Press ReleasePunjabSportsTop News
ਮੀਤ ਹੇਅਰ ਨੇ ਓਲੰਪਿਕਸ ਕੋਟਾ ਹਾਸਲ ਕਰਨ ਉੱਤੇ ਨਿਸ਼ਾਨੇਬਾਜ਼ ਰਾਜੇਸ਼ਵਰੀ ਕੁਮਾਰੀ ਨੂੰ ਦਿੱਤੀ ਮੁਬਾਰਕਬਾਦ
ਰਾਜੇਸ਼ਵਰੀ ਕੁਮਾਰੀ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਵਾਲੀ ਪੰਜਾਬ ਦੀ ਦੂਜੀ ਨਿਸ਼ਾਨੇਬਾਜ਼
ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸ਼ਾਨੇਬਾਜ਼ ਰਾਜੇਸ਼ਵਰੀ ਕੁਮਾਰੀ ਨੂੰ ਅਗਲੇ ਸਾਲ ਹੋਣ ਵਾਲੀ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਉੱਤੇ ਮੁਬਾਰਕਬਾਦ ਦਿੱਤੀ ਹੈ। ਰਾਜੇਸ਼ਵਰੀ ਨੇ ਬਾਕੂ ਵਿਖੇ ਚੱਲ ਰਹੀ ਆਈ.ਐਸ.ਐਸ.ਐਫ. ਵਿਸ਼ਵ ਚੈੰਪੀਅਨਸ਼ਿਪ ਵਿੱਚ ਮਹਿਲਾ ਟਰੈਪ ਮੁਕਾਬਲੇ ਵਿੱਚ ਪੰਜਵਾਂ ਸਥਾਨ ਹਾਸਲ ਕਰਕੇ ਪੈਰਿਸ ਓਲੰਪਿਕਸ ਲਈ ਕੁਆਲੀਫਾਈ ਕੀਤਾ।
ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਨਵੀਂ ਖੇਡ ਨੀਤੀ ਬਣਾਈ ਗਈ ਹੈ ਜਿਸ ਵਿੱਚ ਮੁੱਖ ਧਿਆਨ ਕੇਂਦਰਿਤ ਖਿਡਾਰੀਆਂ ਨੂੰ ਕੌਮਾਂਤਰੀ ਮੰਚ ਤੱਕ ਲਿਜਾਣ ਉਤੇ ਦਿੱਤਾ ਗਿਆ ਹੈ।
ਪੰਜਾਬ ਦੇ ਖਿਡਾਰੀ ਨਿਰੰਤਰ ਵਧੀਆ ਪ੍ਰਦਰਸ਼ਨ ਕਰ ਰਹੇ ਹਨ ਅਤੇ ਖੇਡਾਂ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਨ ਵੱਲ ਵਧ ਰਿਹਾ ਹੈ।
ਰਾਜੇਸ਼ਵਰੀ ਕੁਮਾਰੀ ਪੰਜਾਬ ਦੀ ਦੂਜੀ ਤੇ ਦੇਸ਼ ਦੀ ਸੱਤਵੀਂ ਨਿਸ਼ਾਨੇਬਾਜ਼ ਹੈ ਜਿਸ ਨੇ ਓਲੰਪਿਕਸ ਕੋਟਾ ਹਾਸਲ ਕੀਤਾ। ਇਸ ਤੋਂ ਪਹਿਲਾਂ ਸਿਫ਼ਤ ਕੌਰ ਸਮਰਾ ਨੇ ਬੀਤੇ ਦਿਨੀਂ ਓਲੰਪਿਕਸ ਕੋਟਾ ਹਾਸਲ ਕੀਤੀ ਹੈ। ਮਹਿਲਾ ਟਰੈਪ ਈਵੈਂਟ ਦੇ ਇਤਿਹਾਸ ਵਿੱਚ ਓਲੰਪਿਕਸ ਲਈ ਕੁਆਲੀਫਾਈ ਹੋਣ ਵਾਲੀ ਵੀ ਰਾਜੇਸ਼ਵਰੀ ਭਾਰਤ ਦੀ ਦੂਜੀ ਨਿਸ਼ਾਨੇਬਾਜ਼ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.