EntertainmentTop News

ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ ਨੂੰ ਨਾਮੀ ਗੈਂਗ ਦੇ ਮੈੰਬਰ ਨੇ ਜਾਨੋਂ ਮਾਰਨ ਦੀ ਧਮਕੀ

ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ ਨੂੰ ਨਾਮੀ ਗੈਂਗ ਦੇ ਮੈੰਬਰ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ ਤੇ ਇਸ ਦੇ ਨਾਲ ਹੀ ਉਸ ਕੋਲੋਂ 10 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਵੀ ਕੀਤੀ ਹੈ।ਉਨ੍ਹਾਂ ਧਮਕੀ ਦਿੱਤੀ ਹੈ ਕਿ ਜੇਕਰ ਪੈਸੇ ਨਾ ਦਿੱਤੇ ਗਏ ਤਾਂ ਉਹ ਪਰਮੀਸ਼ ਵਰਮਾ ਦੇ ਮੈਨੇਜਰ ਦੇ ਉਸ ਦੇ ਪੂਰੇ ਪਰਿਵਾਰ ਨੂੰ ਖਤਮ ਕਰ ਦੇਵੇਗਾ। ਪੁਲਿਸ ਨੇ ਇਸ ਸਬੰਧੀ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਵਿਚ ਰਣਧੀਰ ਸਿੰਘ ਨਗਰ ਵਾਸੀ ਹਰਵੰਦਰ ਸਿੰਘ ਨੇ ਦੱਸਿਆ ਕਿ ਉਹ ਪ੍ਰਾਈਵੇਟ ਬਿਜ਼ਨੈੱਸ ਕਰਦੇ ਹਨ ਤੇ ਲੰਬੇ ਸਮੇਂ ਤੋਂ ਗਾਇਕ ਪਰਮੀਸ਼ ਵਰਮਾ ਦਾ ਸਾਰਾ ਬਿਜ਼ਨੈੱਸ ਸੰਭਾਲ ਰਹੇ ਹਨ।

ਹਾਰਡੀ ਮੁਤਾਬਕ 14 ਫਰਵਰੀ ਤੋਂ ਉਨ੍ਹਾਂ ਨੂੰ ਲਗਾਤਾਰ ਵੱਖ-ਵੱਖ ਵਿਦੇਸ਼ੀ ਨੰਬਰਾਂ ਤੋਂ ਧਮਕੀਆਂ ਮਿਲ ਰਹੀਆਂ ਹਨ ਤੇ ਫੋਨ ਕਰਨ ਵਾਲਾ ਵਿਅਕਤੀ ਆਪਣੇ ਆਪ ਨੂੰ ਨਾਮੀ ਗੈਂਗ ਦਾ ਮੈਂਬਰ ਦੱਸ ਰਿਹਾ ਹੈ।ਧਮਕੀ ਦੇਣ ਵਾਲੇ ਨੇ ਕਿਹਾ ਕਿ ਜੇਕਰ ਤੂੰ ਗਾਇਕ ਪਰਮੀਸ਼ ਵਰਮਾ, ਆਪਣੀ ਤੇ ਬੱਚਿਆਂ ਦੀ ਸਲਾਮਤੀ ਚਾਹੁੰਦਾ ਹੈ ਤਾਂ 10 ਕਰੋੜ ਰੁਪਏ ਦਾ ਇੰਤਜ਼ਾਮ ਕਰ ਲੈ। ਮੁਲਜ਼ਮ ਨੇ ਸਪ4ਸ਼ਟ ਕੀਤਾ ਕਿ ਪੈਸਾ ਨਾ ਮਿਲਣ ਦੀ ਸੂਰਤ ਵਿਚ ਉਹ ਪੂਰੇ ਪਰਿਵਾਰ ਨੂੰ ਖਤਮ ਕਰ ਦੇਵੇਗਾ। ਧਮਕੀਆਂ ਤੋਂ ਡਰੇ ਹੋਏ ਹਰਵਿੰਦਰ ਸਿੰਘ ਨੇ ਥਾਣਾ ਸਰਾਭਾ ਨਗਰ ਵਿਚ ਪਹੁੰਚ ਕੇ ਏਐੱਸਆਈ ਜਸਵਿੰਦਰ ਸਿੰਘ ਨੂੰ ਬਿਆਨ ਦਰਜ ਕਰਵਾਏ। ਧਮਕੀ ਸਬੰਧੀ ਸ਼ਿਕਾਇਤ ਮਿਲਣ ‘ਤੇ ਪੁਲਿਸ ਨੇ ਮਾਮਲਾ ਦਰਜ ਕੀਤਾ। ਪੁਲਿਸ ਹੁਣ ਵਿਦੇਸ਼ੀ ਨੰਬਰਾਂ ਨੂੰ ਟ੍ਰੇਸ ਕਰ ਰਹੀ ਹੈ ਜਿਨ੍ਹਾਂ ਤੋਂ ਕਾਲ ਆਏ ਸਨ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਦੀ ਪਛਾਣ ਕਰਨ ਲਈ ਤਕਨੀਕੀ ਜਾਂਚ ਜਾਰੀ ਹੈ ਤੇ ਪੀੜਤ ਪਰਿਵਾਰ ਦੀ ਸੁਰੱਖਿਆ ਦਾ ਧਿਆਨ ਰੱਖਿਆ ਜਾ ਰਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button