Press ReleasePunjabTop News

ਮਨਰੇਗਾ ਫੰਡਾਂ ਵਿੱਚ ਗ਼ਬਨ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਮਹਿਲਾ ਸਰਪੰਚ, ਦੋ ਮਨਰੇਗਾ ਕਰਮਚਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਖ਼ਿਲਾਫ਼ ਕੇਸ ਦਰਜ

ਦੋਸ਼ੀ ਸਰਪੰਚ ਨੂੰ ਕੀਤਾ ਗ੍ਰਿਫਤਾਰ, ਹੋਰਨਾਂ ਦੋਸ਼ੀਆਂ ਨੂੰ ਕਾਬੂ ਕਰਨ ਲਈ ਵਿਜੀਲੈਂਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਚਲਾਈ ਜਾ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਇੱਕ ਮਹਿਲਾ ਸਰਪੰਚ, ਮਨਰੇਗਾ ਦੇ ਦੋ ਕਰਮਚਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਵਿਰੁੱਧ ਮਨਰੇਗਾ ਦੇ ਫੰਡਾਂ ਵਿੱਚ 2,16,510 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਇਸ ਕੇਸ ਵਿੱਚ ਅਮਨਦੀਪ ਕੌਰ ਸਰਪੰਚ ਗ੍ਰਾਮ ਪੰਚਾਇਤ ਕੋਟ ਜਸਪਤ ਜ਼ਿਲਾ ਤਰਨਤਾਰਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਬਾਕੀ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਵਿਜੀਲੈਂਸ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ।
ਸਾਬਕਾ CM ਚਰਨਜੀਤ ਸਿੰਘ ਚੰਨੀ ਦੀਆਂ ਵਧੀਆਂ ਮੁਸ਼ਕਲਾਂ,ਮਹੰਤ ਕਰਮਜੀਤ ਸਿੰਘ ਬਣੇ HSGPC ਦੇ ਨਵੇਂ ਪ੍ਰਧਾਨ
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਕੋਟ ਜਸਪਤ ਜ਼ਿਲਾ ਤਰਨਤਾਰਨ ਦੀ ਸਰਪੰਚ ਅਮਨਦੀਪ ਕੌਰ, ਗ੍ਰਾਮ ਰੋਜ਼ਗਾਰ ਸਹਾਇਕ ਮਗਨਰੇਗਾ ਜੋਧਵੀਰ ਸਿੰਘ, ਕੋਟ ਜਸਪਤ ਗ੍ਰਾਮ ਪੰਚਾਇਤ ਦੇ ਮਨਰੇਗਾ ਤਕਨੀਕੀ ਸਹਾਇਕ ਤਰੁਨਪ੍ਰੀਤ ਸਿੰਘ ਅਤੇ ਸਰਕਾਰੀ ਫੰਡਾਂ ਨੂੰ ਹੜੱਪਣ ਵਿੱਚ ਉਕਤ ਦੋਸ਼ੀਆਂ ਦੀ ਮਦਦ ਕਰਨ ਵਾਲੇ ਇੱਕ ਨਿੱਜੀ ਵਿਅਕਤੀ ਪ੍ਰੇਮ ਸਿੰਘ ਖਿਲਾਫ ਆਈ ਸ਼ਿਕਾਇਤ ਦੀ ਬਾਕਾਇਦਗੀ ਨਾਲ ਪੜਤਾਲ ਕਰਨ ਉਪਰੰਤ ਹੀ ਦੋਸ਼ੀਆਂ ਵਿਰੁੱਧ ਗਬਨ ਦਾ ਇਹ ਮਾਮਲਾ ਦਰਜ ਕੀਤਾ ਗਿਆ ਹੈ।
ਬਾਦਲਾਂ ਖ਼ਿਲਾਫ਼ ਭਾਈ ਰਣਜੀਤ ਸਿੰਘ ਦਾ ਵੱਡਾ ਬਿਆਨ, ‘ਐੱਸ.ਜੀ.ਪੀ.ਸੀ. ਛਡਵਾਉਣ ਲਈ ਦੇਣੀ ਪਵੇਗੀ ਕੁਰਬਾਨੀ’
ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਦੋਸ਼ੀਆਂ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਪਿੰਡ ਵਿੱਚ ਮਗਨਰੇਗਾ ਸਕੀਮ ਤਹਿਤ ਮਜ਼ਦੂਰਾਂ ਦੇ ਫਰਜ਼ੀ ਮਸਟਰ ਰੋਲ ਤਿਆਰ ਕੀਤੇ ਅਤੇ ਆਪਣੀ ਜਾਣ-ਪਛਾਣ ਵਿਅਕਤੀਆਂ ਦੇ ਨਾਂ ’ਤੇ ਦਿਹਾੜੀਆਂ ਦੇ ਜਾਅਲੀ ਬਿੱਲ ਬਣਾ ਕੇ, ਬੈਂਕ ਵਿੱਚੋਂ ਤਨਖਾਹਾਂ ਕਢਵਾਈਆਂ। ਤਫ਼ਤੀਸ਼ ਵਿੱਚ ਇਹ ਗੱਲ ਸਿੱਧ ਹੋ ਗਈ ਹੈ ਕਿ ਉਕਤ ਮੁਲਜਮਾਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਆਪਣੇ ਸੌੜੇ ਹਿੱਤਾਂ ਲਈ ਸਰਕਾਰੀ ਫੰਡਾਂ ਵਿੱਚ ਧਾਂਦਲੀ ਕੀਤੀ ਹੈ।
Ik Meri vi Suno : ਅਫ਼ੀਮ ਭੁੱਕੀ ਦੀ ਖੇਤੀ ਬਾਰੇ ਧਾਲੀਵਾਲ ਦਾ ਵੱਡਾ ਬਿਆਨ, ਅਮਲੀਆਂ ਨੂੰ ਜਲਦ ਮਿਲ ਸਕਦੀ ਹੈ ਖ਼ੁਸ਼ਖ਼ਬਰੀ
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਆਈਪੀਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)ਏ, 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button