PunjabTop News

ਰੁਪਿੰਦਰ ਗਾਂਧੀ ਦੇ ਕਰੀਬੀ ਸਾਥੀ ਤੇ ਨਾਮੀ ਅਪਰਾਧੀ ਨੂੰ ਖੰਨਾ ਪੁਲਿਸ ਨੇ ਕੀਤਾ ਗ੍ਰਿਫਤਾਰ

ਖੰਨਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਰੁਪਿੰਦਰ ਗਾਂਧੀ ਦੇ ਕਰੀਬੀ ਸਾਥੀ ਤੇ ਨਾਮੀ ਅਪਰਾਧੀ ਜਗਪਾਲ ਸਿੰਘ ਉਰਫ ਜੋਗੀ ਨੂੰ ਹੈਰੋਇਨ ਸਪਲਾਈ ਚੇਨ ਤੋੜ ਕੇ ਗ੍ਰਿਫਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਡਰੱਗ ਮਨੀ, ਨਾਜਾਇਜ਼ ਹਥਿਆਰ, ਜਾਅਲੀ ਅਸਲਾ ਲਾਇਸੈਂਸ ਤੇ ਵੱਡੀ ਮਾਤਰਾ ਵਿੱਚ ਗੋਲੀ-ਬਾਰੂਦ ਬਰਾਮਦ ਕੀਤਾ ਗਿਆ ਹੈ।ਜੋਗੀ ਨੇ ਆਪਣੇ ਪੁੱਤ ਨੂੰ ਵੀ ਇਸ ਧੰਦੇ ਵਿੱਚ ਸ਼ਾਮਲ ਕੀਤਾ ਹੋਇਆ ਸੀ। ਐਸਐਸਪੀ ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਤੇ ਦਿਸ਼ਾ-ਨਿਰਦੇਸ਼ਾਂ ਹੇਠ ਥਾਣਾ ਸਦਰ ਖੰਨਾ ਦੀ ਟੀਮ ਨੇ ਇਹ ਕਾਰਵਾਈ ਪਿੰਡ ਦਹੇੜੂ ਵਿੱਚ ਅਮਲ ਵਿੱਚ ਲਿਆਈ। ਪੁਲਿਸ ਵੱਲੋਂ ਜਗਪਾਲ ਸਿੰਘ ਉਰਫ ਜੋਗੀ ਨੂੰ ਪਹਿਲਾਂ ਤੋਂ ਦਰਜ ਕੇਸ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਗਿਆ। ਇਸ ਕੇਸ ਵਿੱਚ ਪਹਿਲਾਂ ਹੀ 2 ਮੁਲਜ਼ਮ ਰਣਦੀਪ ਸਿੰਘ ਤੇ ਅਸ਼ਵੀਰ ਨੂੰ ਛੇ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਜਾ ਚੁੱਕਾ ਸੀ।ਤਫਤੀਸ਼ ਦੌਰਾਨ ਇਹ ਖੁਲਾਸਾ ਹੋਇਆ ਕਿ ਇਹ ਸਾਰਾ ਗਿਰੋਹ ਪਿੰਡਾਂ ਅੰਦਰ ਹੈਰੋਇਨ ਦੀ ਸਪਲਾਈ ਕਰਦਾ ਹੋਇਆ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚ ਧੱਕ ਰਿਹਾ ਸੀ। ਡੀਐਸਪੀ ਵਿਨੋਦ ਕੁਮਾਰ ਨੇ ਦੱਸਿਆ ਕਿ ਜਗਪਾਲ ਸਿੰਘ ਜੋਗੀ ਖ਼ਿਲਾਫ਼ 20 ਤੋਂ ਵੱਧ ਗੰਭੀਰ ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚ ਇਰਾਦਾ ਕਤਲ ਅਸਲਾ ਐਕਟ ਤੇ ਹੋਰ ਸੰਗੀਨ ਧਾਰਾਵਾਂ ਸ਼ਾਮਲ ਹਨ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਜੋਗੀ ਆਪਣੇ ਪੁੱਤ ਅਤੇ ਹੋਰ ਸਾਥੀਆਂ ਨਾਲ ਮਿਲ ਕੇ ਲੰਮੇ ਸਮੇਂ ਤੋਂ ਨਸ਼ੇ ਦੀ ਤਸਕਰੀ ਕਰ ਰਿਹਾ ਸੀ।

