ਚੰਡੀਗੜ੍ਹ : ਬੀਤੇ ਦਿਨ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਇਕ ਪ੍ਰੈਸ ਵਾਰਤਾ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੀ ਕੈਬਨਿਟ ‘ਚ ਮੌਜੂਦ ਮੰਤਰੀ ਲਾਲ ਚੰਦ ਕਟਾਰੂਚੱਕ ਵਿਰੁੱਧ ਕਾਰਵਾਈ ਕਰਨ ‘ਤੇ ਕੈਬਨਿਟ ‘ਚੋ ਬਾਹਰ ਕਰਨ ਦੀ ਗੱਲ ਕਹਿ ਹੈ। ਰਾਜਪਾਲ ਨੇ ਕਿਹਾ ਕਿ ” ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਵਾਰ ਫੇਰ ਯਾਦ ਕਰਵਾ ਦਾਂ ਕਿ ਉਹ ਆਪਣੇ ਮੰਤਰੀ ਲਾਲ ਚੰਦ ਕਟਾਰੂਚੱਕ ਵਿਰੁੱਧ ਕਾਰਵਾਈ ਕਰਨ। ਅਜਿਹੇ ਸ਼ਖਸ ਲਈ ਕੈਬਨਿਟ ‘ਚ ਕੋਈ ਥਾਂ ਨਹੀਂ ਹੋਣੀ ਚਾਹੀਦੀ।
ਵਿਰੋਧੀਆਂ ਦਾ ਏਕਾ, ਸੱਦੀ ਮੀਟਿੰਗ, ਸਰਕਾਰ ਲਈ ਮੁਸੀਬਤ | D5 Channel Punjabi | Navjot Sidhu | Bikram Majithia
ਇਸ ਤੋਂ ਪਹਿਲਾਂ, ਨੈਸ਼ਨਲ ਕਮਿਸ਼ਨ ਫਾਰ ਸ਼ਡਿਊਲਡ ਕਾਸਟ (NCSC) ਨੇ ਗੁਰਦਾਸਪੁਰ ਦੇ ਇੱਕ ਮਰਦ ਪੀੜਤ ਵੱਲੋਂ ਕਟਾਰੂਚੱਕ ਖ਼ਿਲਾਫ਼ ਦਰਜ ਕਰਵਾਈ ਗਈ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਤੋਂ ਬਾਅਦ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਮੰਤਰੀ ਖਿਲਾਫ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਹੈ। ਇਸ ਮੁੱਦੇ ‘ਤੇ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਵਿਰੋਧੀ ਪਾਰਟੀਆਂ ਕਟਾਰੂਚੱਕ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੀਆਂ ਹਨ।
“I remind Chief Minister Bhagwant Mann once again to take action against his minister Lal Chand Kataruchak” : Governor Banwarilal Purohit pic.twitter.com/22o6FjPXp3
— D5 Channel Punjabi (@D5Punjabi) June 2, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.