PunjabTop News

ਮੁੜ ਭਾਖੜਾ ਦੇ ਗੇਟ ਖੋਲ੍ਹਣ ਦੀ ਤਿਆਰੀ, ਪਾਣੀ ਦਾ ਪੱਧਰ 1651

ਪੰਜਾਬ ਦੇ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਤਾਜ਼ਾ ਸਥਿਤੀ ਦੇ ਮੱਦੇਨਜ਼ਰ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਹ ਭਵਿੱਖਬਾਣੀ ਉਪ ਮੰਡਲ ਮੈਜਿਸਟਰੇਟ ਨੰਗਲ ਵੱਲੋਂ ਜਾਰੀ ਇਕ ਪੱਤਰ ਰਾਹੀਂ ਕੀਤੀ ਗਈ ਹੈ, ਜੋ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।ਅੱਜ ਸਵੇਰੇ ਦਰਜ ਕੀਤੇ ਗਏ ਅੰਕੜਿਆਂ ਅਨੁਸਾਰ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1651 ਫੁੱਟ ਤੱਕ ਪਹੁੰਚ ਗਿਆ ਹੈ, ਜਦੋਂ ਕਿ ਖ਼ਤਰੇ ਦਾ ਪੱਧਰ 1680 ਫੁੱਟ ਹੈ। ਜਿਕਰਯੋਗ ਹੈ ਕਿ ਪਿਛਲੇ ਸਾਲ ਅੱਜ ਦੇ ਦਿਨ ਭਾਖੜਾ ਡੈਮ ਦੇ ਪਾਣੀ ਦਾ ਪੱਧਰ 1587 ਫੁੱਟ ਸੀ ਜੋ ਕਿ ਪਿਛਲੇ ਸਾਲ ਨਾਲੋਂ 64 ਫੁੱਟ ਵੱਧ ਹੈ। ਰਾਹਤ ਦੀ ਗੱਲ ਇਹ ਹੈ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਅਜੇ ਵੀ ਖ਼ਤਰੇ ਵਾਲੇ ਖੇਤਰ ਤੋਂ 29 ਫੁੱਟ ਦੂਰ ਹੈ।

a1720c6d ca1e 4e1e b092 8196711d6255 16900028545668477596778058349231
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button