‘ਮੁਵਿੰਗ ਟ੍ਰੈਫਿਕ ਵਾਇਲੇਸ਼ਨ’ ‘ਤੇ ਧਿਆਨ ਕੇਂਦ੍ਰਤ ਕਰਦਿਆਂ, ਪੰਜਾਬ ਪੁਲਿਸ ਵੱਲੋਂ ਰੋਡ ਸੇਫਟੀ ਡਰਾਈਵ ਦੀ ਸ਼ੁਰੂਆਤ
ਡੀਜੀਪੀ ਪੰਜਾਬ ਨੇ ਟ੍ਰੈਫਿਕ ਪੁਲਿਸ ਨੂੰ ਸਕੂਲ ਜ਼ੋਨਾਂ ਵਿੱਚ 25 ਕਿਲੋਮੀਟਰ ਪ੍ਰਤੀ ਘੰਟਾ ਦੀ ਗਤੀ ਸੀਮਾ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਦਿੱਤੇ ਨਿਰਦੇਸ਼

ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਐਡਵਾਂਸਡ ਟਰੈਫਿਕ ਮੈਨੇਜਮੈਂਟ ਟੈਕਨਾਲੋਜੀ ਅਤੇ ਟਰੈਫਿਕ ਪੁਲਿਸ ਕਰਮਚਾਰੀਆਂ ਦੀ ਗਿਣਤੀ ਵਧਾਈ: ਡੀਜੀਪੀ ਪੰਜਾਬ ਵੀ.ਕੇ. ਭਾਵਰਾ
ਵਿਗਿਆਨਕ ਢੰਗ ਨਾਲ ਚਲਾਈ ਜਾਣ ਵਾਲੀ ਇਨਫੋਰਸਮੈਂਟ ਡਰਾਈਵ ਦਾ ਟੀਚਾ ਲੰਬੇ ਸਮੇਂ ਦਾ ਵਿਵਹਾਰਕ ਬਦਲਾਅ, ਦੁਰਘਟਨਾ ਨਾਲ ਹੋਣ ਵਾਲੀਆਂ ਮੌਤਾਂ ਵਿੱਚ 15 ਫ਼ੀਸਦ ਤੋਂ 20 ਫ਼ੀਸਦ ਤੱਕ ਹੋਵੇਗੀ ਕਮੀ: ਏਡੀਜੀਪੀ ਟ੍ਰੈਫਿਕ ਏ.ਐੱਸ. ਰਾਏ
ਚੰਡੀਗੜ੍ਹ: ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਅਤੇ ਸੜਕ ਸੁਰੱਖਿਆ ਦੀ ਸਥਿਤੀ ਵਿੱਚ ਸੁਧਾਰ ਕਰਨ ਦੇ ਉਦੇਸ਼ ਨਾਲ, ਪੰਜਾਬ ਪੁਲਿਸ ਨੇ ‘ਮੁਵਿੰਗ ਟ੍ਰੈਫਿਕ ਵਾਇਲੇਸ਼ਨ’ ‘ਤੇ ਕੇਂਦ੍ਰਤ ਸੂਬਾ ਪੱਧਰੀ ਰੋਡ ਸੇਫਟੀ ਐਜੂਕੇਸ਼ਨ ਅਤੇ ਇਨਫੋਰਸਮੈਂਟ ਡਰਾਈਵ ਦੀ ਸ਼ੁਰੂਆਤ ਕੀਤੀ ਹੈ। ‘ਮੁਵਿੰਗ ਟ੍ਰੈਫਿਕ ਵਾਇਲੇਸ਼ਨ’ ਵਿੱਚ ਸ਼ਰਾਬ ਪੀ ਕੇ ਗੱਡੀ ਚਲਾਉਣਾ, ਹੈਲਮੇਟ ਨਾ ਪਾਉਣਾ ਜਾਂ ਸੀਟ-ਬੈਲਟ ਨਾ ਲਗਾਉਣਾ, ਤੇਜ਼ ਰਫ਼ਤਾਰ, ਹਾਈ ਬੀਮ, ਗੱਡੀ ਚਲਾਉਂਦੇ ਸਮੇਂ ਮੋਬਾਈਲ ਫ਼ੋਨ ਦੀ ਵਰਤੋਂ ਕਰਨਾ ਅਤੇ ਟਰੈਫ਼ਿਕ ਸਿਗਨਲ ਤੋੜਨਾ ਸ਼ਾਮਲ ਹੈ।
ਸ਼ਰੇਆਮ ਰੋਡ ‘ਤੇ ਪੁਲਿਸ ਮੁਲਾਜ਼ਮ ਕਰ ਰਿਹਾ ਆਹ ਕੰਮ, ਮੌਕੇ ਦੀ ਬਣਗੀ ਵੀਡੀਓ | D5 Channel Punjabi
ਇਸ ਸਬੰਧੀ ਜਾਣਕਾਰੀ ਦਿੰਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਸ੍ਰੀ ਵੀ.