InternationalPress ReleasePunjabTop News

ਮੁੱਖ ਮੰਤਰੀ ਨੇ ਨਵਿਆਉਣਯੋਗ ਊਰਜਾ ਖੇਤਰ ਦੀ ਨਾਮਵਰ ਕੰਪਨੀ ‘ਵਰਬੀਓ ਗਰੁੱਪ’ ਨੂੰ ਸੂਬੇ ਨਾਲ ਭਵਿੱਖੀ ਸਹਿਯੋਗ ਦੇ ਮੌਕਿਆਂ ਦੀ ਸੰਭਾਵਨਾ ਤਲਾਸ਼ਣ ਲਈ ਕਿਹਾ

ਸੰਗਰੂਰ ਵਿਖੇ ਕੰਪਨੀ ਦਾ ਬਾਇਓ-ਸੀ.ਐਨ.ਜੀ. ਪ੍ਰਾਜੈਕਟ ਪਰਾਲੀ ਸਾੜਨ ਦੀ ਸਮੱਸਿਆ ਸੁਲਝਾਉਣ ਵਿਚ ਅਹਿਮ ਭੂਮਿਕਾ ਨਿਭਾਏਗਾ

ਪੰਜਾਬ ਸਰਕਾਰ ਕਿਸਾਨਾਂ ਤੇ ਵਾਤਾਵਰਣ ਸਮੇਤ ਸਾਰੀਆਂ ਧਿਰਾਂ ਦੇ ਫਾਇਦੇ ਵਾਲਾ ਹੱਲ ਲੱਭਣ ਲਈ ਵਚਨਬੱਧ

ਬਰਲਿਨ (ਜਰਮਨੀ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਰਮਨ ਦੀ ਪ੍ਰਮੁੱਖ ਕੰਪਨੀ ‘ਵਰਬੀਓ ਗਰੁੱਪ’ ਨੂੰ ਸੂਬੇ ਨਾਲ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਭਵਿੱਖ ਵਿੱਚ ਸਹਿਯੋਗ ਦੇ ਮੌਕੇ ਤਲਾਸ਼ਣ ਲਈ ਆਖਿਆ। ਮੁੱਖ ਮੰਤਰੀ ਨੇ ਆਪਣੀ ਬਰਲਿਨ ਫੇਰੀ ਦੌਰਾਨ ਵਰਬੀਓ ਵੇਰੀਨਿਗਟ ਬਾਇਓ ਐਨਰਜੀ ਏਜੀ ਦੇ ਸੰਸਥਾਪਕ ਤੇ ਸੀ.ਈ.ਓ. ਕਲੌਸ ਸੌਟਰ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਵਰਬੀਓ ਗਰੁੱਪ ਦਾ ਸੂਬੇ ਨਾਲ ਮਜ਼ਬੂਤ ਰਿਸ਼ਤਾ ਹੈ ਕਿਉਂਕਿ ਇਸ ਦੀ ਭਾਰਤੀ ਸਹਾਇਕ ਕੰਪਨੀ ਵਰਬੀਓ ਇੰਡੀਆ ਪ੍ਰਾਈਵੇਟ ਲਿਮਟਿਡ ਨੇ ਹਾਲ ਹੀ ਵਿੱਚ ਭਾਰਤ ਵਿੱਚ ਸਭ ਤੋਂ ਵੱਡੇ ਬਾਇਓਫਿਊਲ (ਬਾਇਓਮੀਥੇਨ/ਬਾਇਓ-ਸੀਐਨਜੀ) ਉਤਪਾਦਨ ਯੂਨਿਟਾਂ ਵਿੱਚੋਂ ਇੱਕ 33 ਟੀ.ਪੀ.ਡੀ. (ਟਨ ਪ੍ਰਤੀ ਦਿਨ) ਦੀ ਸਮਰਥਾ ਵਾਲਾ ਬਾਇਓ-ਸੀ.ਐਨ.ਜੀ. ਪ੍ਰਾਜੈਕਟ ਸੰਗਰੂਰ ਵਿਖੇ ਚਾਲੂ ਕੀਤਾ ਹੈ।

Balkaur Singh ਦੀ ਹਾਲਤ ਨੂੰ ਲੈਕੇ ਹਸਪਤਾਲ ’ਚੋਂ ਆਈ ਵੱਡੀ ਜਾਣਕਾਰੀ | D5 Channel Punjabi

ਉਨ੍ਹਾਂ ਕਿਹਾ ਕਿ 80,000 ਕਿਊਬਕ ਮੀਟਰ ਪ੍ਰਤੀ ਦਿਨ ਦੀ ਸਮਰੱਥਾ ਵਾਲਾ ਬਾਇਓ-ਸੀਐਨਜੀ ਪ੍ਰੋਜੈਕਟ ਬਾਇਓਗੈਸ ਪੈਦਾ ਕਰੇਗਾ ਜੋ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਦਾ ਵਧੀਆ ਤਰੀਕਾ ਹੈ। ਭਗਵੰਤ ਮਾਨ ਨੇ ਸੂਬੇ ਵਿੱਚ ਉਦਯੋਗਿਕ ਵਾਤਾਵਰਣ ਦੇ ਵਿਕਾਸ ਲਈ ਆਪਣੇ ਏਜੰਡੇ ਅਤੇ ਨੀਤੀਆਂ ਨੂੰ ਸਾਂਝਾ ਕਰਦੇ ਹੋਏ ਵਰਬੀਓ ਗਰੁੱਪ ਨੂੰ ਪੰਜਾਬ ਨਾਲ ਆਪਣੀ ਸਾਂਝ ਵਧਾਉਣ ਅਤੇ ਸੂਬੇ ਵਿੱਚ ਹੋਰ ਕਾਰੋਬਾਰ ਸਥਾਪਤ ਕਰਨ ਦਾ ਸੱਦਾ ਦਿੱਤਾ।

