PunjabTop News

ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਨੂੰ ਅਗਾਊਂ ਜ਼ਮਾਨਤ

ਆਮਦਨ ਤੋਂ ਵੱਧ ਜਾਇਦਾਦ (ਡੀਏ) ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਾਲੇ ਗਜਪਤ ਸਿੰਘ ਗਰੇਵਾਲ ਨੂੰ  ਵੱਡੀ ਰਾਹਤ ਮਿਲੀ ਹੈ। ਮੋਹਾਲੀ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਗਜਪਤ ਸਿੰਘ ਗਰੇਵਾਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਵਿੱਚ ਪੂਰਕ ਚਾਰਜਸ਼ੀਟ ਦਾਇਰ ਕਰਨ ਅਤੇ ਸਪੱਸ਼ਟ ਕਰਨ ਤੋਂ ਬਾਅਦ ਅਦਾਲਤ ਨੇ ਇਹ ਫੈਸਲਾ ਸੁਣਾਇਆ ਕਿ ਗਰੇਵਾਲ ਦੀ ਹਿਰਾਸਤ ਵਿੱਚ ਪੁੱਛਗਿੱਛ ਦੀ ਹੁਣ ਲੋੜ ਨਹੀਂ ਹੈ।
ਇਸ ਤੋਂ ਪਹਿਲਾਂ, ਵਿਜੀਲੈਂਸ ਨੇ ਅਦਾਲਤ ਨੂੰ ਸੂਚਿਤ ਕੀਤਾ ਸੀ ਕਿ ਜਾਂਚ ਨੂੰ ਅੱਗੇ ਵਧਾਉਣ ਅਤੇ ਆਮਦਨ ਤੋਂ ਵੱਧ ਜਾਇਦਾਦ ਛੁਪਾਉਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਗਰੇਵਾਲ ਦੀ ਹਿਰਾਸਤੀ ਪੁੱਛਗਿੱਛ ਜ਼ਰੂਰੀ ਹੈ। ਹਾਲਾਂਕਿ, ਪੂਰਕ ਚਾਰਜਸ਼ੀਟ ਦਾਇਰ ਕਰਨ ਤੋਂ ਬਾਅਦ, ਵਿਜੀਲੈਂਸ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਗਜਪਤ ਸਿੰਘ ਗਰੇਵਾਲ ਵਿਰੁੱਧ ਜਾਂਚ ਪੂਰੀ ਹੋ ਗਈ ਹੈ ਅਤੇ ਉਸਦੀ ਹਿਰਾਸਤ ਹੁਣ ਜ਼ਰੂਰੀ ਨਹੀਂ ਹੈ। ਇਸ ਦੇ ਆਧਾਰ ‘ਤੇ, ਅਦਾਲਤ ਨੇ 31 ਅਕਤੂਬਰ ਨੂੰ ਉਸਦੀ ਅਗਾਊਂ ਜ਼ਮਾਨਤ ਅਰਜ਼ੀ ਸਵੀਕਾਰ ਕਰ ਲਈ।ਇਸ ਤੋਂ ਪਹਿਲਾਂ ਨੇ ਗਜਪਤ ਸਿੰਘ ਗਰੇਵਾਲ ਦੇ ਖਿਲਾਫ ਅਦਾਲਤ ਨੇ ਭਗੌੜਾ (ਪੀਓ) ਘੋਸ਼ਿਤ ਕਰਨ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਵਿਜੀਲੈਂਸ ਵਿਭਾਗ ਦੇ ਅਨੁਸਾਰ, ਗਰੇਵਾਲ ਦੇ ਤਿੰਨ ਵੱਖ-ਵੱਖ ਪਤੇ (ਪਿੰਡ ਖੇੜੀ, ਜ਼ਿਲ੍ਹਾ ਸੰਗਰੂਰ; ਬਸੰਤ ਵਿਹਾਰ, ਦਿੱਲੀ; ਅਤੇ ਡਿਫੈਂਸ ਕਲੋਨੀ, ਦੱਖਣੀ ਦਿੱਲੀ)। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਗਲੇ ਹੁਕਮਾਂ ਤੱਕ ਇਸ ਵਿਜੀਲੈਂਸ ਕਾਰਵਾਈ ‘ਤੇ ਰੋਕ ਲਗਾ ਦਿੱਤੀ ਸੀ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button