NewsBreaking NewsD5 specialPoliticsPunjab

ਮਹਾਂਮਾਰੀ ਦੇ ਦੌਰ ‘ਚ ਸਿਹਤ ਸਹੂਲਤਾਂ ਦੇ ਖਰਚੇ ਵਧਾਉਣਾ ਲੋਕਾਂ ‘ਤੇ ਵਾਧੂ ਬੋਝ-ਅਮਨ ਅਰੋੜਾ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਮਹਾਂਮਾਰੀ ਦੇ ਦੌਰ ‘ਚ ਸਿਹਤ ਸਹੂਲਤਾਂ ਦੇ ਖਰਚੇ ਵਧਾਉਣ ਦਾ ਫੈਸਲਾ ਲੈ ਕੇ ਮੁਸੀਬਤ ਦਾ ਸਾਹਮਣਾ ਕਰ ਰਹੇ ਪੰਜਾਬੀਆਂ ‘ਤੇ ਇਕ ਹੋਰ ਬੋਝ ਵਧਾ ਦਿੱਤਾ ਹੈ, ਜਦੋਂ ਕਿ ਚਾਹੀਦਾ ਇਹ ਸੀ ਕਿ ਸਰਕਾਰ ਇਸ ਕੋਰੋਨਾ ਕਾਲ ਦੌਰਾਨ ਲੋਕਾਂ ਨੁੰ ਮੁਫ਼ਤ ਇਲਾਜ ਮੁਹੱਈਆ ਕਰਵਾਉਂਦੀ।  ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਰਾਜਾ ਅਮਰਿੰਦਰ ਸਿੰਘ ਦੀ ਸਰਕਾਰ ਨੇ ਸੂਬੇ ਵਿਚ ਸਿਹਤ ਸਹੂਲਤਾਂ ਤੋਂ ਵਸੂਲੀ ਜਾਣ ਵਾਲੇ ਚਾਰਜਿੰਗ ਚੁੱਪ ਚੁਪੀਤੇ ਵਧਾ ਦਿੱਤੇ ਹਨ, ਜਦੋਂ ਕਿ ਪੰਜਾਬ ਵਿਚ ਇਸ ਸਮੇਂ ਕੋਰੋਨਾ ਵਰਗੀ ਮਹਾਂਮਾਰੀ ਸਿਖਰਾਂ ‘ਤੇ ਹੈ।

ਮੋਗਾ ‘ਚ ਖਾਲਿਸਤਾਨ ਦਾ ਝੰਡਾ ਲਹਿਰਾਉਣ ਵਾਲਿਆਂ ਦਾ ਪਰਿਵਾਰ ਆਇਆ ਮੀਡੀਆ ਸਾਹਮਣੇ

ਉਨਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਪੂਰਨ ਤੌਰ ‘ਤੇ ਲੋਕ ਵਿਰੋਧੀ ਹੈ। ਜਦੋਂ ਕਿ ਸਰਕਾਰ ਨੂੰ ਅਜਿਹੇ ਮੌਕਿਆਂ ‘ਤੇ ਲੋਕਾਂ ਦੀ ਬਾਂਹ ਫੜਨ ਦੀ ਲੋੜ ਹੈ ਨਾ ਕਿ ਉਨਾਂ ‘ਤੇ ਵਾਧੂ ਬੋਝ ਪਾਉਣ ਦੀ। ਉਨਾਂ ਕਿਹਾ ਕਿ ਸਰਕਾਰ ਦੇ ਨਵੇਂ ਫੈਸਲੇ ਅਨੁਸਾਰ ਹੁਣ ਅੰਬੂਲੈਂਸ ਦਾ ਕਿਰਾਇਆ ਤਿੰਨ ਗੁਣਾ ਵਧਾਉਣ ਦੇ ਨਾਲ-ਨਾਲ ਆਮ ਲੋਕਾਂ ਨੂੰ ਛੋਟੇ ਮੋਟੇ ਅਪਰੇਸ਼ਨਾਂ ਲਈ ਪਹਿਲਾਂ ਦੇ ਮੁਕਾਬਲੇ ਕਈ ਗੁਣਾ ਜ਼ਿਆਦਾ ਫੀਸ ਦੇਣੀ ਪਵੇਗੀ। ਵਿਧਾਇਕ ਅਰੋੜਾ ਨੇ ਕਿਹਾ ਕਿ ਸਰਕਾਰ ਲੋਕਾਂ ਨਾਲ ਵਾਅਦੇ ਤਾਂ ਬਹੁਤ ਕਰਦੀ ਹੈ, ਪਰ ਅਸਲ ਵਿਚ ਲੋਕਾਂ ਦੀ ਕੋਈ ਪ੍ਰਵਾਹ ਨਹੀਂ ਕਰਦੀ।

🔴 LIVE 🔴ਖਾਲਿਸਤਾਨੀ ਫੇਰ ਕਰਨ ਲੱਗੇ ਸੀ ਪੰਜਾਬ ‘ਚ ਵੱਡਾ ਕੰਮ,ਨਵਜੋਤ ਸਿੱਧੂ ਨੂੰ ਫਸਿਆ ਕਸੂਤਾ

ਪੰਜਾਬ ਇੱਕ ਵੈਲਫ਼ੇਅਰ ਸੂਬਾ ਹੈ ਪਰ ਰਾਜਾ ਅਮਰਿੰਦਰ ਸਿੰਘ ਦੀ ਸਰਕਾਰ ਇਕ ਵਪਾਰੀ ਦੀ ਤਰਾਂ ਪੇਸ਼ ਆ ਰਹੀ ਹੈ। ਇਸ ਤੋਂ ਪਹਿਲਾਂ ਵੀ ਸਰਕਾਰ ਨੇ ਪਲਾਜ਼ਮਾ ਥੈਰੇਪੀ ਦੇ 20,000 ਪ੍ਰਤੀ ਯੂਨਿਟ ਚਾਰਜ ਕਰਨ ਦੀ ਘੋਸ਼ਣਾ ਕੀਤੀ ਸੀ ਪਰੰਤੂ ਆਮ ਆਦਮੀ ਪਾਰਟੀ ਦੇ ਵਿਰੋਧ ਤੋਂ ਡਰਦਿਆਂ ਉਹ ਫੈਸਲਾ ਵਾਪਿਸ ਲੈਣਾ ਪਿਆ। ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਇਸ ਪੈਸੇ ਕਮਾਉਣ ਦੀ ਪ੍ਰਵਿਰਤੀ ‘ਤੇ ਚਲ ਕੇ ਖ਼ਜ਼ਾਨਾ ਨਹੀਂ ਭਰ ਸਕਦੀ, ਖ਼ਜ਼ਾਨਾ ਭਰਨ ਲਈ ਨੀਅਤ ਅਤੇ ਨੀਤੀ ਸਾਫ ਹੋਣੀ ਚਾਹੀਦੀ ਤਾਂ ਕੇ ਮਾਫੀਆ ਨੂੰ ਕਾਬੂ ਕਰਕੇ ਪੈਸੇ ਦੀ ਲੀਕੇਜ ਰੋਕੀ ਜਾ ਸਕੇ। ਉਨਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਹ ਲੋਕ ਵਿਰੋਧੀ ਫੈਸਲਾ ਨਾ ਲਿਆ ਤਾਂ ਆਮ ਆਦਮੀ ਪਾਰਟੀ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਕਰੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button