ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦਾ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਦੂਜੇ ਦਿਨ ਹੋਰ ਭਖਿਆ
ਸੰਗਰੂਰ : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਇੱਥੇ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਅਣਮਿਥੇ ਸਮੇਂ ਦਾ ਪੱਕਾ ਮੋਰਚਾ ਹਟ ਹਟ ਕੇ ਵਰ੍ਹ ਰਹੇ ਮੀਂਹ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਸਾਹਮਣੇ ਪਟਿਆਲਾ ਰੋਡ ‘ਤੇ ਅੱਜ ਦੂਜੇ ਦਿਨ ਵੀ ਜਾਰੀ ਰਿਹਾ, ਜਿਸ ਵਿੱਚ ਹੋਰ ਵੀ ਭਾਰੀ ਗਿਣਤੀ ਵਿੱਚ ਸੈਂਕੜੇ ਔਰਤਾਂ ਸਮੇਤ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ ਮਜ਼ਦੂਰ ਨੌਜਵਾਨ ਸ਼ਾਮਿਲ ਹੋਏ। ਸੜਕ ਦੇ ਦੋਨੀਂ ਪਾਸੀਂ ਟਰੈਕਟਰ-ਟਰਾਲੀਆਂ ਤੇ ਹੋਰ ਵਹੀਕਲ ਬਹੁਤ ਦੂਰ ਦੂਰ ਤੱਕ ਖੜ੍ਹੇ ਸਨ ਅਤੇ ਥਾਂ ਥਾਂ ਲੰਗਰ ਪਕਾਏ ਵਰਤਾਏ ਜਾ ਰਹੇ ਸਨ। ਸਟੇਜ ਦੇ ਲਾਗੇ ਨਰਿੰਦਰ ਮੋਦੀ ਅਤੇ ਵਿਸ਼ਵ ਵਪਾਰ ਸੰਸਥਾ ਸਮੇਤ ਵਿਸ਼ਵ ਬੈਂਕ ਦਾ ਦਿਓ-ਕੱਦ ਪੁਤਲਾ ਵੀ ਖੜ੍ਹਾ ਸੀ।
Ludhiana News : ਦਿਨ-ਦਿਹਾੜੇ MLA ਲਾਪਤਾ, ਇਲਾਕੇ ’ਚ ਮਚੀ ਹਾਹਾਕਾਰ | D5 Channel Punjabi
ਸਟੇਜ ਤੋਂ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਇਹ ਮੋਰਚਾ ਬੀਤੇ ਵਰ੍ਹੇ ਜਾਂ ਐਤਕੀਂ ਗੁਲਾਬੀ ਸੁੰਡੀ ਤੇ ਨਕਲੀ ਕੀਟਨਾਸ਼ਕਾਂ ਨਾਲ, ਗੜੇਮਾਰੀ/ਭਾਰੀ ਮੀਂਹਾਂ ਜਾਂ ਵਾਇਰਲ ਰੋਗ ਨਾਲ ਕਈ ਜ਼ਿਲ੍ਹਿਆਂ ‘ਚ ਤਬਾਹ ਹੋਏ ਨਰਮੇ ਤੇ ਹੋਰ ਫ਼ਸਲਾਂ ਸਮੇਤ ਨੁਕਸਾਨੇ ਗਏ ਮਕਾਨਾਂ ਦਾ ਪੂਰਾ ਪੂਰਾ ਮੁਆਵਜ਼ਾ ਕਾਸ਼ਤਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਚ ਤੁਰੰਤ ਵੰਡਾਉਣ ਲਈ, ਧਰਤੀ ਹੇਠਲੇ ਅਤੇ ਦਰਿਆਈ ਪਾਣੀਆਂ ਦੀ ਮਾਲਕੀ ਸਾਮਰਾਜੀ ਕਾਰਪੋਰੇਟਾਂ ਨੂੰ ਸੌਂਪਣ ਵਾਲ਼ੀ ਸੰਸਾਰ ਬੈਂਕ ਦੀ ਜਲ ਨੀਤੀ ਸਮੇਤ ਦੌਧਰ ਵਰਗੇ ਨਿੱਜੀ ਜਲ-ਸੋਧ ਪ੍ਰਾਜੈਕਟ ਰੱਦ ਕਰਾ ਕੇ ਸਰਕਾਰੀ ਜਲ ਸਪਲਾਈ ਸਕੀਮ ਪਹਿਲਾਂ ਵਾਂਗ ਜਾਰੀ ਰਖਾਉਣ ਲਈ,ਜ਼ੀਰਾ ਨੇੜੇ ਪ੍ਰਦੂਸ਼ਣ ਦਾ ਗੜ੍ਹ ਬਣੀ ਹੋਈ ਸ਼ਰਾਬ ਫੈਕਟਰੀ ਨੂੰ ਤੁਰਤ ਬੰਦ ਕਰਾਉਣ ਲਈ, ਲੁਧਿਆਣਾ ‘ਚੋਂ ਲੰਘਦੇ ਬੁੱਢੇ ਨਾਲੇ ਦੇ ਪਾਣੀ ਦਾ ਪ੍ਰਦੂਸ਼ਣ ਅਤੇ ਟਰਾਈਡੈਂਟ ਫੈਕਟਰੀ ਦੁਆਰਾ ਸੇਮ ਨਾਲੇ ਅਤੇ ਧਰਤੀ ਹੇਠਲੇ ਪਾਣੀ ਦਾ ਪ੍ਰਦੂਸ਼ਣ ਤੁਰੰਤ ਰੋਕਣ ਲਈ, ਭਾਰਤ ਮਾਲ਼ਾ ਹਾਈਵੇ ਪ੍ਰਾਜੈਕਟ ਲਈ ਨਿਗੂਣਾ ਜਿਹਾ ਮੁਆਵਜ਼ਾ ਜਾਰੀ ਕਰਕੇ ਜ਼ਮੀਨਾਂ ਉੱਤੇ ਪੁਲਿਸ ਦੇ ਜ਼ੋਰ ਕਬਜ਼ੇ ਰੋਕਣ ਲਈ, ਆਪਣੀ ਜ਼ਮੀਨ ਨੂੰ ਪੱਧਰ/ਨੀਂਵੀਂ ਕਰਨ ਦਾ ਹੱਕ ਖੋਹਣ ਵਾਲਾ ਮਾਈਨਿੰਗ ਕਾਨੂੰਨ ਰੱਦ ਕਰਾਉਣ ਲਈ, ਐਮ. ਐੱਸ. ਪੀ. ‘ਤੇ ਹਰ ਕਿਸਾਨ ਦੇ ਪੂਰੇ ਝੋਨੇ ਦੀ ਖਰੀਦ ਬਿਨਾਂ ਸ਼ਰਤ ਕਰਵਾਉਣ ਲਈ, ਬਿਨਾਂ ਸਾੜੇ ਤੋਂ ਪਰਾਲੀ ਸਾਂਭਣ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿਵਾਉਣ ਜਾਂ ਫਿਰ ਮਜਬੂਰੀ-ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਤੇ ਸਖ਼ਤੀ ਬੰਦ ਕਰਾਉਣ ਲਈ, ਅੱਗੇ ਤੋਂ ਇਸ ਪ੍ਰਦੂਸ਼ਣ ਦੇ ਮੁਕੰਮਲ ਖਾਤਮੇ ਲਈ ਝੋਨੇ ਦੀ ਬਿਜਾਈ ਪੂਰੀ ਤਰ੍ਹਾਂ ਬੰਦ ਕਰਨ ਖਾਤਰ ਇਸ ਦੀ ਥਾਂ ਬਦਲਵੀਆਂ ਫਸਲਾਂ ਮੱਕੀ, ਮੂੰਗੀ,ਗੁਆਰੀ, ਬਾਸਮਤੀ ਆਦਿ ਦਾ ਐਮ. ਐੱਸ. ਪੀ. ਸਵਾਮੀਨਾਥਨ ਰਿਪੋਰਟ ਅਨੁਸਾਰ ਲਾਭਕਾਰੀ ਮਿਥ ਕੇ ਇਹਦੇ ਮੁਤਾਬਕ ਬਿਨਾਂ ਸ਼ਰਤ ਖਰੀਦ ਦੀ ਕਾਨੂੰਨੀ ਗਰੰਟੀ ਕਰਾਉਣ ਲਈ, ਲੰਪੀ ਸਕਿਨ ਰੋਗ ਨਾਲ ਮਰੀਆਂ ਗਊਆਂ ਦਾ ਮੁਆਵਜ਼ਾ ਮਾਰਕੀਟ ਰੇਟ ਮੁਤਾਬਕ ਪੂਰਾ ਦਿਵਾਉਣ ਲਈ, ਸੰਸਾਰ ਬੈਂਕ ਦੀ ਹਦਾਇਤ ਮੁਤਾਬਿਕ ਕੇਂਦਰ ਵੱਲੋਂ ਮੜ੍ਹੀ ਗਈ ਜ਼ਮੀਨੀ-ਬੈਂਕ ਨੀਤੀ ਰੱਦ ਕਰਦਿਆਂ ਪੰਚਾਇਤੀ ਸ਼ਾਮਲਾਟ ਜੁਮਲਾ ਮਾਲਕਾਨ ਸਰਕਾਰੀ ਜ਼ਮੀਨਾਂ ਉੱਤੇ ਖੇਤੀ ਜਾਂ ਰਿਹਾਇਸ਼ ਕਰ ਰਹੇ ਬੇਜ਼ਮੀਨੇ ਥੁੜਜਮੀਨੇ ਕਿਸਾਨਾਂ ਮਜ਼ਦੂਰਾਂ ਨੂੰ ਇਸ ਦੇ ਮਾਲਕੀ ਹੱਕ ਦਿਵਾਉਣ ਲਈ, ਲੋਕਾਂ ਦੇ ਹੱਕੀ ਜਮਹੂਰੀ ਅੰਦੋਲਨਾਂ ਦੌਰਾਨ ਪੁਲਿਸ ਜਬਰ ਬੰਦ ਕਰਾਉਣ ਅਤੇ ਪਿਛਲੀਆਂ ਸਰਕਾਰਾਂ ਸਮੇਤ ਹੁਣ ਮਜ਼ਦੂਰਾਂ ਕਿਸਾਨਾਂ ‘ਤੇ ਦਰਜ ਕੀਤੇ ਮਕੱਦਮੇ ਪਰਾਲੀ ਕੇਸਾਂ ਸਮੇਤ ਵਾਪਿਸ ਲੈਣ ਦੀ ਮੰਨੀ ਹੋਈ ਮੰਗ ਤੁਰੰਤ ਲਾਗੂ ਕਰਾਉਣ ਲਈ ਲਗਾਤਾਰ ਦਿਨ ਰਾਤ ਜਾਰੀ ਰੱਖਿਆ ਜਾਵੇਗਾ।
ਇਕ ਖੁਰਾਕ ਹੀ ਕਰ ਦਿੰਦੀ ਹੈ ਹਰ ਬਿਮਾਰੀ ਦਾ ਇਲਾਜ, ਹੁਣ ਨਾ ਖਾ ਜਾਇਓ ਭੁਲੇਖਾ, ਨੋਟ ਕਰੋ ਪਤਾ | D5 Channel Punjabi
ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੋਸ਼ ਲਾਇਆ ਕਿ ਮਾਨ ਸਰਕਾਰ ਵੱਲੋਂ ਮਾਈਨਿੰਗ ਕਾਨੂੰਨ ਬਾਰੇ ਕਿਸਾਨਾਂ ਦੀ ਉਕਤ ਮੰਨੀ ਹੋਈ ਮੰਗ ਲਾਗੂ ਕਰਨ ਦੀ ਬਜਾਏ ਪਟਿਆਲਾ ਜ਼ਿਲ੍ਹੇ ਦੇ ਪਿੰਡ ਕਲਵਾਣੂ ਤੇ ਰਾਮਗੜ੍ਹ ਵਿੱਚ 8 ਅਕਤੂਬਰ ਨੂੰ ਮੁੜ ਕਿਸਾਨਾਂ ਨੂੰ ਆਪਣੀ ਜ਼ਮੀਨ ਪੱਧਰ ਕਰਨ ਲਈ ਚੁੱਕੀ ਜਾ ਰਹੀ ਮਿੱਟੀ ਤੋਂ ਜ਼ਬਰਦਸਤੀ ਰੋਕਣ ਤੇ ਮੁਕੱਦਮੇ ਦਰਜ ਕਰਨ ਸਮੇਂ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ। ਇਹ ਮਸ਼ੀਨਾਂ ਤੁਰੰਤ ਵਾਪਸ ਕਰਨ ਦੀ ਮੰਗ ਕੀਤੀ ਗਈ।
Firozpur Jail : ਸਿੱਧੂ ਮੂਸੇਵਾਲਾ ਮਾਮਲੇ ‘ਚ ਨਵਾਂ ਮੋੜ, Jail ‘ਚ ਬੈਠੇ ਗੈਂਗਸਟਰ ਦਾ ਕਾਰਨਾਮਾ
ਉਨ੍ਹਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਨਾਲ ਸੰਬੰਧਤ ਮੰਗਾਂ ਵਿੱਚ ਲਖੀਮਪੁਰ ਖੀਰੀ ਕਤਲਕਾਂਡ ਦੇ ਸਾਜਿਸ਼ਕਰਤਾ ਦੋਸ਼ੀ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਖਾਰਜ ਕਰ ਕੇ ਜੇਲ੍ਹ ਭੇਜਿਆ ਜਾਵੇ ਅਤੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਅਤੇ ਜੇਲ੍ਹੀਂ ਡੱਕੇ 4 ਬੇਗੁਨਾਹ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ। ਪੰਜ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ 1-1 ਪੱਕੀ ਸਰਕਾਰੀ ਨੌਕਰੀ ਅਤੇ ਜ਼ਖ਼ਮੀਆਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। 23 ਫ਼ਸਲਾਂ ਦੇ ਲਾਭਕਾਰੀ ਐੱਮ. ਐੱਸ. ਪੀ. ਸਵਾਮੀਨਾਥਨ ਰਿਪੋਰਟ ਅਨੁਸਾਰ ਮਿਥੇ ਜਾਣ ਅਤੇ ਇਨ੍ਹਾਂ ਰੇਟਾਂ ‘ਤੇ ਪੂਰੀ ਖਰੀਦ ਦੀ ਕਾਨੂੰਨੀ ਗਰੰਟੀ ਕੀਤੀ ਜਾਵੇ। ਬਿਜਲੀ ਬਿੱਲ 2021 ਵਾਪਸ ਲਿਆ ਜਾਵੇ ਅਤੇ ਬਿਜਲੀ ਵੰਡ ਖੇਤਰ ਨਿੱਜੀ ਕਾਰਪੋਰੇਟਾਂ ਹਵਾਲੇ ਕਰਨ ਦਾ ਤਾਨਾਸ਼ਾਹੀ ਫੈਸਲਾ ਰੱਦ ਕੀਤਾ ਜਾਵੇ।
Weather Update Today : ਮੌਸਮ ਨਾਲ ਜੁੜੀ ਵੱਡੀ ਅਪਡੇਟ, ਕਿਸਾਨ ਹੋ ਜਾਣ ਸਾਵਧਾਨ | D5 Channel Punjabi
ਦਿੱਲੀ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 700 ਤੋਂ ਵੱਧ ਕਿਸਾਨਾਂ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜ਼ਾ ਅਤੇ 1-1 ਜੀਅ ਨੂੰ ਪੱਕੀ ਨੌਕਰੀ ਦਿੱਤੀ ਜਾਵੇ। ਇਸ ਮੌਕੇ ਕਿਸਾਨਾਂ ਸਿਰ ਮੜ੍ਹੇ ਗਏ ਸਾਰੇ ਪੁਲਿਸ ਕੇਸ ਵਾਪਸ ਲਏ ਜਾਣ। ਭਾਖੜਾ ਪਣ-ਬਿਜਲੀ ਪ੍ਰਾਜੈਕਟ ਦੇ ਪ੍ਰਬੰਧਕੀ ਬੋਰਡ ਦਾ ਕੰਟਰੋਲ ਕੇਂਦਰ ਦੇ ਹੱਥਾਂ ਵਿੱਚ ਲੈਣ ਦਾ ਤਾਨਾਸ਼ਾਹੀ ਫੈਸਲਾ ਰੱਦ ਕੀਤਾ ਜਾਵੇ ਅਤੇ ਪਹਿਲਾਂ ਵਾਂਗ ਪੰਜਾਬ ਹਰਿਆਣੇ ਦੇ ਸਾਂਝੇ ਕੰਟਰੋਲ ਹੇਠ ਲਿਆਂਦਾ ਜਾਵੇ। ਸੰਸਾਰ ਬੈਂਕ ਦੇ ਆਦੇਸ਼ਾਂ ਤਹਿਤ ਪੰਚਾਇਤੀ ਸ਼ਾਮਲਾਟ ਜੁਮਲਾ ਮਾਲਕਾਨ ਜ਼ਮੀਨਾਂ ਨਿੱਜੀ ਕੰਪਨੀਆਂ ਹਵਾਲੇ ਕਰਨ ਵੱਲ ਸੇਧਤ ਜ਼ਮੀਨ-ਬੈਂਕ ਸਥਾਪਤ ਕਰਨ ਦਾ ਫੈਸਲਾ ਰੱਦ ਕੀਤਾ ਜਾਵੇ ਆਦਿ ਮੰਗਾਂ ਸ਼ਾਮਲ ਹਨ।
Mulayam Singh Yadav ਦਾ ਦੇਹਾਂਤ, ਸੋਗ ਦੀ ਲਹਿਰ | D5 Channel Punjabi
ਜ਼ਿਲ੍ਹਾ ਬਠਿੰਡਾ ਦੀ ਔਰਤ ਆਗੂ ਹਰਪ੍ਰੀਤ ਕੌਰ ਜੇਠੂਕੇ ਨੇ ਵਿਆਖਿਆ ਕੀਤੀ ਕਿ ਇਨ੍ਹਾਂ ਭਖਦੇ ਮਸਲਿਆਂ ਦਾ ਸਿੱਧਾ ਮਾਰੂ ਅਸਰ ਔਰਤਾਂ ਉੱਪਰ ਕਿਵੇਂ ਕਿਵੇਂ ਪੈਂਦਾ ਹੈ। ਸਟੇਜ ਸਕੱਤਰ ਦੀ ਭੂਮਿਕਾ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਨੇ ਨਿਭਾਈ ਅਤੇ ਗੁਰਦੇਵ ਸਿੰਘ ਕਿਸ਼ਨਪੁਰਾ ਮੋਗਾ, ਹਰਬੰਸ ਸਿੰਘ ਕੋਟਲੀ ਮੁਕਤਸਰ, ਲਖਵਿੰਦਰ ਸਿੰਘ ਮੰਜਿਆਂਵਾਲੀ ਗੁਰਦਾਸਪੁਰ, ਹਰਜਿੰਦਰ ਸਿੰਘ ਬੱਗੀ ਬਠਿੰਡਾ, ਗੁਰਭੇਜ ਸਿੰਘ ਰੋਹੀਵਾਲਾ ਫਾਜ਼ਿਲਕਾ ਸਮੇਤ ਦਰਸ਼ਨ ਸਿੰਘ ਭੈਣੀ ਮਹਿਰਾਜ ਬਰਨਾਲਾ ਜ਼ਿਲ੍ਹਿਆਂ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ। ਭਰਾਤਰੀ ਜਥੇਬੰਦੀਆਂ ਵੱਲੋਂ ਹਿਮਾਇਤੀ ਕਾਫਲੇ ਲੈ ਕੇ ਸ਼ਾਮਲ ਹੋਏ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਹਰਮੇਸ਼ ਮਾਲੜੀ ਅਤੇ ਸਾਬਕਾ ਸੈਨਿਕ ਜੀ ਓ ਜੀ ਆਗੂ ਕੈਪਟਨ ਗੁਲਾਬ ਸਿੰਘ ਨੇ ਵੀ ਕਿਸਾਨ ਸੰਘਰਸ਼ ਦੇ ਮੋਢੇ ਨਾਲ ਮੋਢਾ ਜੋੜ ਕੇ ਹਿਮਾਇਤ ਦਾ ਐਲਾਨ ਕੀਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.