Punjab OfficialsBreaking NewsD5 specialNewsPoliticsPunjabTop News

ਮੋਹਾਲੀ ‘ਚ ਐਮਿਟੀ ਯੂਨੀਵਰਸਿਟੀ ਮੌਜੂਦਾ ਵਰ੍ਹੇ ‘ਚ ਕਾਰਜਸ਼ੀਲ ਹੋਣ ਲਈ ਰਾਹ ਤਿਆਰ

ਮੰਤਰੀ ਮੰਡਲ ਵੱਲੋਂ ਬਜਟ ਇਜਲਾਸ ਵਿੱਚ ਬਿੱਲ ਪੇਸ਼ ਕਰਨ ਦੀ ਪ੍ਰਵਾਨਗੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਅਗਾਮੀ ਬਜਟ ਇਜਲਾਸ ਵਿੱਚ ਸਵੈ-ਵਿੱਤੀ ਪ੍ਰਾਈਵੇਟ ਐਮਿਟੀ ਯੂਨੀਵਰਸਿਟੀ ਦੀ ਸਥਾਪਨਾ ਲਈ ਬਿੱਲ ਨੂੰ ਕਾਨੂੰਨੀ ਰੂਪ ਦੇਣ ਵਾਸਤੇ ਸਦਨ ਵਿੱਚ ਪੇਸ਼ ਕੀਤਾ ਜਾਵੇਗਾ। ਇਹ ਯੂਨੀਵਰਸਿਟੀ ਆਈ.ਟੀ. ਸਿਟੀ, ਮੁਹਾਲੀ ਵਿਖੇ ਏਸੇ ਸਾਲ ‘ਚ ਕਾਰਜਸ਼ੀਲ ਹੋ ਜਾਵੇਗੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਿਊਂਸਪਲ ਚੋਣਾਂ ਲਈ ਚੋਣ ਜ਼ਾਬਤਾ ਅਮਲ ਵਿੱਚ ਹੋਣ ਕਰਕੇ ਪਹਿਲਾਂ ਯੂਨੀਵਰਸਿਟੀ ਦੀ ਸਥਾਪਨਾ ਦਾ ਆਰਡੀਨੈਂਸ ਲਾਗੂ ਨਹੀਂ ਹੋ ਸਕਿਆ ਜਿਸ ਕਰਕੇ ਬਿੱਲ ਨੂੰ ਕਾਨੂੰਨੀ ਰੂਪ ਦੇਣ ਲਈ ਸਦਨ ਦੀ ਮਨਜ਼ੂਰੀ ਦੀ ਲੋੜ ਹੈ।

🔴LIVE|| ਮੋਦੀ ਨੂੰ ਵੱਡਾ ਝਟਕਾ, ਅਮਿਤ ਸ਼ਾਹ ‘ਤੇ ਵੱਡੀ ਕਾਰਵਾਈ! ਟੁੱਟੇਗੀ ਬੇਜੀਪੀ ਸਰਕਾਰ! ਕਿਸਾਨਾਂ ਦੀ ਜਿੱਤ!

‘ਪੰਜਾਬ ਪ੍ਰਾਈਵੇਟ ਯੂਨੀਵਰਸਿਟੀ ਪਾਲਿਸੀ-2010’ ਦੇ ਤਹਿਤ ਪ੍ਰਵਾਨ ਹੋਈ ਇਹ ਯੂਨੀਵਰਸਿਟੀ 40.44 ਏਕੜ ਰਕਬੇ ਵਿੱਚ ਬਣੇਗੀ ਅਤੇ ਪੰਜ ਸਾਲਾਂ ਵਿੱਚ 664.32 ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ। ਇਸ ਵਿੱਚ ਸਾਲਾਨਾ 1500-2000 ਵਿਦਿਆਰਥੀ ਦਾਖ਼ਲਾ ਲੈਣਗੇ। ਬਿੱਲ ਅਤੇ ਨਿਯਮਾਂ ਤੇ ਸ਼ਰਤਾਂ ਦੇ ਮੁਤਾਬਕ ਪੰਜਾਬ ਸਰਕਾਰ ਨੇ ਯੂਨੀਵਰਸਿਟੀ ਵਿੱਚ ਪੰਜਾਬ ਦੇ ਵਿਦਿਆਰਥੀਆਂ ਲਈ 15 ਫੀਸਦੀ ਰਾਖਵਾਂਕਰਨ ਲਾਜ਼ਮੀ ਕੀਤਾ ਹੈ। ਇਸ ਦੇ ਨਾਲ ਹੀ ਕੁੱਲ ਗਿਣਤੀ ਵਿੱਚੋਂ 5 ਫੀਸਦੀ ਵਿਦਿਆਰਥੀਆਂ ਨੂੰ ਮੁਫਤ ਸਿੱਖਿਆ ਦੇਣੀ ਲਾਜ਼ਮੀ ਹੋਵੇਗੀ।

ਫੋਟੋ ਜਾਰੀ ਹੋਣ ਤੋਂ ਬਾਅਦ ਲੱਖਾ ਸਿਧਾਣਾ ਹੋਇਆ ਲਾਈਵ! ਕੀਤੇ ਵੱਡੇ ਖੁਲਾਸੇ! ਦਿੱਲੀ ਪੁਲਿਸ ਦੀ ਉੱਡਾਈ ਨੀਂਦ!

