NewsPress ReleasePunjabTop News

ਯੂ.ਜੀ.ਸੀ. ਤਨਖਾਹ ਸਕੇਲਾਂ ਅਨੁਸਾਰ ਤਨਖਾਹ ਵਧਾਉਣ ਦਾ ਮੁੱਦਾ ਜਲਦੀ ਹੀ ਮੁੱਖ ਮੰਤਰੀ ਨਾਲ ਵਿਚਾਰਿਆ ਜਾਵੇਗਾ, ਵਿੱਤ ਮੰਤਰੀ ਵੱਲੋਂ ਕਾਲਜ, ਯੂਨੀਵਰਸਿਟੀ ਅਧਿਆਪਕ ਯੂਨੀਅਨਾਂ ਨੂੰ ਭਰੋਸਾ

ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਅਤੇ ਚੰਡੀਗੜ੍ਹ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਦੀਆਂ ਅਧਿਆਪਕ ਯੂਨੀਅਨਾਂ ਨੂੰ ਭਰੋਸਾ ਦਿੱਤਾ ਕਿ ਉਹ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਗੁਰਮੀਤ ਸਿੰਘ ਹੇਅਰ ਨਾਲ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂਜੀਸੀ) ਦੁਆਰਾ ਕੀਤੀਆਂ ਸਿਫ਼ਾਰਸ਼ਾਂ ਅਨੁਸਾਰ ਤਨਖਾਹਾਂ ਵਧਾਉਣ ਦੀ ਉਹਨਾਂ ਦੀ ਮੰਗ ‘ਤੇ ਚਰਚਾ ਕਰਨਗੇ।

Inderjit Nikku ਪਹੁੰਚੇ ਦਰਬਾਰ ਸਾਹਿਬ, ਅੰਮ੍ਰਿਤਸਰ। ਪਹਿਲੀ ਵਾਰ ਖੁੱਲ੍ਹਕੇ ਬੋਲੇ ਕੈਮਰੇ ਸਾਹਮਣੇ ||

ਅੱਜ ਇੱਥੇ ਮਗਸੀਪਾ ਵਿਖੇ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਦੋਵਾਂ ਮੰਤਰੀਆਂ ਨੇ ਪੰਜਾਬ ਅਤੇ ਚੰਡੀਗੜ੍ਹ ਦੀਆਂ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਅਧਿਆਪਕ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ ਉਠਾਈਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ।

ਸਿੱਖਾਂ ਨੇ ਛੱਡੀ ਉਮੀਦ, ਸੁਖਬੀਰ ਨੂੰ ਭੇਜੇ ਸੰਮਨ, ਗੋਲੀ ਕਿਸ ਨੇ ਚਲਾਈ ਸੀ?

ਯੂਨੀਅਨਾਂ ਵੱਲੋਂ ਉਠਾਈ ਗਈ ਮੰਗ ਦੇ ਵਿੱਤੀ ਪ੍ਰਭਾਵ ਨੂੰ ਸਾਂਝਾ ਕਰਦਿਆਂ, ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸੌੜੀਆਂ ਨੀਤੀਆਂ ਕਾਰਨ ਸੂਬਾ ਵਿੱਤੀ ਬੋਝ ਹੇਠ ਦੱਬਿਆ ਹੋਇਆ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਖੇਤਰ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਤੱਥ ਤੋਂ ਵੀ ਜਾਣੂ ਹੈ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਅਧਿਆਪਕਾਂ ਲਈ ਯੂ.ਜੀ.ਸੀ ਦੀਆਂ ਸਿਫਾਰਸ਼ਾਂ ਅਨੁਸਾਰ ਤਨਖਾਹ ਸਕੇਲ ਜ਼ਿਆਦਾਤਰ ਰਾਜਾਂ ਵੱਲੋਂ ਲਾਗੂ ਕਰ ਦਿੱਤੇ ਗਏ ਹੋਏ ਹਨ।

Sukhbir Badal ਨੇ ਕਰਤਾ ਵੱਡਾ ਐਲਾਨ, Kunwar Vijay Pratap ਨੂੰ ਬੋਲ ਗਿਆ ਪੁੱਠਾ | D5 Channel Punjabi

ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਅੰਦਰ ਕੀਤੀ ਗਈ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੋਵਾਂ ਮੰਤਰੀਆਂ ਨੇ ਕਿਹਾ ਕਿ ਉਨ੍ਹਾਂ ਖੁਦ ਇਸ ਮੁੱਦੇ ‘ਤੇ ਡੂੰਘਾਈ ਨਾਲ ਵਿਚਾਰ ਵਟਾਂਦਰਾ ਕਰਨ ਲਈ ਯੂਨੀਅਨਾਂ ਨਾਲ ਇਹ ਮੀਟਿੰਗ ਬੁਲਾਈ ਹੈ ਕਿਉਂਕਿ ਮੁੱਖ ਮੰਤਰੀ ਪਹਿਲਾਂ ਹੀ ਇਸ ਮੁੱਦੇ ਬਾਰੇ ਆਪਣੀ ਇੱਛਾ ਜ਼ਾਹਰ ਕਰ ਚੁੱਕੇ ਹਨ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਜਸਪ੍ਰੀਤ ਤਲਵਾੜ, ਵਿਸ਼ੇਸ਼ ਸਕੱਤਰ ਵਿੱਤ ਮੋਹਿਤ ਤਿਵਾੜੀ ਅਤੇ ਡੀ.ਪੀ.ਆਈ.ਕਾਲਜ ਰਾਜੀਵ ਗੁਪਤਾ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button