ਛਾਪੇਮਾਰੀ ਦੌਰਾਨ ਪੁਲਿਸ ਨੇ ਜੋਗੀ ਦੇ ਕਬਜ਼ੇ ਵਿੱਚੋਂ 47500 ਰੁਪਏ ਡਰੱਗ ਮਨੀ, ਤਰਨਤਾਰਨ ਤੋਂ ਤਿਆਰ ਕੀਤਾ ਜਾਅਲੀ ਅਸਲਾ ਲਾਇਸੈਂਸ ਨਾਜਾਇਜ਼ ਪੰਪ ਐਕਸ਼ਨ ਬਾਰਾਂ ਬੋਰ ਰਾਇਫਲ, ਅੱਠ ਜਿੰਦਾ ਰੌਂਦ ਅਤੇ ਚਾਰ ਖਾਲੀ ਰੌਂਦ ਬਰਾਮਦ ਕੀਤੇ। ਪੁੱਛਗਿੱਛ ਦੌਰਾਨ ਉਸਨੇ ਖੁਲਾਸਾ ਕੀਤਾ ਕਿ ਉਹ ਆਪਣੇ ਸਾਥੀ ਗੁਰਜੀਤ ਸਿੰਘ ਉਰਫ ਗੁਰੀ ਵਾਸੀ ਹਰਬੰਸਪੁਰਾ ਤੇ ਹੋਰ ਦੋ ਵਿਅਕਤੀਆਂ ਨਾਲ ਮਿਲ ਕੇ ਨਸ਼ੇ ਦੀ ਸਪਲਾਈ ਕਰਦਾ ਸੀ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਗੁਰਜੀਤ ਸਿੰਘ ਉਰਫ ਗੁਰੀ ਨੂੰ ਵੀ ਗ੍ਰਿਫਤਾਰ ਕਰ ਲਿਆ ਤੇ ਉਸਦੇ ਕਬਜ਼ੇ ਵਿੱਚੋਂ 5 ਗ੍ਰਾਮ 50 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ।ਬਾਕੀ ਦੋ ਫਰਾਰ ਸਾਥੀਆਂ ਦੀ ਗ੍ਰਿਫਤਾਰੀ ਲਈ ਵੱਖ-ਵੱਖ ਟੀਮਾਂ ਬਣਾਕੇ ਛਾਪੇਮਾਰੀ ਜਾਰੀ ਹੈ। ਡੀਐਸਪੀ ਵਿਨੋਦ ਕੁਮਾਰ ਨੇ ਦੱਸਿਆ ਕਿ ਜਗਪਾਲ ਸਿੰਘ ਜੋਗੀ ਦਾ ਪਿਛੋਕੜ ਪੰਜਾਬ ਅੰਦਰ ਸਰਗਰਮ ਰੁਪਿੰਦਰ ਗਾਂਧੀ ਗੈਂਗ ਨਾਲ ਜੁੜਿਆ ਹੈ ਤੇ ਹੁਣ ਵੀ ਜੋਗੀ ਇਸ ਗਰੁੱਪ ਦੀਆਂ ਗਤੀਵਿਧੀਆਂ ਚ ਭਾਗ ਲੈਂਦਾ ਰਹਿੰਦਾ ਸੀ। ਇਸ ਪੱਖ ਤੋਂ ਵੀ ਪੁਲਿਸ ਜਾਂਚ ਕਰ ਰਹੀ ਹੈ। ਉਨ੍ਹਾਂ ਨੇ  ਸਪੱਸ਼ਟ ਕੀਤਾ ਕਿ ਖੰਨਾ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ ਉਤੇ ਨਸ਼ਾ ਤਸਕਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਨੌਜਵਾਨ ਪੀੜ੍ਹੀ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਪੁਲਿਸ ਹਰ ਸੰਭਵ ਕਦਮ ਚੁੱਕ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਬਿਨਾਂ ਕਿਸੇ ਡਰ ਦੇ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button