ਯੂਨੀਵਰਸਿਟੀ ਯੂ.ਜੀ.ਸੀ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟੀਚਿੰਗ ਤੇ ਨਾਨ-ਟੀਚਿੰਗ ਦੇ ਅਮਲੇ ਦੀ ਭਰਤੀ ਕਰ ਸਕੇਗੀ। ਮੋਹਾਲੀ ਵਿੱਚ ਮਿਆਰੀ ਸਿੱਖਿਆ ਅਤੇ ਇਸ ਖੇਤਰ ਦੇ ਸਰਬਪੱਖੀ ਵਿਕਾਸ ਲਿਆਉਣ ਦੀ ਉਮੀਦ ਨਾਲ ਇਹ ਯੂਨੀਵਰਸਿਟੀ ਅਜਿਹੀ ਬਹ-ਅਨੁਸ਼ਾਸਨੀ ਸੰਸਥਾ ਹੋਵੇਗਾ ਜਿਸ ਵਿੱਚ ਵੱਖ-ਵੱਖ ਵਿਭਾਗ ਜਿਵੇਂ ਕਿ ਇੰਜੀਅਨਰਿੰਗ, ਕੰਪਿਊਟਰ/ਆਈ.ਟੀ., ਕਮਿਊਨੀਕੇਸ਼ਨ, ਕਾਮਰਸ, ਮੈਨੇਜਮੈਂਟ, ਮਨੋਵਿਗਿਆਨ, ਲਿਬਰਲ ਆਰਟ, ਇੰਗਲਿਸ਼ ਲਿਟਰੇਚਰ ਆਦਿ ਹੋਣਗੇ।

ਸਵੇਰ ਹੁੰਦੇ ਹੀ ਬੂਟੇ ਨੇ ਕਰਤਾ ਵੱਡਾ ਐਲਾਨ !ਅੱਗ ਵਾਂਗ ਵਾਇਰਲ ਹੋਈ ਵੀਡੀਓ !ਸੁਣਕੇ ਸੋਚਾਂ ‘ਚ ਪੈ ਗਈ ਕੇਂਦਰ ਸਰਕਾਰ!

ਜ਼ਿਕਰਯੋਗ ਹੈ ਕਿ ਰਿਤਨੰਦ ਬੈਲਵਦ ਐਜੂਕੇਸ਼ਨ ਫਾਊਂਡੇਸ਼ਨ, ਨਵੀਂ ਦਿੱਲੀ ਵੱਲੋਂ ਐਸ.ਏ.ਐਸ. ਨਗਰ (ਮੁਹਾਲੀ) ਦੀ ਆਈ.ਟੀ.ਸਿਟੀ ਦੇ ਸੈਕਟਰ-82 ਅਲਫਾ ਦੇ ਡੀ ਬਲਾਕ ਵਿੱਚ ਐਮਿਟੀ ਯੂਨੀਵਰਸਿਟੀ ਸਥਾਪਤ ਕਰਨ ਦੀ ਤਜਵੀਜ਼ ਪ੍ਰਾਪਤ ਹੋਈ ਸੀ। ਤਜਵੀਜ਼ ਨੂੰ ਵਿਚਾਰਨ ਅਤੇ ‘ਪੰਜਾਬ ਪ੍ਰਾਈਵੇਟ ਯੂਨੀਵਰਸਿਟੀਜ਼ ਪਾਲਿਸੀ-2010’ ਦੇ ਉਪਬੰਧਾਂ ਮੁਤਾਬਕ ਲੋੜੀਂਦੀ ਪ੍ਰਕ੍ਰਿਆ ਨੂੰ ਅਪਣਾਉਣ ਤੋਂ ਬਾਅਦ 18 ਫਰਵਰੀ, 2020 ਨੂੰ ਸਬੰਧਤ ਸੰਸਥਾ ਨੂੰ ਸਹਿਮਤੀ ਪੱਤਰ ਜਾਰੀ ਕੀਤਾ ਗਿਆ ਸੀ। ਮੋਹਾਲੀ ਅਤੇ ਇਸ ਦੇ ਨਾਲ ਲਗਦੇ ਇਲਾਕਿਆਂ ਨੂੰ ਸਿੱਖਿਆ ਅਤੇ ਆਈ.ਟੀ. ਧੁਰੇ ਵਜੋਂ ਸਥਾਪਤ ਕਰਨ ਲਈ ਪੰਜਾਬ ਸਰਕਾਰ ਦਾ ਇਹ ਸਾਰਥਕ ਉਪਰਾਲਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button