‘ਮੂਹਰਲੀਆਂ ਸਫ਼ਾਂ ’ਚ ਡਟੇ ਹੈਲਥ ਕੇਅਰ ਵਰਕਰਾਂ ਦਾ ਕੋਰੋਨਾ ਟੀਕਾਕਰਣ ਸ਼ੁਰੂ ਕਰਨ ਲਈ ਤਿਆਰੀਆਂ ਮੁਕੰਮਲ’
ਵੈਕਸੀਨ ਦੀਆਂ ਖੁਰਾਕਾਂ ਸਾਰੇ ਜ਼ਿਲਾ ਕੋਲਡ ਚੇਨ ਸਟੋਰਾਂ ਨੂੰ ਵੰਡੀਆਂ ਗਈਆਂ
ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੋਰੋਨਾ ਟੀਕਾਕਰਨ ਪ੍ਰੋਗਰਾਮ ਸ਼ੂਰੂ ਕਰਨ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਜਿਸ ਤਹਿਤ ਸਭ ਤੋਂ ਪਹਿਲਾਂ ਹੈਲਥ ਕੇਅਰ ਵਰਕਰਾਂ (ਕੇਂਦਰੀ, ਰਾਜ ਅਤੇ ਹਥਿਆਰਬੰਦ ਬਲਾਂ ਦੀਆਂ ਮੈਡੀਕਲ ਸੇਵਾਵਾਂ) ਦਾ ਟੀਕਾਕਰਣ ਉਨ੍ਹਾਂ ਦੀ ਸਹਿਮਤੀ ਨਾਲ ਸੂਬੇ ਦੀਆਂ 59 ਥਾਵਾਂ ’ਤੇ ਕੀਤਾ ਜਾਵੇਗਾ। ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਵਿਡ-19 ਟੀਕਾਕਰਣ 16 ਜਨਵਰੀ 2021 ਨੂੰ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਟੀਕੇ ਦੀਆਂ ਖੁਰਾਕਾਂ ਦੀ ਪਹਿਲੀ ਖੇਪ ਸਾਰੇ ਜ਼ਿਲਾ ਕੋਲਡ ਚੇਨ ਸਟੋਰਾਂ ਨੂੰ ਪਹਿਲਾਂ ਹੀ ਵੰਡੀ ਜਾ ਚੁੱਕੀ ਹੈ।
🔴LIVE| ਮੀਟਿੰਗਾਂ ਕਰ-ਕਰ ਅੱਕੇ ਕਿਸਾਨਾਂ ਨੇ ਬਣਾਈ ਨਵੀਂ ਰਣਨੀਤੀ! ਰਾਤੋ-ਰਾਤ ਇਕੱਠੇ ਹੋ ਕਰਤਾ ਵੱਡਾ ਐਲਾਨ!
ਇਨ੍ਹਾਂ ਟੀਕਿਆਂ ਦੀ ਵਰਤੋਂ ਸਬੰਧੀ ਸਿਹਤ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਵਿਸ਼ੇਸ਼ ਸਿਖਲਾਈ ਵੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ, ਟੀਕਾਕਰਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੀਆਂ ਥਾਵਾਂ ’ਤੇ ਭਾਰਤ ਸਰਕਾਰ ਦੇ ਤੈਅ ਸੁਰੱਖਿਆਂ ਮਾਪਦੰਡਾਂ (ਐਸ.ਓ.ਪੀਜ਼) ਅਨੁਸਾਰ ਇੱਕ ਟੀਕਾਕਰਣ ਅਭਿਆਸ ਵੀ ਕੀਤਾ ਗਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿਰਫ਼ ਰਜਿਸਟਰਡ ਲਾਭਪਾਤਰੀਆਂ (ਹੈਲਥ ਕੇਅਰ ਵਰਕਰਾਂ), ਜਿਨਾਂ ਦੇ ਵੇਰਵੇ ਕੋਵਿਨ ਪੋਰਟਲ ’ਤੇ ਦਰਜ ਹਨ, ਦਾ ਹੀ ਟੀਕਾਕਰਣ ਕੀਤਾ ਜਾਵੇਗਾ।
ਕਿਸਾਨਾਂ ਦੀ ਕੇਂਦਰ ਨੂੰ ਸਿੱਧੀ ਚਿਤਾਵਨੀ,ਮੋਦੀ ਨੂੰ ਝਟਕਾ,ਕਰਤਾ ਜੰਗ ਦਾ ਐਲਾਨ,ਹੁਣ 19 ਨੂੰ ਹੋਵੇਗਾ ਧਮਾਕਾ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.