AAP Punjab : ‘AAP’ ’ਚ ਵੱਡਾ ਸਿਆਸੀ ਧਮਾਕਾ, ਪੱਟ ਲਏ ਵਿਰੋਧੀਆਂ ਦੇ ਲੀਡਰ! BJP, Congress ਤੇ Akali ਰਹਿ ਗਏ ਦੇਖਦੇ

ਮੁੱਖ ਮੰਤਰੀ ਅਤੇ ਕਲੌਸ ਸੌਟਰ ਨੇ ਸੂਬੇ ਵਿੱਚ ਗਰੁੱਪ ਦੇ ਪ੍ਰੋਜੈਕਟ ਅਤੇ ਸੂਬੇ ਦੀ ਖੇਤੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਿੱਚ ਇਸ ਦੇ ਯੋਗਦਾਨ ਬਾਰੇ ਚਰਚਾ ਕੀਤੀ। ਭਗਵੰਤ ਮਾਨ ਨੇ ਸੀ.ਈ.ਓ. ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਪ੍ਰੋਜੈਕਟ ਲਈ ਕਿਸੇ ਵੀ ਮਸਲੇ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਵਾਤਾਵਰਣ ਸਮੇਤ ਸਾਰੀਆਂ ਧਿਰਾਂ ਲਈ ਲਾਹੇਵੰਦ ਕਦਮ ਚੁੱਕਣ ਲਈ ਵਚਨਬੱਧ ਹੈ।

Sidhu Moosewala ਮਾਮਲੇ ’ਚ ਵੱਡੀ ਅਪਡੇਟ, Punjab Police ਦੀ ਗੁਪਤ ਕਾਰਵਾਈ, Gangster ਤੂਫਾਨ ਤੇ ਮਨੀ ਰਈਆ ਅੜਿੱਕੇ

ਮੁੱਖ ਮੰਤਰੀ ਨੇ ਕਲੌਸ ਸੌਟਰ ਅਤੇ ਵਰਬੀਓ ਮੈਨੇਜਮੈਂਟ ਨੂੰ 23-24 ਫਰਵਰੀ, 2023 ਨੂੰ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ’ ’ਚ ਪੰਜਾਬ ਵਿੱਚ ਕੰਮ ਕਰਨ ਬਾਰੇ ਆਪਣੇ ਤਜਰਬੇ ਸਾਂਝੇ ਕਰਨ ਅਤੇ ਨਵਿਆਉਣਯੋਗ ਊਰਜਾ ਖੇਤਰ ਵਿੱਚ ਭਵਿੱਖ ਵਿੱਚ ਸਹਿਯੋਗ ਦੇ ਮੌਕਿਆਂ ਦੀ ਤਲਾਸ਼ਣ ਦਾ ਸੱਦਾ ਦਿੱਤਾ। ਇਸ ਦੌਰਾਨ ਵਰਬੀਓ ਗਰੁੱਪ ਨੇ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ (ਇਨਵੈਸਟ ਪੰਜਾਬ) ਦੁਆਰਾ ਆਪਣੇ ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਕੀਤੀ ਅਤੇ ਸੂਬੇ ਵਿੱਚ ਆਪਣੀਆਂ ਭਵਿੱਖੀ ਵਿਸਤਾਰ ਯੋਜਨਾਵਾਂ ਬਾਰੇ ਵੀ ਚਰਚਾ ਕੀਤੀ।

Balkaur Singh ਦੀ ਵਿਗੜੀ ਸਿਹਤ, ਡਾਕਟਰਾਂ ਨੇ ਦਿੱਤਾ ਜਵਾਬ, Mohali Fortis ’ਚ ਦਾਖ਼ਲ | D5 Channel Punjabi

ਦੱਸਣਯੋਗ ਹੈ ਕਿ ਵਰਬੀਓ ਗਰੁੱਪ ਯੂਰਪ ਵਿੱਚ ਬਾਇਓ-ਊਰਜਾ ਦਾ ਪ੍ਰਮੁੱਖ ਨਿਰਮਾਤਾ ਹੈ ਅਤੇ ਹਰੇਕ ਸਾਲ ਵਰਬੀਓ ਦੇ ਪਲਾਂਟ ਲਗਭਗ 660,000 ਟਨ ਬਾਇਓ-ਡੀਜ਼ਲ, 260,000 ਟਨ ਬਾਇਓ-ਈਥਾਨੌਲ, ਅਤੇ 900 ਗੀਗਾਵਾਟ-ਘੰਟੇ ਬਾਇਓ-ਮੀਥੇਨ ਪੈਦਾ ਕਰਦੇ ਹਨ। ਇਹ ਖੇਤੀਬਾੜੀ ਦੀ ਵਰਤੋਂ ਲਈ ਜੈਵਿਕ ਖਾਦ ਅਤੇ ਪਸ਼ੂ ਫੀਡ ਦੇ ਨਾਲ-ਨਾਲ ਫਾਰਮਾਸਿਊਟੀਕਲ, ਕਾਸਮੈਟਿਕ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਲਈ ਉੱਚ ਕੀਮਤ ਵਾਲੇ ਕੱਚੇ ਮਾਲ ਦਾ ਨਿਰਮਾਣ ਵੀ ਕਰਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button