Breaking NewsIndiaTop News

ਭੀਮ ਆਰਮੀ ਚੀਫ ਚੰਦਰਸ਼ੇਖਰ ‘ਤੇ ਜਾਨਲੇਵਾ ਹਮਲਾ

 

ਸਹਾਰਨਪੁਰ ਦੇ ਦੇਵਬੰਦ ਇਲਾਕੇ ‘ਚ ਭੀਮ ਆਰਮੀ ਚੀਫ ਚੰਦਰਸ਼ੇਖਰ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਹਰਿਆਣਾ ਨੰਬਰ ਦੀ ਕਾਰ ਤੋਂ ਆਏ ਹਮਲਾਵਰਾਂ ਨੇ ਚੰਦਰਸ਼ੇਖਰ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਉਸ ਦੇ ਢਿੱਡ ਨੂੰ ਖਹਿ ਕੇ ਬਾਹਰ ਨਿਕਲੀ। ਗੋਲੀਬਾਰੀ ‘ਚ ਕਾਰ ਦੇ ਸ਼ੀਸ਼ੇ ਵੀ ਟੁੱਟ ਗਏ।ਆਜ਼ਾਦ ਸਮਾਜ ਪਾਰਟੀ ਨੇ ਟਵੀਟ ਕਰਕੇ ਲਿਖਿਆ- ਦੇਵਬੰਦ, ਸਹਾਰਨਪੁਰ ‘ਚ ਭੀਮ ਆਰਮੀ ਚੀਫ ਅਤੇ ਰਾਸ਼ਟਰੀ ਪ੍ਰਧਾਨ ਭਾਈ ਚੰਦਰਸ਼ੇਖਰ ਆਜ਼ਾਦ ‘ਤੇ ਕਾਤਲਾਨਾ ਹਮਲਾ ਬਹੁਜਨ ਮਿਸ਼ਨ ਅੰਦੋਲਨ ਨੂੰ ਰੋਕਣ ਲਈ ਕਾਇਰਤਾ ਭਰੀ ਕਾਰਵਾਈ ਹੈ। ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ, ਸਖ਼ਤ ਕਾਰਵਾਈ ਅਤੇ ਕੌਮੀ ਪ੍ਰਧਾਨ ਭਾਈ ਚੰਦਰਸ਼ੇਖਰ ਆਜ਼ਾਦ ਦੀ ਸੁਰੱਖਿਆ ਦੀ ਮੰਗ!

ਹਮਲੇ ਤੋਂ ਬਾਅਦ ਚੰਦਰਸ਼ੇਖਰ ਆਜ਼ਾਦ ਨੂੰ ਤੁਰੰਤ ਸਰਕਾਰੀ ਹਸਪਤਾਲ ‘ਚ ਇਲਾਜ ਲਈ ਦਾਖਲ ਕਰਵਾਇਆ ਗਿਆ। ਪੂਰੇ ਮਾਮਲੇ ਸਬੰਧੀ ਐੱਸਐੱਸਪੀ ਸਹਾਰਨਪੁਰ ਨੇ ਡੀਜੀਪੀ ਨੂੰ ਫ਼ੋਨ ‘ਤੇ ਘਟਨਾ ਦੀ ਪੂਰੀ ਜਾਣਕਾਰੀ ਦਿੱਤੀ ਹੈ। ਭੀਮ ਆਰਮੀ ਨੇ ਦੋਸ਼ੀਆਂ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕਰਦੇ ਹੋਏ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਕਿਹਾ ਕਿ ਉਨ੍ਹਾਂ ਨੇ ਰਾਸ਼ਟਰੀ ਪ੍ਰਧਾਨ ਚੰਦਰਸ਼ੇਖਰ ਆਜ਼ਾਦ ਦੀ ਸੁਰੱਖਿਆ ਦੀ ਵੀ ਮੰਗ ਕੀਤੀ ਹੈ।ਦੂਜੇ ਪਾਸੇ ਇਸ ਘਟਨਾ ‘ਤੇ ਆਰ.ਐਲ.ਡੀ ਦੇ ਸਥਾਨਕ ਵਿਧਾਇਕ ਮਦਨ ਭਈਆ ਨੇ ਕਿਹਾ ਕਿ ਉਨ੍ਹਾਂ ਦੀ ਹਾਲਤ ਹੁਣ ਖਤਰੇ ਤੋਂ ਬਾਹਰ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button