ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੇ ਥਾਣਾ ਸਰਾਭਾ ਨਗਰ ਵਿਚ ਤਾਇਨਾਤ ਸਾਬਕਾ ਐੱਸਐੱਚਓ ਇੰਸਪੈਕਟਰ ਅਮਨਜੋਤ ਕੌਰ ਦੀ ਮੁਅੱਤਲੀ ‘ਤੇ ਰੋਕ ਲਗਾ ਦਿੱਤੀ ਹੈ। ਇੰਸਪੈਕਟਰ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਕੋਰਟ ਨੇ ਇਹ ਹੁਕਮ ਜਾਰੀ ਕੀਤਾ। ਮਾਮਲੇ ਦੀ ਅਗਲੀ ਸੁਣਵਾਈ 22 ਮਾਰਚ 2023 ਨੂੰ ਹੈ।
ਉਸ ਨੇ ਇਹ ਵੀ ਕਿਹਾ ਕਿ ਉਸ ਨੂੰ ਮੁਅੱਤਲੀ ਤੋਂ ਪਹਿਲਾਂ ਕੋਈ ਨੋਟਿਸ ਨਹੀਂ ਦਿੱਤਾ ਗਿਆ ਅਤੇ ਨਾ ਹੀ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਦਿੱਤਾ ਗਿਆ। ਉਸ ਨੂੰ ਅਚਾਨਕ ਮੁਅੱਤਲ ਕਰ ਦਿੱਤਾ ਗਿਆ ਅਤੇ ਉਸ ਵਿਰੁੱਧ ਵਿਭਾਗੀ ਜਾਂਚ ਵੀ ਕੀਤੀ ਗਈ। ਅਦਾਲਤ ਦੇ ਹੁਕਮਾਂ ਤੋਂ ਬਾਅਦ ਉਸ ਨੂੰ ਅਜੇ ਤੱਕ ਪੋਸਟਿੰਗ ਨਹੀਂ ਦਿੱਤੀ ਗਈ ਹੈ।
ਇੰਸਪੈਕਟਰ ਅਮਨਜੋਤ ਕੌਰ ਨੂੰ ਇੱਕ ਸਾਲ ਪੁਰਾਣੇ ਕੇਸ ਵਿੱਚ ਮੁਅੱਤਲ ਕਰ ਦਿੱਤਾ ਗਿਆ ਸੀ ਜਦੋਂ ਉਹ ਮੁਹਾਲੀ ਵਿੱਚ ਸਾਈਬਰ ਕਰਾਈਮ ਸੈੱਲ ਵਿੱਚ ਤਾਇਨਾਤ ਸੀ। ਉਸ ‘ਤੇ 9 ਦਸੰਬਰ, 2021 ਨੂੰ ਪਿੰਡ ਸੈਣੀ ਮਾਜਰਾ ਦੇ ਗੁਰਬਚਨ ਸਿੰਘ ਵੱਲੋਂ ਦਰਜ ਕਰਵਾਏ ਗਏ ਕੇਸ ਵਿੱਚ 1 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼ ਹੈ।
ਹਾਲਾਂਕਿ ਇੰਸਪੈਕਟਰ ਨੇ ਇਸ ਮਾਮਲੇ ‘ਚ ਖੁਦ ਨੂੰ ਬੇਕਸੂਰ ਦੱਸਿਆ ਹੈ। ਬਾਅਦ ਵਿੱਚ, ਇੱਕ ਵਿਅਕਤੀ ਦੀ ਇਸ ਕੇਸ ਵਿੱਚ ਸ਼ਿਕਾਇਤਕਰਤਾ ਵਜੋਂ ਪੇਸ਼ ਹੋਣ ਦੀ ਵੀਡੀਓ ਸੋਸ਼ਲ ਨੈਟਵਰਕਿੰਗ ਸਾਈਟਾਂ ‘ਤੇ ਵਾਇਰਲ ਹੋ ਗਈ, ਜਿਸ ਵਿੱਚ ਉਸਨੇ ਦਾਅਵਾ ਕੀਤਾ ਕਿ ਇੰਸਪੈਕਟਰ ਨੇ ਇਸ ਕੇਸ ਵਿੱਚ ਉਸ ਤੋਂ ਜਾਂ ਕਿਸੇ ਹੋਰ ਤੋਂ ਰਿਸ਼ਵਤ ਨਹੀਂ ਲਈ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.