ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ‘ਪਦਮ ਵਿਭੂਸ਼ਣ’ ਕੀਤਾ ਵਾਪਸ
ਪਟਿਆਲਾ : ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੋਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਧਰਨੇ `ਤੇ ਬੈਠੇ ਕਿਸਾਨਾਂ ਦੇ ਸਮਰਥਨ ਵਿੱਚ ਵੀਰਵਾਰ ਨੂੰ ‘ਪਦਮ ਵਿਭੂਸ਼ਣ’ ਵਾਪਸ ਕਰ ਦਿੱਤਾ। ਉਨ੍ਹਾਂ ਦੇ ਬੇਟੇ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਐਲਾਨ, ਸੁਣ ਕੇ ਕਿਸਾਨਾਂ ‘ਚ ਖੁਸ਼ੀ ਦੀ ਲਹਿਰ
ਅਟਲ ਬਿਹਾਰੀ ਵਾਜਪਾਈ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਸੁਖਦੇਵ ਸਿੰਘ ਢੀਂਡਸਾ ਨੇ ਇਹ ਫੈਸਲਾ ਨਵੇਂ ਖੇਤੀਬਾੜੀ ਕਾਨੂੰਨ ਦੇ ਵਿਰੋਧ ਵਿੱਚ ਅਤੇ ਕਿਸਾਨ ਅੰਦੋਲਨ ਦੀ ਹਮਾਇਤ ਕਰਦਿਆਂ ਲਿਆ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਕਿਸਾਨਾਂ ਦੇ ਹੱਕ ਵਿੱਚ ਆਪਣਾ ‘ਪਦਮ ਵਿਭੂਸ਼ਣ’ ਵਾਪਸ ਕਰ ਚੁੱਕੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.