ਰੈਵੀਨਿਊ ਪਟਵਾਰ ਯੂਨੀਅਨ ਨੇ 3193 ਸਰਕਲਾਂ ਵਿੱਚ ਕਲਮ ਛੋੜ ਹੜਤਾਲ ਦੇ ਐਲਾਨ ’ਤੇ ਅੜੇ ਹੋਏ ਅੱਜ ਤੋਂ ਸੂਬੇ ਵਿੱਚ ਹੜਤਾਲ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਯੂਨੀਅਨ ਨੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਐਸਮਾ ਕਾਨੂੰਨ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਣ ਦਾ ਐਲਾਨ ਵੀ ਕੀਤਾ ਹੈ।
ਯੂਨੀਅਨ ਦੇ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਅਤੇ ਕਾਨੂੰਗੋ ਯੂਨੀਅਨ ਪੰਜਾਬ ਦੇ ਪ੍ਰਧਾਨ ਮੋਹਨ ਸਿੰਘ ਭੇਡਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਲੰਮੇ ਸਮੇਂ ਤੋਂ ਪਟਵਾਰੀਆਂ ਦੀਆਂ ਮੰਗਾਂ ਨੂੰ ਲਾਗੂ ਨਹੀਂ ਕਰ ਰਹੀ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਨਵੇਂ ਭਰਤੀ ਹੋਏ ਪਟਵਾਰੀਆਂ ਨੂੰ ਐਲਾਨੇ ਅਨੁਸਾਰ 5000 ਰੁਪਏ ਦੀ ਬਜਾਏ ਮੁੱਢਲੀ ਤਨਖ਼ਾਹ ਦਿੱਤੀ ਜਾਵੇ ਅਤੇ ਸਿਖਲਾਈ ਦੀ ਮਿਆਦ ਇੱਕ ਸਾਲ ਕਰਕੇ ਪਟਵਾਰੀਆਂ ਦੀ ਤਨਖ਼ਾਹ ਦਾ ਫ਼ਰਕ ਖ਼ਤਮ ਕੀਤਾ ਜਾਵੇ |
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.