ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਚ ਫਿਰ ਫੇਰਬਦਲ, ਨਵੀਆਂ ਤਾਰੀਕਾਂ ਦਾ ਐਲਾਨ
ਪਟਿਆਲਾ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਚ ਇੱਕ ਵਾਰ ਫਿਰ ਤੋਂ ਫੇਰਬਦਲ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਥਰਸ ਮਾਮਲੇ ਦੇ ਕਾਰਨ ਰਾਹੁਲ ਦਾ 3 ਅਕਤੂਬਰ ਨੂੰ ਪੰਜਾਬ ਆਉਣਾ ਮੁਸ਼ਕਿਲ ਹੋ ਗਿਆ ਹੈ। ਹੁਣ ਉਹ 4 ਅਕਤੂਬਰ ਨੂੰ ਪੰਜਾਬ ਆਉਣਗੇ ਅਤੇ ਟਰੈਕਟਰ ਰੈਲੀਆਂ ਦੀ ਸ਼ੁਰੂਆਤ ਕਰਨਗੇ।
ਲਓ ਫੇਰ ਪਹੁੰਚ ਗਏ ਸ਼ੰਭੂ ਬਾਰਡਰ ‘ਤੇ ਕਿਸਾਨ, ਤੜਕੇ-ਤੜਕੇ ਖੋਲ੍ਹਤੀ ਮੋਦੀ ਦੀ ਨੀਂਦ!
ਰਾਹੁਲ ਦੀ ਪਹਿਲੀ ਰੈਲੀ 4 ਅਕਤੂਬਰ ਨੂੰ ਜ਼ਿਲ੍ਹਾ ਮੋਗੇ ਦੇ ਨਿਹਾਲ ਸਿੰਘ ਵਾਲਾ ਦੇ ਪਿੰਡ ਬੱਧਨੀਕਲਾਂ ਤੋਂ ਸ਼ੁਰੂ ਹੋ ਕੇ ਰਾਏਕੋਟ ‘ਚ ਜੱਟਪੁਰਾ ‘ਚ ਖ਼ਤਮ ਹੋਵੇਗੀ। ਦੂਜੇ ਦਿਨ 5 ਅਕਤੂਬਰ ਨੂੰ ਰਾਹੁਲ ਗਾਂਧੀ ਦੀ ਰੈਲੀ ਸੰਗਰੂਰ ਤੋਂ ਹੁੰਦੇ ਹੋਏ ਭਵਾਨੀਗੜ੍ਹ ਪੁੱਜੇਗੀ ਅਤੇ ਤੀਸਰੇ ਦਿਨ 6 ਅਕਤੂਬਰ ਨੂੰ ਰਾਹੁਲ ਗਾਂਧੀ ਦੀ ਰੈਲੀ ਪਟਿਆਲਾ ਤੋਂ ਸ਼ੁਰੂ ਹੋਵੇਗੀ ਅਤੇ ਇੱਥੋਂ ਉਨ੍ਹਾਂ ਦੇ ਹਰਿਆਣਾ ਦੇ ਪ੍ਰੋਗਰਾਮ ਸ਼ੁਰੂ ਹੋ ਜਾਣਗੇ।
ਰਾਤੋ ਰਾਤ ਨਵਜੋਤ ਸਿੱਧੂ ਦੇ ਘਰ ਪਹੁੰਚੀ ਹਾਈਕਮਾਂਡ!ਹੋਈ ਸਿੱਧੂ ਨਾਲ ਗੁਪਤ ਮੀਟਿੰਗ! ਦੇਣਗੇ ਸਿੱਧੂ ਨੂੰ ਵੱਡਾ ਆਹੁਦਾ?
ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਕੋਰੋਨਾ ਦੇ ਨਿਯਮਾਂ ਨੂੰ ਧਿਆਨ ‘ਚ ਰੱਖਦੇ ਹੋਏ ਕੱਢੀ ਜਾਵੇਗੀ। ਇਸ ਮੌਕੇ ‘ਤੇ ਉਨ੍ਹਾਂ ਦੇ ਨਾਲ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰੀਸ਼ ਰਾਵਤ ਅਤੇ ਸੁਨੀਲ ਜਾਖੜ ਵੀ ਮੌਜੂਦ ਰਹਿਣਗੇ। ਇਹ ਵੀ ਕਿਹਾ ਜਾ ਰਿਹਾ ਹੈ ਕਿ ਰਾਹੁਲ ਦੇ ਤਿੰਨ ਦਿਨਾਂ ਦੇ ਪੰਜਾਬ ਦੌਰੇ ਦੌਰਾਨ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਸ਼ਾਮਿਲ ਹੋਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.