
ਗੁਰਦਾਸਪੁਰ ਦੇ ਸਰਹੱਦੀ ਇਲਾਕਾ ਦੁਰਾਂਗਲਾ ਦੇ ਪਿੰਡ ਆਦੀਆਂ ਵਿੱਚ ਪੁਲਿਸ ਚੌਂਕੀ ਉਤੇ ਹਮਲਾ ਕਰਕੇ ਦੋ ਪੁਲਿਸ ਮੁਲਾਜ਼ਮਾਂ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਅੱਜ ਸਵੇਰੇ ਪੁਲਿਸ ਵੱਲੋਂ ਇੱਕ ਨੌਜਵਾਨ ਰਣਜੀਤ ਸਿੰਘ ਦਾ ਐਨਕਾਊਂਟਰ ਕਰ ਦਿੱਤਾ ਗਿਆ ਜਿਸ ਦੌਰਾਨ ਉਸ ਦੀ ਮੌਤ ਹੋ ਗਈ।
ਪਿੰਡ ਆਦੀਆਂ ਦੇ ਲੋਕ ਤੇ ਰਣਜੀਤ ਸਿੰਘ ਦੇ ਪਰਿਵਾਰਕ ਮੈਂਬਰ, ਮਾਤਾ ਪਿਤਾ ਸੁਖਵਿੰਦਰ ਕੌਰ ਅਤੇ ਅਤੇ ਹਰਵਿੰਦਰ ਸਿੰਘ ਸਮੇਤ ਇਕੱਠਾ ਹੋਏ ਜਿਨ੍ਹਾਂ ਨੇ ਇਹ ਦੋਸ਼ ਲਗਾਏ ਹਨ ਕਿ ਰਣਜੀਤ ਸਿੰਘ ਨੂੰ ਪੁਲਿਸ ਘਰੋਂ ਚੁੱਕ ਕੇ ਲੈ ਗਈ ਸੀ ਤੇ ਉਸਦਾ ਫਰਜ਼ੀ ਪੁਲਿਸ ਮੁਕਾਬਲਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਮੁੰਡੇ ਨੂੰ ਝੂਠਾ ਫਸਾਇਆ ਗਿਆ ਹੈ ਤੇ ਜਿਨ੍ਹਾਂ ਪੁਲਿਸ ਮੁਲਾਜ਼ਮਾਂ ਵੱਲੋਂ ਇਹ ਕੀਤਾ ਗਿਆ ਹੈ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਦੇ ਮੁੰਡੇ ਨੂੰ ਇਨਸਾਫ ਮਿਲਣਾ ਚਾਹੀਦਾ ਹੈ।
ਅੱਜ ਡੀਆਈਜੀ ਵੱਲੋਂ ਪ੍ਰੈਸ ਕਾਨਫਰਸ ਕਰਕੇ ਜਾਣਕਾਰੀ ਦਿੱਤੀ ਗਈ ਸੀ ਕਿ ਬੀਤੇ ਦਿਨ ਪਹਿਲਾਂ ਦੋ ਪੁਲਿਸ ਮੁਲਾਜ਼ਮਾਂ ਦਾ ਕਤਲ ਹੋਇਆ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਜਿਨ੍ਹਾਂ ਵਿੱਚੋਂ ਇੱਕ ਦਾ ਐਨਕਾਊਂਟਰ ਕਰ ਦਿੱਤਾ ਗਿਆ। ਇਸ ਤੋਂ ਬਾਅਦ ਮ੍ਰਿਤਕ ਨੌਜਵਾਨ ਰਣਜੀਤ ਸਿੰਘ ਦੇ ਪਰਿਵਾਰਿਕ ਮੈਂਬਰ ਅਤੇ ਪਿੰਡ ਵਾਲਿਆਂ ਨੇ ਇਹ ਦੋਸ਼ ਲਗਾਏ ਹਨ ਕਿ ਉਨ੍ਹਾਂ ਦੇ ਮੁੰਡੇ ਨੂੰ ਨਾਜਾਇਜ਼ ਫਸਾਇਆ ਗਿਆ ਹੈ ਅਤੇ ਉਸਨੂੰ ਘਰੋਂ ਚੁੱਕ ਕੇ ਲੈ ਗਏ ਸੀ ਅਤੇ ਉਸਦਾ ਐਨਕਾਊਂਟਰ ਕਰ ਦਿੱਤਾ ਗਿਆ।
ਏਐਸਆਈ ਅਤੇ ਇੱਕ ਹੋਮਗਾਰਡ ਜਵਾਨ ਦੇ ਕਤਲ ਦੇ ਮੁਲਜ਼ਮਾਂ ਵਿੱਚੋਂ ਇੱਕ ਰਣਜੀਤ ਸਿੰਘ, ਪੁਲਿਸ ਦੁਆਰਾ ਇੱਕ ਮੁਕਾਬਲੇ ਵਿੱਚ ਮਾਰਿਆ ਗਿਆ। ਉਸਦਾ ਦੂਜਾ ਸਾਥੀ, ਇੰਦਰਜੀਤ ਸਿੰਘ, ਫਰਾਰ ਹੋ ਗਿਆ। ਤੀਜਾ ਦੋਸ਼ੀ, ਦਿਲਾਵਰ ਸਿੰਘ, ਪੁਲਿਸ ਹਿਰਾਸਤ ਵਿੱਚ ਹੈ।
ਮੁਕਾਬਲੇ ਤੋਂ ਬਾਅਦ, ਡੀਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨੇ 4 ਲੱਖ ਰੁਪਏ ਦਾ ਲਾਲਚ ਦੇ ਕੇ ਇਸ ਕਤਲ ਨੂੰ ਅੰਜਾਮ ਦਿੱਤਾ ਸੀ। ਤਿੰਨੇ ਦੋਸ਼ੀ, ਰਣਜੀਤ ਸਿੰਘ, ਦਿਲਾਵਰ ਸਿੰਘ ਅਤੇ ਇੰਦਰਜੀਤ ਸਿੰਘ, ਪਾਕਿਸਤਾਨ ਸਥਿਤ ਆਈਐਸਆਈ ਹੈਂਡਲਰਾਂ ਦੇ ਸੰਪਰਕ ਵਿੱਚ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




