Breaking NewsIndiaInternationalNews

ਭਾਰਤ ਦੇ ਦਬਾਅ ਦਾ ਅਸਰ, ਰੈਫਰੈਂਡਮ 2020 ਟੀਮ ਅਤੇ ਰਜਿਸਟਰੇਸ਼ਨ ‘ਤੇ ਪਾਕਿਸਤਾਨ ਸਰਕਾਰ ਨੇ ਲਗਾਈ ਰੋਕ

ਚੰਡੀਗੜ੍ਹ: ਸਿੱਖ ਫਾਰ ਜਸਟਿਸ ਨੇ ਨਿਊਯਾਰਕ ਸਥਿਤ ਆਪਣੇ ਹੈਡਕੁਆਟਰ ਤੋਂ ਜਾਰੀ ਕੀਤੇ ਗਏ ਬਿਆਨ ‘ਚ ਕਿਹਾ ਹੈ ਕਿ ਪੰਜਾ ਸਾਹਿਬ ਤੋਂ ਸ਼ੁਰੂ ਹੋਣ ਵਾਲੀ ਖਾਲਿਸਤਾਨ ਰੈਫਰੈਂਡਮ 2020 ਦੀ ਟੀਮ ਰਜਿਸਟਰੇਸ਼ਨ ‘ਤੇ ਪਾਕਿਸਤਾਨ ਨੇ ਮੋਦੀ ਸਰਕਾਰ ਦੇ ਦਬਾਅ ਪਾਉਣ ‘ਤੇ ਬੈਨ ਲਗਾ ਦਿੱਤਾ ਹੈ। ਸੰਸਥਾ ਦਾ ਕਹਿਣਾ ਹੈ ਕਿ ਪਾਕਿਸਤਾਨ ਸਰਕਾਰ ਦੇ ਕਹਿਣ ‘ਤੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਕਿਸਤਾਨ ਵੱਲੋਂ ਖਾਲਿਸਤਾਨੀ ਵਰਕਰ ਨੂੰ ਟੀਮ 2020 ਦੀ ਰਜਿਸਟਰੇਸ਼ਨ ਲਈ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ ਗਿਆ ਸੀ।

ਖਾਲਿਸਤਾਨ ਵਰਕਰ ਜੋ ਅਮਰੀਕਾ ਅਤੇ ਯੂਰੋਪ ਤੋਂ ਅਪ੍ਰੈਲ ਦੇ ਪਹਿਲੇ ਹਫਤੇ ਪਾਕਿਸਤਾਨ ਪੁੱਜੇ ਹੋਏ ਸਨ ਉਨ੍ਹਾਂ ਨੂੰ ਪੰਜਾ ਸਾਹਿਬ ਵਿੱਚ ਖਾਲਿਸਤਾਨ ਦੇ ਬੈਨਰ ਲਗਾਉਣ ਨਹੀਂ ਦਿੱਤੇ ਗਏ। ਇਸ ਦੇ ਨਾਲ ਰਜਿਸਟਰੇਸ਼ਨ ‘ਤੇ ਰੋਕ ਲਗਾ ਦਿੱਤੀ ਗਈ । ਸਿੱਖ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਦੇ ਵਕੀਲ ਗੁਰਪਤਵੰਤ ਸਿੰਘ ਪੰਨੂ ਦਾ ਕਹਿਣਾ ਹੈ ਕਿ ਖਾਲਿਸਤਾਨ ਰੈਫਰੈਂਡਮ 2020 ਦੀ ਟੀਮ ਰਜਿਸਟਰੇਸ਼ਨ ‘ਤੇ ਰੋਕ ਲਗਾਉਣ ਤੋਂ ਬਾਅਦ ਹੁਣ ਪਾਕਿਸਤਾਨ ਦੇ ਨਾਲ ਵੀ ਲੈਣਾ ਖਿੱਚੀਆਂ ਜਾ ਚੁੱਕੀਆਂ ਹਨ।

Read Also ਹੁਣ ਦੁੱਧ ਲਈ ਤਰਸ ਰਹੀ ਹੈ ਪਾਕਿਸਤਾਨ ਦੀ ਜਨਤਾ ! 180 ਰੁਪਏ ਪ੍ਰਤੀ ਲੀਟਰ ਪਹੁੰਚੇ ਭਾਅ

ਪੰਨੂ ਨੇ ਦੱਸਿਆ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਖ਼ੁਦ ਨੂੰ ਸਿੱਖ ਤਬਕੇ ਦੇ ਮਸੀਹਾ ਵਜੋਂ ਦਰਸਾਉਂਦੇ ਹਨ ਪਰ ਦੋਵਾਂ ਨੇ ਮੋਦੀ ਸਰਕਾਰ ਦੇ ਦਬਾਅ ਵਿੱਚ ਝੁਕ ਕੇ ਉਨ੍ਹਾਂ ਦੀ ਮੁਹਿੰਮ ਬੈਨ ਕਰ ਦਿੱਤੀ ਹੈ। ਪੰਨੂ ਨੇ ਕਿਹਾ ਕਿ ਭਾਰਤ ਵੱਲੋਂ ਯੁੱਧ ਦੀਆਂ ਧਮਕੀਆਂ ਦੇ ਚੱਲਦਿਆਂ ਉਨ੍ਹਾਂ ਪਾਕਿਸਤਾਨ ਨੂੰ ਸਮਰਥਨ ਜਾਰੀ ਰੱਖਿਆ ਪਰ ਪਾਕਿਸਤਾਨੀ ਫੌਜ ਤੇ ਖੁਫੀਆ ਏਜੰਸੀ ISI ਨੇ ਸਿੱਖ ਤਬਕੇ ਦੇ ਅੰਦੋਲਨ ਨੂੰ ਕੁਚਲ ਦਿੱਤਾ।

ਦੱਸ ਦੇਈਏ ਸੰਗਠਨ ਵੱਖਰੇ ਖਾਲਿਸਤਾਨ ਦੀ ਮੰਗ ਨੂੰ ਲੈ ਕੇ ‘ਰੈਫਰੈਂਡਮ 2020’ ਦਾ ਪ੍ਰਚਾਰ ਕਰ ਰਹੇ ਹਨ। ਇਹ ਰੈਫਰੈਂਡਮ ਲੰਦਨ ‘ਚ 12 ਅਗਸਤ ਨੂੰ ਹੋਣਾ ਹੈ। ਖਾਲਿਸਤਾਨ ਪੱਖੀ ਸਿੱਖ ਸੰਗਠਨ, ਮਤਦਾਨ ਦੇ ਰੈਫਰੈਂਡਮ ਦੇ ਨਤੀਜਿਆਂ ਨੂੰ ਸੰਯੁਕਤ ਰਾਸ਼ਟਰ ਕੋਲ ਲੈ ਕੇ ਜਾਣ ਦੀ ਰਣਨੀਤੀ ਬਣਾ ਰਹੇ ਹਨ । ਇਸ ਦੇ ਜਰੀਏ ਉਹ ਇੱਕ ਵੱਖਰੇ ਦੇਸ਼ ਦੀ ਮੰਗ ਨੂੰ ਮਜਬੂਤ ਕਰਨਾ ਚਾਹੁੰਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button