Breaking NewsD5 specialNewsPress ReleasePunjabTop News

ਭੂਮੀ ਅਤੇ ਜਲ ਸੰਭਾਲ ਮੰਤਰੀ ਨੇ 41 ਸਰਵੇਅਰਾਂ ਨੂੰ ਨਿਯੁਕਤੀ-ਪੱਤਰ ਸੌਂਪੇ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਲਿਜਾਂਦਿਆਂ ਭੂਮੀ ਅਤੇ ਜਲ ਸੰਭਾਲ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਅੱਜ ਭੂਮੀ ਅਤੇ ਜਲ ਸੰਭਾਲ ਵਿਭਾਗ ਅਧੀਨ 41 ਸਰਵੇਅਰਾਂ ਨੂੰ ਨਿਯੁਕਤੀ-ਪੱਤਰ ਸੌਂਪੇ। ਸਥਾਨਕ ਮਿਊਂਸੀਪਲ ਭਵਨ ਵਿਖੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਨਵਨਿਯੁਕਤ ਉਮੀਦਵਾਰਾਂ ਨੂੰ ਸੰਬੋਧਨ ਹੁੰਦਿਆਂ ਡਾ. ਨਿੱਝਰ ਨੇ ਕਿਹਾ ਕਿ ਪੰਜਾਬ ਵਿਚ ਸੱਤਾ ਸੰਭਾਲਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਪੰਜਾਬ ਦੀ ਨੌਜਵਾਨੀ ਨੂੰ ਵਿਦੇਸ਼ਾਂ ਵਿਚ ਜਾਣ ਤੋਂ ਰੋਕਣ ਲਈ ਪੰਜਾਬ ਵਿਚ ਹੀ ਰੋਜ਼ਗਾਰ ਦੇ ਵਸੀਲੇ ਪੈਦਾ ਕੀਤੇ ਜਾਣਗੇ। ਇਸੇ ਵਾਅਦੇ ਨੂੰ ਪੂਰਾ ਕਰਦਿਆਂ ਵੱਖ-ਵੱਖ ਵਿਭਾਗਾਂ ਵਿਚ ਵੱਡੇ ਪੱਧਰ ‘ਤੇ ਭਰਤੀ ਕੀਤੀ ਜਾ ਰਹੀ ਹੈ।
ਉਨਾਂ ਨਵੇਂ ਨਿਯੁਕਤ ਹੋਏ ਉਮੀਦਵਾਰਾਂ ਨੂੰ ਵਧਾਈ ਦਿੰਦੇ ਹੋਏ ਸਭਨਾਂ ਨੂੰ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਆਪਣੇ ਕੰਮ ਪ੍ਰਤੀ ਸਮਰਪਿਤ ਹੋ ਕੇ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਡਾ. ਨਿੱਝਰ ਨੇ ਕਿਹਾ ਕਿ ਜਿਸ ਅਹੁਦੇ ‘ਤੇ ਉਹ ਨਿਯੁਕਤ ਹੋਏ ਹਨ ਉਹ ਸਿੱਧੇ ਤੌਰ ‘ਤੇ ਭੂਮੀ ਅਤੇ ਜਲ ਸੰਭਾਲ ਵਿਭਾਗ ਦੀ ਯੋਜਨਾ ਅਤੇ ਕੰਮਾਂ ਨੂੰ ਲਾਗੂ ਕਰਨ ਨਾਲ ਸਬੰਧਤ ਹੈ, ਜੋ ਕਿ ਮੌਜੂਦਾ ਸਮੇਂ ਬਹੁਤ ਅਹਿਮ ਹੈ। ਉਨਾਂ ਪੰਜਾਬ ਵਿਚ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਦੇਖਦੇ ਹੋਏ ਨਵੇਂ ਉਪਰਾਲੇ ਅਤੇ ਹੋਰ ਨਵੇਂ ਪ੍ਰੋਗਰਾਮ ਉਲੀਕਣ ਅਤੇ ਚੱਲ ਰਹੇ ਭੂਮੀ ਅਤੇ ਜਲ ਸੰਭਾਲ ਦੇ ਕੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਕਰਨ ਦਾ ਸੰਦੇਸ਼ ਦਿੱਤਾ।
ਉਨਾਂ ਖੇਤੀਬਾੜੀ ਖੇਤਰ ਵਿਚ ਵੱਡੇ ਪੱਧਰ ‘ਤੇ ਪਾਣੀ ਸੰਭਾਲ ਦੀ ਮੁਹਿੰਮ ਸ਼ੁਰੂ ਕਰਨ ਲਈ ਵੀ ਕਿਹਾ ਕਿਉਂਕਿ ਇਸ ਖੇਤਰ ਵਿਚ ਰਾਜ ਦੇ ਜਲ ਸਰੋਤ ਦਾ 90 ਫੀਸਦੀ ਤੋਂ ਵੱਧ ਹਿੱਸਾ ਵਰਤੋਂ ਵਿਚ ਆਉਂਦਾ ਹੈ। ਡਾ. ਨਿੱਝਰ ਨੇ ਵਿਭਾਗ ਵਿਚ ਹੋਰ ਸ਼੍ਰੇਣੀ ਦੇ ਮੁਲਾਜ਼ਮਾਂ ਦੀ ਘਾਟ ਦੇ ਮਸਲੇ ਨੂੰ ਦੇਖਦੇ ਹੋਏ ਯਕੀਨ ਦਿੱਤਾ ਕਿ ਸੂਬਾ ਸਰਕਾਰ ਇਨਾਂ ਮੁਲਾਜ਼ਮਾਂ ਦੀ ਭਰਤੀ ਲਈ ਯੋਗ ਉਪਰਾਲੇ ਕਰ ਰਹੀ ਹੈ ਅਤੇ ਖਾਲੀ ਪਈਆਂ ਅਸਾਮੀਆਂ ਨੂੰ ਸਹੀ ਅਤੇ ਪਾਰਦਰਸ਼ੀ ਢੰਗ ਨਾਲ ਬਹੁਤ ਜਲਦ ਭਰਿਆ ਜਾਵੇਗਾ। ਇਸ ਮੌਕੇ ਵਧੀਕ ਮੁੱਖ ਸਕੱਤਰ (ਭੂਮੀ ਅਤੇ ਜਲ ਸੰਭਾਲ) ਸਰਵਜੀਤ ਸਿੰਘ ਅਤੇ ਮੁੱਖ ਭੂਮੀ ਪਾਲ ਮਹਿੰਦਰ ਸਿੰਘ ਸੈਣੀ ਸਮੇਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button