ਮੰਤਰੀ ਮੰਡਲ ਵੱਲੋਂ ਪੰਜਾਬ ਬੁਨਿਆਦੀ ਢਾਂਚਾ (ਵਿਕਾਸ ਤੇ ਵਿਨਿਯਮ) ਸੋਧ ਬਿੱਲ-2021 ਬਜਟ ਇਲਜਾਸ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ

ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਲਈ ਚੁੱਕਿਆ ਕਦਮ
ਚੰਡੀਗੜ੍ਹ:ਸੂਬੇ ਵਿੱਚ ਬੁਨਿਆਦੀ ਢਾਂਚਾ ਫੀਸ ਦੀ ਵਸੂਲੀ ਰਾਹੀਂ ਬੁਨਿਆਦੀ ਢਾਂਚੇ ਦੇ ਵਿਕਾਸ ਦੀ ਗਤੀ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਮੰਤਰੀ ਮੰਡਲ ਨੇ ਪੰਜਾਬ ਬੁਨਿਆਦੀ ਢਾਂਚਾ (ਵਿਕਾਸ ਤੇ ਵਿਨਿਯਮ) ਸੋਧ ਬਿੱਲ-2021 ਨੂੰ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਵਿੱਚ ਲਿਆਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।ਵਿਸ਼ੇਸ਼ ਬੁਨਿਆਦੀ ਢਾਂਚਾ ਫੀਸ ਲਾਗੂ ਕਰਨ ਲਈ ਮੌਜੂਦਾ ਤਜਵੀਜ਼ਾਂ ਵਿੱਚ ਸੋਧ ਕਰਦੇ ਹੋਏ ਇਕ ਨਵੀਂ ਧਾਰਾ 25-ਏ ਵਿਸ਼ੇਸ਼ ਫੀਸ ਦੀ ਵਸੂਲੀ ਸਬੰਧੀ ਜੋੜੀ ਜਾਵੇਗੀ, ਜੋ ਕਿ ਇਹ ਦਰਸਾਏਗੀ ਕਿ “ਇਸ ਐਕਟ ਵਿੱਚ ਸ਼ਾਮਲ ਕਿਸੇ ਵੀ ਮੱਦ ਦੇ ਬਾਵਜੂਦ, ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਆਈ.ਡੀ. ਫੀਸ ਲਾਗੂ ਕੀਤੀ ਜਾ ਸਕਦੀ ਹੈ ਜਿਸ ਲਈ ਇਕ ਵਿਸ਼ੇਸ਼ ਹੈੱਡ ਦੀ ਸਿਰਜਣਾ ਕੀਤੀ ਜਾਵੇਗੀ ਜਿਸ ਤਹਿਤ ਇਹ ਵਿਸ਼ੇਸ਼ ਆਈ.ਡੀ. ਫੀਸ ਇਕੱਠੀ ਕੀਤੀ ਜਾਵੇਗੀ ਅਤੇ ਧਾਰਾ 27 (1) ਦੀਆਂ ਤਜਵੀਜ਼ਾਂ ਤਹਿਤ ਕਾਇਮ ਕੀਤੇ ਵਿਕਾਸ ਫੰਡ ਵਿੱਚ ਜਮ੍ਹਾਂ ਕਰਵਾਈ ਜਾਵੇਗੀ।”
ਹੁਣੇ ਜਥੇਬੰਦੀਆਂ ਨੇ ਦਿੱਤਾ ਮੋਦੀ ਨੂੰ ਝਟਕਾ!ਪਾਤਾ ਵਖ਼ਤ,ਕਿਸਾਨ ਜਥੇਬੰਦੀਆਂ ਨੇ ਕਰਤਾ ਨਵਾਂ ਐਲਾਨ
ਰੂਪਨਗਰ ਵਿਖੇ ਨਵਾਂ ਬੱਸ ਸਟੈਂਡ ਦੀ ਉਸਾਰੀ ਲਈ ਰਾਹ ਪੱਧਰਾ
ਦਿੱਲੀ ਤੋਂ ਕਿਸਾਨਾਂ ਲਈ ਆਈ ਖੁਸ਼ੀ ਵਾਲੀ ਖਬਰ!ਸੁਣ ਬਾਗੋ ਬਾਗ ਹੋਏ ਕਿਸਾਨ!
ਆਮ ਲੋਕਾਂ ਨੂੰ ਬਿਹਤਰ ਸੁਵਿਧਾ ਮੁਹੱਈਆ ਕਰਵਾਉਣ ਅਤੇ ਸ਼ਹਿਰ ਦੀ ਟ੍ਰੈਫ਼ਿਕ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਨੇ ਨਵੇਂ ਬੱਸ ਸਟੈਂਡ ਸਣੇ ਪ੍ਰਬੰਧਕੀ ਬਲਾਕ/ਵਰਕਸ਼ਾਪ ਬਣਾਉਣ ਦੀ ਉਸਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਨਗਰ ਸੁਧਾਰ ਟਰੱਸਟ, ਰੂਪਨਗਰ ਪਾਸੋਂ ਪ੍ਰਾਪਤ 1.16 ਏਕੜ ਜ਼ਮੀਨ ਦੇ ਬਦਲੇ ਸਾਰੇ ਕਰਜ਼ੇ ਖਤਮ ਹੋਣ ਉਪਰੰਤ ਬੱਸ ਸਟੈਂਡ ਦੀ ਆਮਦਨ ਵਿੱਚੋਂ ਹੋਣ ਵਾਲੇ ਮੁਨਾਫ਼ੇ (ਸਾਰੇ ਖਰਚੇ ਕੱਢਣ ਉਪਰੰਤ) ਵਿੱਚੋਂ ਜ਼ਮੀਨ ਦੀ ਪ੍ਰਤੀਸ਼ਤ ਅਨੁਸਾਰ ਬਣਦੇ ਮਾਲੀਏ ਦਾ 15.06% ਹਿੱਸਾ ਨਗਰ ਸੁਧਾਰ ਟਰੱਸਟ ਰੂਪਨਗਰ ਲਈ ਰਾਖਵਾਂ ਰੱਖ ਲਿਆ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.