ਜਨਰਲ ਅਮਰਦੀਪ ਸਿੰਘ ਭਿੰਡਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਸਰਹੱਦ ‘ਤੇ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਨੂੰ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਵੱਧ ਤੋਂ ਵੱਧ ਨੌਜਵਾਨਾਂ ਨੂੰ ਫੌਜ ਨਾਲ ਜੋੜਨ ਬਾਰੇ ਵੀ ਵਿਚਾਰ ਕੀਤਾ ਗਿਆ।ਪੰਜਾਬ ਦੇ ਸਰਹੱਦੀ ਇਲਾਕਿਆਂ ਤੋਂ ਲਗਾਤਾਰ ਡਰੋਨਾਂ ਰਾਹੀਂ ਹੋ ਰਹੀ ਨਸ਼ਾ ਤਸਕਰੀ ਵਰਗੀਆਂ ਘਟਨਾਵਾਂ ਨੂੰ ਰੋਕਣ ਸਬੰਧੀ ਸੀ.ਐਮ.ਭਗਵੰਤ ਮਾਨ ਅਤੇ ਦੱਖਣੀ ਪੱਛਮੀ ਕਮਾਂਡ ਦੇ ਮੁਖੀ ਸ. ਜਨਰਲ ਅਮਰਦੀਪ ਸਿੰਘ ਭਿੰਡਰ ਦੀ ਇਸ ਮੁਲਾਕਾਤ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਮੀਟਿੰਗ ਦੌਰਾਨ ਜਨਰਲ ਅਮਰਦੀਪ ਸਿੰਘ ਭਿੰਡਰ ਨੇ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਭਾਰਤੀ ਫੌਜ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਸੂਤਰਾਂ ਮੁਤਾਬਕ ਇਸ ਮੀਟਿੰਗ ‘ਚ ਪੰਜਾਬ ‘ਚ ਨਸ਼ਿਆਂ ਦੀ ਰੋਕਥਾਮ ਤੋਂ ਇਲਾਵਾ ਪੰਜਾਬ ਦੇ ਨੌਜਵਾਨਾਂ ਨੂੰ ਭਾਰਤੀ ਫੌਜ ਨਾਲ ਜੋੜਨ ਵਰਗੇ ਮੁੱਦਿਆਂ ‘ਤੇ ਵੀ ਚਰਚਾ ਕੀਤੀ ਗਈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.