PunjabTop News

ਰਣਜੀਤ ਸਿੰਘ ਦਾ ਪਰਿਵਾਰ ਪੋਸਟਮਾਰਟਮ ਲਈ ਹੋਇਆ ਸਹਿਮਤ, ਪਹੁੰਚਿਆਂ ਹਸਪਤਾਲ…

ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਅਤੇ ਏਐੱਸਆਈ ਗੁਰਨਾਮ ਸਿੰਘ ਦੀ ਆਦੀਆਂ ਪੁਲਿਸ ਨਾਕੇ ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਨੇ ਮੁਲਜ਼ਮ ਦਿਲਾਵਰ ਸਿੰਘ ਵਾਸੀ ਆਲੀਨੰਗਲ ਨੂੰ ਗ੍ਰਿਫ਼ਤਾਰ ਕੀਤਾ ਜਿਸ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਇਹ ਕਤਲ ਆਦੀਆਂ ਦੇ ਰਹਿਣ ਵਾਲੇ ਰਣਜੀਤ ਸਿੰਘ ਅਤੇ ਇੰਦਰਜੀਤ ਸਿੰਘ ਨੇ ਕੀਤਾ ਸੀ। ਬਾਅਦ ਵਿੱਚ ਪੁਲਿਸ ਨੇ ਰਣਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ ਜੋ ਬੁੱਧਵਾਰ ਨੂੰ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ ਸੀ।
ਬੀਤੀ ਕੱਲ੍ਹ ਅਦਾਲਤ ਵੱਲੋਂ ਪੁਲੀਸ ਅਧਿਕਾਰੀਆਂ ਦੀਆਂ ਕਾਲ ਡਿਟੇਲਜ਼ ਅਤੇ ਜੀ ਪੀ ਐੱਸ ਵੇਰਵੇ ਸੁਰੱਖਿਅਤ ਰੱਖਣ ਦੇ ਹੁਕਮ ਦੇ ਦਿੱਤੇ। ਮਾਮਲੇ ਦੀ ਪੈਰਵੀ ਕਰ ਰਹੇ ਵਕੀਲਾਂ ਐਡਵੋਕੇਟ ਅਜੈ ਮਰਵਾਹਾ, ਐਡਵੋਕੇਟ ਰਵੀ ਦੀਪ ਬਡਿਆਲ ਤੇ ਐਡਵੋਕੇਟ ਭਜਨਪ੍ਰੀਤ ਸਿੰਘ ਵੱਲੋਂ, ਜੋ ਅਰਜ਼ੀ ਕੋਰਟ ਨੂੰ ਦਿੱਤੀ ਗਈ ਸੀ, ਉਸ ਵਿੱਚ ਅਦਾਲਤ ਵੱਲੋਂ ਸਾਰੇ ਪੁਲੀਸ ਅਧਿਕਾਰੀਆਂ ਐੱਸ ਐੱਸ ਪੀ ਗੁਰਦਾਸਪੁਰ, ਥਾਣਾ ਮੁਖੀ ਦੋਰਾਂਗਲਾ, ਥਾਣਾ ਮੁਖੀ ਪੁਰਾਣਾ ਸ਼ਾਲਾ, ਸੀ ਆਈ ਏ ਮੁਖੀ ਗੁਰਮੀਤ ਸਿੰਘ ਅਤੇ ਮੁਕਾਬਲੇ ਵਿੱਚ ਸ਼ਾਮਲ ਹੋਰ ਪੁਲੀਸ ਕਰਮਚਾਰੀ, ਜੋ ਸਥਾਨਾਂ ’ਤੇ ਮੌਜੂਦ ਸਨ, ਨੂੰ ਆਪਣੇ ਫੋਨ ਨੰਬਰਾਂ ਦਾ ਵੇਰਵਾ ਜਾਂਚ ਅਧਿਕਾਰੀ ਅਤੇ ਸੇਵਾ ਪ੍ਰਦਾਤਾ ਟੈਲੀਕਾਮ ਕੰਪਨੀ ਨੂੰ ਦੇਣ ਲਈ ਨਿਰਦੇਸ਼ ਦਿੱਤੇ ਗਏ ਹਨ। ਸਬੰਧਤ ਟੈਲੀਕਾਮ ਕੰਪਨੀ ਨੂੰ 20 ਤੋਂ 28 ਫਰਵਰੀ 2026 ਤੱਕ ਦੇ ਇਨ੍ਹਾਂ ਅਧਿਕਾਰੀਆਂ ਦੇ ਕਾਲ ਵੇਰਵੇ ਸੁਰੱਖਿਅਤ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਇਸੇ ਤਰ੍ਹਾਂ ਇਨ੍ਹਾਂ ਅਧਿਕਾਰੀਆਂ ਦੇ ਜੀ ਪੀ ਐੱਸ ਸਥਾਨਾਂ ਨੂੰ ਵੀ ਸੁਰੱਖਿਅਤ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਨਿਰਦੇਸ਼ ਵੀ ਦਿੱਤਾ ਗਿਆ ਹੈ ਕਿ ਘਟਨਾ ਦੇ ਨੇੜੇ ਸਥਾਪਤ ਸੀ ਸੀ ਟੀ ਵੀ ਫੁਟੇਜ, ਜੇ ਕੋਈ ਹੈ, ਨੂੰ ਸੁਰੱਖਿਅਤ ਰੱਖ ਕੇ ਜਾਂਚ ਦਾ ਹਿੱਸਾ ਬਣਾਇਆ ਜਾਵੇ। ਇਸੇ ਤਰ੍ਹਾਂ ਰਣਜੀਤ ਸਿੰਘ ਦੇ ਕਾਲ ਵੇਰਵੇ ਅਤੇ ਸਥਾਨ ਨੂੰ ਸੁਰੱਖਿਅਤ ਰੱਖਣ ਲਈ ਕਿਹਾ ਹੈ। ਅਦਾਲਤ ਨੇ ਇਹ ਵੀ ਹੁਕਮ ਦਿੱਤਾ ਹੈ ਕਿ ਸੀ ਆਈ ਏ ਇੰਚਾਰਜ ਗੁਰਮੀਤ ਸਿੰਘ, ਜਿਸ ਨੂੰ ਮੁਕਾਬਲੇ ਦੌਰਾਨ ਜ਼ਖ਼ਮੀ ਦਿਖਾਇਆ ਗਿਆ ਹੈ, ਦੇ ਮੈਡੀਕਲ ਰਿਕਾਰਡ ਅਤੇ ਜਾਂਚ ਦੇ ਸਬੰਧ ਵਿੱਚ ਐੱਸ ਐੱਮ ਓ, ਗੁਰਦਾਸਪੁਰ ਤਿੰਨ ਮੈਂਬਰੀ ਡਾਕਟਰੀ ਬੋਰਡ ਕਾਇਮ ਕਰਨ ਅਤੇ ਉਸ ਦੀ ਵਿਸਥਾਰਤ ਰਿਪੋਰਟ ਇਲਾਕਾ ਮੈਜਿਸਟ੍ਰੇਟ ਨੂੰ ਦੇਣ। ਉਸ ਦੀ ਬਾਂਹ ’ਤੇ ਗੋਲੀ ਲੱਗਣ ਦੇ ਸਬੰਧ ਵਿੱਚ ਜਾਂਚ ਕਰਕੇ ਜ਼ਖ਼ਮ ਬਾਰੇ ਇਹ ਸਪਸ਼ਟ ਕੀਤਾ ਜਾਏ ਕਿ ਉਸ ਦੀ ਬਾਂਹ ’ਤੇ ਗੋਲੀ ਆਪ ਲੱਗੀ ਹੈ ਜਾਂ ਕਿ ਮਾਰੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button