ਨਿਆਂਗਾਓ ਸਥਿਤ ਆਦਰਸ਼ ਨਗਰ ‘ਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਗੁਟਕਾ ਸਾਹਿਬ ਦੇ ਅੰਗ ਗਲੀ ‘ਚ ਖਿੱਲਰੇ ਪਏ ਸਨ। ਇਨ੍ਹਾਂ ਨੂੰ ਸਭ ਤੋਂ ਪਹਿਲਾਂ ‘ਆਪ’ ਆਗੂ ਸੰਦੀਪ ਸਿੰਘ ਨੇ ਦੇਖਿਆ ਤੇ ਇਸ ਦੀ ਜਾਣਕਾਰੀ ਇਲਾਕੇ ਦੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਨੂੰ ਦਿੱਤੀ ਜੋ ਮੌਕੇ ‘ਤੇ ਪਹੁੰਚੇ।। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਨਿਆਂਗਾਓ ਦੇ ਐਸਐਚਓ ਜੈਦੀਪ ਜਾਖੜ ਆਪਣੀ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚ ਗਏ।
ਇਸ ਤੋਂ ਬਾਅਦ ਡੀਐਸਪੀ ਮੋਹਿਤ ਅਗਵਾਲ ਨੇ ਵੀ ਮੌਕੇ ‘ਤੇ ਪਹੁੰਚ ਕੇ ਜਾਇਜ਼ਾ ਲਿਆ ਤੇ ਕਿਹਾ ਕਿ ਜਲਦ ਤੋਂ ਜਲਦ ਮੁਲਜ਼ਮ ਨੂੰ ਕਾਬੂ ਕਰ ਲਿਆ ਜਾਵੇਗਾ। ਇਸ ਦੌਰਾਨ ਨਿਹੰਗ ਸਿੰਘ ਜਥੇਬੰਦੀ ਚਕਰਵਤੀ ਫੌਜਾਂ ਮੌਕੇ ‘ਤੇ ਪਹੁੰਚ ਗਈਆਂ, ਜਿਨ੍ਹਾਂ ਕਿਹਾ ਕਿ ਜੇਕਰ ਪੁਲਿਸ ਵਲੋਂ ਜਲਦ ਦੋਸ਼ੀ ਨੂੰ ਕਾਬੂ ਨਹੀਂ ਕੀਤਾ ਗਿਆ ਤਾਂ ਉਨ੍ਹਾਂ ਵਲੋਂ ਖ਼ੁਦ ਦੋਸ਼ੀ ਦੀ ਭਾਲ ਕਰ ਕੇ ਸੋਧਾ ਲਾਇਆ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.