
ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਆਪਣੇ ਪਹਿਲੇ ਲੀਗ ਮੈਚ ਵਿੱਚ ਮੌਜੂਦਾ ਚੈਂਪੀਅਨ ਭਾਰਤ ਨੇ ਬੰਗਲਾਦੇਸ਼ ਦੀ ਟੀਮ ਨੂੰ 13-0 ਨਾਲ ਕਰਾਰੀ ਹਾਰ ਦੇ ਕੇ ਆਪਣੇ ਅਭਿਆਨ ਦੀ ਸ਼ਾਨਦਾਰ ਸ਼ੁਰੂਆਤ ਕੀਤੀ। ਘਰੇਲੂ ਦਰਸ਼ਕਾਂ ਦੇ ਸਾਹਮਣੇ ਭਾਰਤੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਨੂੰ ਯਾਦਗਾਰ ਬਣਾ ਦਿੱਤਾ।ਇਸ ਮੁਕਾਬਲੇ ਵਿੱਚ ਜਲੰਧਰ ਦੇ ਸਟਾਰ ਖਿਡਾਰੀ ਮਨਦੀਪ ਸਿੰਘ ਨੇ ਸ਼ਾਨਦਾਰ ਹੈਟ੍ਰਿਕ ਲਗਾਈ। ਉੱਥੇ ਹੀ ਭਾਰਤੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ, ਉਪ-ਕਪਤਾਨ ਹਾਰਦਿਕ ਸਿੰਘ ਅਤੇ ਦਿਲਪ੍ਰੀਤ ਸਿੰਘ ਨੇ ਦੋ-ਦੋ ਗੋਲ ਕੀਤੇ। ਸ਼ਿਲਾਨੰਦ ਲਾਕੜਾ, ਅਭਿਸ਼ੇਕ, ਨੀਲਕਾਂਤ ਸ਼ਰਮਾ ਅਤੇ ਜੁਗਰਾਜ ਸਿੰਘ ਨੇ ਵੀ ਇੱਕ-ਇੱਕ ਗੋਲ ਕਰਕੇ ਟੀਮ ਦੀ ਵੱਡੀ ਜਿੱਤ ਵਿੱਚ ਅਹਿਮ ਯੋਗਦਾਨ ਪਾਇਆ।ਭਾਰਤ ਨੇ ਮੈਚ ਦੌਰਾਨ ਹਮਲਾਵਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਗੋਲ ਵੱਲ 18 ਸ਼ਾਟ ਲਗਾਏ, ਜਿਨ੍ਹਾਂ ਵਿੱਚੋਂ 13 ਨੂੰ ਗੋਲ ਵਿੱਚ ਬਦਲ ਦਿੱਤਾ। ਪੂਰੇ ਮੁਕਾਬਲੇ ਦੌਰਾਨ ਭਾਰਤੀ ਖਿਡਾਰੀਆਂ ਨੇ ਬੰਗਲਾਦੇਸ਼ ’ਤੇ ਦਬਾਅ ਬਣਾਈ ਰੱਖਿਆ ਅਤੇ ਵਿਰੋਧੀ ਟੀਮ ਨੂੰ ਵਾਪਸੀ ਦਾ ਕੋਈ ਮੌਕਾ ਨਹੀਂ ਦਿੱਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




