Press ReleasePunjabTop News

ਮੁੱਖ ਮੰਤਰੀ ਵੱਲੋਂ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਨਾਮ ਉਤੇ ਸਟੇਡੀਅਮ ਬਣਾਉਣ ਅਤੇ ਸੜਕ ਦਾ ਨਾਮ ਰੱਖਣ ਦਾ ਐਲਾਨ

ਸ਼ਹੀਦ ਦੇ ਜੱਦੀ ਪਿੰਡ ਜਾ ਕੇ ਪਰਿਵਾਰ ਨੂੰ ਦੋ ਕਰੋੜ ਰੁਪਏ ਦਾ ਚੈੱਕ ਸੌਂਪੇ

ਸ਼ਾਹਪੁਰ (ਗੁਰਦਾਸਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਪੁਲਿਸ ਦੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਨਾਮ ਉਤੇ ਸਟੇਡੀਅਮ ਬਣਾਉਣ ਅਤੇ ਸੜਕ ਦਾ ਨਾਮ ਰੱਖਣ ਦਾ ਐਲਾਨ ਕੀਤਾ ਹੈ ਜਿਸ ਨੇ ਸਮਾਜ ਵਿਰੋਧੀ ਅਨਸਰਾਂ ਦਾ ਮੁਕਾਬਲਾ ਕਰਦੇ ਹੋਏ ਆਪਣੀ ਮਾਤ-ਭੂਮੀ ਦੀ ਖਾਤਰ ਜੀਵਨ ਕੁਰਬਾਨ ਕਰ ਦਿੱਤਾ। ਮੁੱਖ ਮੰਤਰੀ ਨੇ ਅੱਜ ਇੱਥੇ ਸ਼ਹੀਦ ਦੇ ਜੱਦੀ ਘਰ ਗਏ ਅਤੇ ਦੇਸ਼ ਲਈ ਕੀਤੀ ਮਹਾਨ ਕੁਰਬਾਨੀ ਦੇ ਸਤਿਕਾਰ ਵਿਚ ਪੀੜਤ ਪਰਿਵਾਰ ਨੂੰ ਦੋ ਕਰੋੜ ਰੁਪਏ ਦੇ ਚੈੱਕ ਸੌਂਪੇ ਜਿਨ੍ਹਾਂ ਵਿਚ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਸੂਬਾ ਸਰਕਾਰ ਨੇ ਦਿੱਤੀ ਜਦਕਿ ਇਕ ਕਰੋੜ ਦੀ ਰਾਸ਼ੀ ਐਚ.ਡੀ.ਐਫ.ਸੀ. ਬੈਂਕ ਦੀ ਜੀਵਨ ਬੀਮਾ ਵਜੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸ਼ਹੀਦ ਕਾਂਸਟੇਬਲ ਕੁਲਦੀਪ ਬਾਜਵਾ ਨੇ ਫਗਵਾੜਾ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਰਾਖੀ ਲਈ ਸੱਚੇ ਸਪੂਤ ਦੇ ਮਹਾਨ ਯੋਗਦਾਨ ਦੇ ਸਤਿਕਾਰ ਵਿਚ ਸੂਬਾ ਸਰਕਾਰ ਨੇ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ।

Punjab Bulletin | Punjab Bulletin : PCS ਅਫ਼ਸਰਾਂ ਦੀ ਹੜਤਾਲ ਖ਼ਤਮ | Punjabi Bulletin | D5 Channel Punjabi

ਮਾਤ ਭੂਮੀ ਦੀ ਰਾਖੀ ਲਈ ਜਾਨ ਨਿਛਾਵਰ ਕਰਨ ਵਾਲੇ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਨਿਮਾਣਾ ਜਿਹਾ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਇਸ ਪਿੰਡ ਵਿਚ ਸ਼ਹੀਦ ਕੁਲਦੀਪ ਸਿੰਘ ਬਾਜਵਾ ਦੇ ਨਾਮ ਉਤੇ ਇਕ ਸਟੇਡੀਅਮ ਸਥਾਪਤ ਕੀਤਾ ਜਾਵੇਗਾ ਜਿੱਥੇ ਅਤਿ-ਆਧੁਨਿਕ ਅਥਲੈਟਿਕ ਟਰੈਕ ਵੀ ਹੋਵੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਲਾਕੇ ਦੇ ਨੌਜਵਾਨ ਪੰਜਾਬ ਪੁਲਿਸ ਅਤੇ ਹਥਿਆਰਬੰਦ ਸੈਨਾਵਾਂ ਵਿਚ ਭਰਤੀ ਹੋਣ ਲਈ ਇਸ ਸਟੇਡੀਅਮ ਵਿਚ ਤਿਆਰੀ ਕਰ ਸਕਣਗੇ। ਮੁੱਖ ਮੰਤਰੀ ਨੇ ਸ਼ਹੀਦ ਦੇ ਪਿੰਡ ਨੂੰ ਜਾਣ ਵਾਲੀ ਸੜਕ ਦਾ ਨਾਂ ਵੀ ਕੁਲਦੀਪ ਸਿੰਘ ਬਾਜਵਾ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਦੇਸ਼ ਦੀ ਖਾਤਰ ਆਪਣੀ ਜਾਨ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਦੇ ਅਥਾਹ ਯੋਗਦਾਨ ਦੇ ਸਤਿਕਾਰ ਵਿਚ ਹੈ।

ਆਹ ਵੈਦ ਕੋਲ ਪਿਆ ਭਸਮਾਂ ਦਾ ਖਜ਼ਾਨਾ, ਨਬਜ਼ ਦੇਖ ਕਰਦਾ ਹੈ ਬਿਮਾਰੀ ਦਾ ਪੱਕਾ ਇਲਾਜ | D5 Channel Punjabi

ਭਗਵੰਤ ਮਾਨ ਨੇ ਕਿਹਾ ਸੂਬਾ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਵਚਨਬੱਧਤਾ ਦੇ ਮੁਤਾਬਕ ਸ਼ਹੀਦ ਕੁਲਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਸੂਬੇ ਦਾ ਇਹ ਉਪਰਾਲਾ ਜਿੱਥੇ ਪੀੜਤ ਪਰਿਵਾਰ ਨੂੰ ਮਦਦ ਮੁਹੱਈਆ ਕਰਵਾਏਗਾ, ਉਥੇ ਹੀ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ   ਵੀ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਕਦਮ ਨੌਜਵਾਨਾਂ ਨੂੰ ਹਥਿਆਰਬੰਦ ਬਲਾਂ ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋ ਕੇ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਉਤਸ਼ਾਹਿਤ ਕਰੇਗਾ। ਭਗਵੰਤ ਮਾਨ ਨੇ ਸਰਹੱਦੀ ਇਲਾਕਿਆਂ ਦੇ ਵਸਨੀਕਾਂ ਨੂੰ ‘ਸੱਚੇ ਦੇਸ਼ ਭਗਤ’ ਦੱਸਿਆ, ਜਿਨ੍ਹਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਵੱਡਮੁੱਲਾ ਯੋਗਦਾਨ ਪਾਇਆ ਹੈ।

Bharat Jodo Yatra ’ਚ ਭਿੜੇ ਕਾਂਗਰਸੀ ! ਪਈ ਫੁੱਟ , ਅਫ਼ਸਰਾਂ ’ਤੇ Mann ਦਾ ਐਕਸ਼ਨ, ਢੀਂਡਸੇ ਖੜਕਾਏ ਬਾਦਲ

ਮੁੱਖ ਮੰਤਰੀ ਨੇ ਕਿਹਾ ਕਿ ਇਸ ਖੇਤਰ ਨੇ ਹਥਿਆਰਬੰਦ ਸੈਨਾਵਾਂ ਵਿਚ ਬਹੁਤ ਸਾਰੇ ਸੈਨਿਕ ਅਤੇ ਜਰਨੈਲ ਪੈਦਾ ਕੀਤੇ ਹਨ ਜਿਨ੍ਹਾਂ ਨੇ ਦੇਸ਼ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਬਰਕਰਾਰ ਰੱਖਣ ਲਈ ਹਰ ਚੁਣੌਤੀ ਦਾ ਦਲੇਰੀ ਨਾਲ ਸਾਹਮਣਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਹੱਦੀ ਇਲਾਕਿਆਂ ਵਿੱਚ ਵੱਸਦੇ ਇਨ੍ਹਾਂ ਬਹਾਦਰ ਲੋਕਾਂ ਦਾ ਅਥਾਹ ਯੋਗਦਾਨ ਬਹੁਤ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button