ਰਾਸ਼ਟਰਪਤੀ ਚੋਣਾਂ : ‘ਆਪ’ ਯਸ਼ਵੰਤ ਸਿਨਹਾ ਦਾ ਕਰੇਗੀ ਸਮਰਥਨ, ਸੰਜੈ ਸਿੰਘ ਨੇ ਕੀਤਾ ਐਲਾਨ
ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਦੀ ਸਿਆਸੀ ਸਲਾਹਕਾਰ ਕਮੇਟੀ ਨੇ ਸ਼ਨੀਵਾਰ ਨੂੰ ਇਕ ਬੈਠਕ ਕੀਤੀ, ਜਿਸ ‘ਚ ਰਾਸ਼ਟਰਪਤੀ ਚੋਣਾਂ ਲਈ ਉਮੀਦਵਾਰ ਦੇ ਸਮਰਥਨ ਦਾ ਫ਼ੈਸਲਾ ਕੀਤਾ ਗਿਆ। ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੇ ਇਸ ਬਾਬਤ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਾਰਟੀ ਨੇ ਵਿਰੋਧੀ ਧਿਰ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਹੈ।
Badal ਦਾ ਹਟੇਗਾ Shiromani Committee ਤੋਂ ਕਬਜ਼ਾ ਹੋਣਗੀਆਂ ਚੋਣਾਂ?Bains ਨੂੰ ਲੈ ਅਦਾਲਤ ਸਖ਼ਤ |D5 Channel Punjabi
ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਭਾਜਪਾ ਦੀ ਉਮੀਦਵਾਰ ਦ੍ਰੌਪਦੀ ਮੁਰਮੂ ਦਾ ਸਨਮਾਨ ਕਰਦੇ ਹਾਂ ਪਰ ਅਸੀਂ ਯਸ਼ਵੰਤ ਸਿਨਹਾ ਨੂੰ ਹੀ ਵੋਟ ਪਾਵਾਂਗੇ। ਇਸ ਬੈਠਕ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਲਾਹਕਾਰ ਕਮੇਟੀ ਦੇ ਹੋਰ ਮੈਂਬਰ ਸ਼ਾਮਲ ਹੋਏ, ਜਿਨ੍ਹਾਂ ’ਚ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ, ਪੰਜਾਬ ਦੇ ਸੰਸਦ ਮੈਂਬਰ ਰਾਘਵ ਚੱਢਾ ਅਤੇ ਵਿਧਾਇਕ ਆਤਿਸ਼ੀ ਸ਼ਾਮਲ ਰਹੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.