ਕੇ. ਭਾਵਰਾ ਨੇ ਕਿਹਾ ਕਿ ਸਾਰੀ ਇਨਫੋਰਸਮੈਂਟ ਰਣਨੀਤੀ ਪਿਛਲੇ ਸਾਲ ਦੇ ਰੁਝਾਨਾਂ ਅਤੇ ਸੜਕ ਹਾਦਸਿਆਂ ਦੇ ਕਾਰਨਾਂ ਦੇ ਆਧਾਰ ‘ਤੇ ਵਿਉਂਤਬੱਧ ਕੀਤੀ ਗਈ ਹੈ। ਡੀਜੀਪੀ ਨੇ ਕਿਹਾ ਕਿ ਪੰਜਾਬ ਵਿੱਚ ਵੱਖ-ਵੱਖ ਸੜਕ ਹਾਦਸਿਆਂ ਵਿੱਚ ਰੋਜ਼ਾਨਾ ਔਸਤਨ 11-12 ਕੀਮਤੀ ਜਾਨਾਂ ਜਾਂਦੀਆਂ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਨੂੰ ਟਰੈਫਿਕ ਨਿਯਮਾਂ ਦੀ ਉਲੰਘਣਾ ਉੱਤੇ ਧਿਆਨ ਕੇਂਦ੍ਰਤ ਕਰਕੇ ਰੋਕਿਆ ਜਾ ਸਕਦਾ ਹੈ ਜਾਂ ਇਹਨਾਂ ਹਾਦਸਿਆਂ ਦੀ ਗੰਭੀਰਤਾ ਨੂੰ ਘਟਾਇਆ ਜਾ ਸਕਦਾ ਹੈ।
BIG News : ਦਿੱਲੀ ਤੋਂ ਜਾਰੀ ਹੋਈ ਚਿੱਠੀ, ਕਸੂਤੀ ਫਸੀ ਮਾਨ ਸਰਕਾਰ | D5 Channel Punjabi
ਉਹਨਾਂ ਅੱਗੇ ਕਿਹਾ ਕਿ ਜ਼ਿਆਦਾਤਰ ਸੜਕ ਦੁਰਘਟਨਾਵਾਂ ਅੱਧੀ ਰਾਤ ਨੂੰ ਹੁੰਦੀਆਂ ਹਨ ਜਿਹਨਾਂ ਵਿੱਚ ਜ਼ਿਆਦਾ ਮੌਤਾਂ ਹੁੰਦੀਆਂ ਹਨ, ਨੂੰ ਰੋਕਣ ਲਈ ਐਡਵਾਂਸਡ ਟ੍ਰੈਫਿਕ ਮੈਨੇਜਮੈਂਟ ਟੈਕਨਾਲੋਜੀ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਟ੍ਰੈਫਿਕ ਪੁਲਿਸ ਕਰਮਚਾਰੀਆਂ ਦੀ ਗਿਣਤੀ ਵੀ ਵਧਾਈ ਜਾ ਰਹੀ ਹੈ। ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਕੂਲੀ ਜ਼ੋਨਾਂ ਵਿੱਚ ਵਾਹਨਾਂ ਦੀ ਗਤੀ ਸੀਮਾ 25 ਕਿਲੋਮੀਟਰ ਪ੍ਰਤੀ ਘੰਟਾ ਤੈਅ ਕੀਤੇ ਜਾਣ ਤੋਂ ਬਾਅਦ ਡੀਜੀਪੀ ਨੇ ਟਰੈਫ਼ਿਕ ਪੁਲਿਸ ਨੂੰ ਇਨ੍ਹਾਂ ਹੁਕਮਾਂ ਨੂੰ ਤੁਰੰਤ ਲਾਗੂ ਕਰਨ ਦੇ ਹੁਕਮ ਦਿੱਤੇ ਅਤੇ ਜੇਕਰ ਕੋਈ ਇਸ ਗਤੀ ਸੀਮਾ ਦੀ ਉਲੰਘਣਾ ਕਰਦਾ ਹੈ ਤਾਂ ਉਸ ਦਾ ਤੁਰੰਤ ਚਲਾਨ ਕੱਟਣ ਦੇ ਸਖ਼ਤ ਹੁਕਮ ਵੀ ਦਿੱਤੇ ਗਏ ਹਨ।
CM Khattar ਦਾ Punjab ਨੂੰ ਲੈਕੇ ਵੱਡਾ ਬਿਆਨ #Shorts
ਅੰਕੜੇ ਦਰਸਾਉਂਦੇ ਹਨ ਕਿ ਔਸਤਨ ਲਗਭਗ 45 ਫ਼ੀਸਦ ਸੜਕ ਦੁਰਘਟਨਾਵਾਂ ਵਿੱਚ ਦੋਪਹੀਆ ਵਾਹਨ ਸ਼ਾਮਲ ਹੁੰਦੇ ਹਨ ਜੋ ਚਾਰ ਪਹੀਆ ਵਾਹਨਾਂ ਜਾਂ ਟਰੱਕਾਂ ਨਾਲ ਟੱਕਰ ਹੋਣ ਨਾਲ ਦੁਰਘਟਨਾ ਦਾ ਸ਼ਿਕਾਰ ਹੁੰਦੇ ਹਨ। ਜਿਸ ਦਾ ਕਾਰਨ ਜ਼ਿਆਦਾਤਰ ਪੀੜਤ ਜਾਂ ਦੋਸ਼ੀ ਵੱਲੋਂ ਤੇਜ਼ ਰਫਤਾਰ, ਸ਼ਰਾਬ ਪੀ ਕੇ ਡਰਾਈਵਿੰਗ, ਮੋਬਾਈਲ ਫੋਨ ਦੀ ਵਰਤੋਂ, ਹੈਲਮੇਟ ਜਾਂ ਸੀਟ ਬੈਲਟ ਨਾ ਪਹਿਨਣਾ ਹੁੰਦਾ ਹੈ। ਅਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ. ਟਰੈਫ਼ਿਕ) ਅਮਰਦੀਪ ਸਿੰਘ ਰਾਏ ਨੇ ਸਮੂਹ ਜ਼ਿਲ੍ਹਾ ਟ੍ਰੈਫਿਕ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਉਹ ਆਉਣ-ਜਾਣ ਵਾਲੇ ਲੋਕਾਂ ਨੂੰ ਜਾਗਰੂਕ ਕਰਕੇ, ਉਨ੍ਹਾਂ ਨੂੰ ਚੁਣੌਤੀ ਦੇਣ ਜਾਂ ਕੋਈ ਹੋਰ ਢੁਕਵੇਂ ਉਪਾਅ ਨਾਲ ‘ਮੁਵਿੰਗ ਟ੍ਰੈਫਿਕ ਵਾਇਲੇਸ਼ਨ’ ਨੂੰ ਘੱਟ ਤੋਂ ਘੱਟ ਕਰਨ ‘ਤੇ ਜ਼ੋਰ ਦੇਣ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ।
BIG News : ਕਾਂਗਰਸ ਪ੍ਰਧਾਨ Ashok Tanwar ਨੇ ਫੜਿਆ Kejriwal ਦਾ ਹੱਥ! ਛੱਡੀ ਪਾਰਟੀ? | D5 Channel Punjabi
ਏਡੀਜੀਪੀ ਰਾਏ ਨੇ ਕਿਹਾ, “ਇਹ ਇੱਕ ਬਹੁਤ ਹੀ ਵਿਗਿਆਨਕ ਢੰਗ ਨਾਲ ਚਲਾਈ ਜਾਣ ਵਾਲੀ ਇਨਫੋਰਸਮੈਂਟ ਡਰਾਈਵ ਹੈ, ਜੋ ਲੰਬੇ ਸਮੇਂ ਦੇ ਵਿਵਹਾਰਿਕ ਬਦਲਾਅ ‘ਤੇ ਕੇਂਦ੍ਰਿਤ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਇਨਫੋਰਸਮੈਂਟ ਰਣਨੀਤੀਆਂ ਨਾਲ ਮੌਜੂਦਾ ਸਥਿਤੀ ਦੇ ਸੰਦਰਭ ਵਿੱਚ ਸੜਕ ਦੁਰਘਟਨਾਵਾਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ 15-20 ਫ਼ੀਸਦ ਤੱਕ ਘਟਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤ ਵਿੱਚ, ਮੁਹਿੰਮ ਦੇ ਪਹਿਲੇ 15 ਦਿਨ ਆਉਣ-ਜਾਣ ਵਾਲੇ ਲੋਕਾਂ ਨੂੰ ਸੁਚੇਤ ਕਰਨ ਲਈ ਸੜਕ ਸੁਰੱਖਿਆ ਸਬੰਧੀ ਸਿੱਖਿਆ ਅਤੇ ਜਾਗਰੂਕਤਾ ‘ਤੇ ਧਿਆਨ ਕੇਂਦ੍ਰਿਤ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਸਖ਼ਤੀ ਨਾਲ ਇਨਫੋਰਸਮੈਂਟ ਡਰਾਈਵ ਚਲਾਈ ਜਾਵੇਗੀ।
ਚੰਡੀਗੜ੍ਹ ਦੇ ਮੁੱਦੇ ’ਤੇ ਵੱਡਾ ਫੈਸਲਾ! ਹੋਊ ਦੋ ਹਿੱਸਿਆਂ ‘ਚ ਵੰਡ? D5 Channel Punjabi
ਦੱਸਣਯੋਗ ਹੈ ਕਿ ਪਾਬੰਦੀਆਂ ਦੌਰਾਨ, ਅਜਿਹੇ ਬਹੁਤ ਸਾਰੇ ਪ੍ਰਯੋਗਾਂ ਨੇ ਪੰਜਾਬ ਦੀਆਂ ਲੋੜਾਂ ਮੁਤਾਬਕ ਵਿਸ਼ੇਸ਼ ਤੌਰ ‘ਤੇ ਢੁਕਵੇਂ ਸਬੂਤ ਆਧਾਰਿਤ ਟ੍ਰੈਫਿਕ ਇਨਫੋਰਸਮੈਂਟ ਐਕਸ਼ਨ ਪਲਾਨ ਦੀ ਰਣਨੀਤੀ ਬਣਾਉਣ ਵਿੱਚ ਮਦਦ ਕੀਤੀ ਹੈ।



Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.



