ਰੋਜ਼ਾਨਾ ਝੂਠੇ ਇਸ਼ਤਿਹਾਰਾਂ ’ਤੇ 2 ਕਰੋੜ ਰੁਪਏ ਖਰਚ ਕਰਨ ਦੀ ਥਾਂ ਕਿਸਾਨਾਂ ਤੇ ਡੇਅਰੀ ਮਾਲਕਾਂ ਨੂੰ ਮੁਆਵਜ਼ਾ ਦੇਵੇ ਸਰਕਾਰ : ਮਜੀਠੀਆ
ਭਗਵੰਤ ਮਾਨ ਸਰਕਾਰ ਕੇਜਰੀਵਾਲ ਦੀਆਂ ਸਿਆਸੀ ਇੱਛਾਵਾਂ ਦੀ ਪੂਰਤੀ ਵਾਸਤੇ ਪੰਜਾਬ ਨੂੰ ਬਰਬਾਦ ਕਰ ਰਹੀ ਹੈ : ਅਕਾਲੀਦਲ
ਚੰਡੀਗੜ੍ਹ (ਬਿੰਦੂ ਸਿੰਘ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਗਵੰਤ ਮਾਨ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਇੱਛਾਵਾਂ ਦੀ ਪੂਰਤੀ ਵਾਸਤੇ ਪੰਜਾਬ ਨੂੰ ਬਰਬਾਦ ਕਰਨ ਦੇ ਰਾਹ ਪੈਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਸਰਕਾਰ ਨੂੰ ਆਖਿਆ ਕਿ ਉਹ ਰੋਜ਼ਾਨਾ 2 ਕਰੋੜ ਰੁਪਏ ਝੂਠੇ ਇਸ਼ਤਿਹਾਰਾਂ ’ਤੇ ਖਰਚ ਕਰਨ ਦੀ ਥਾਂ ਭਾਰੀ ਮੀਂਹ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਤੇ ਲੰਪੀ ਚਮੜੀ ਰੋਗ ਕਾਰਨ ਡੇਅਰੀ ਮਾਲਕਾਂ ਦੇ ਹੋਏ ਨੁਕਸਾਨ ਦਾ ਉਹਨਾਂ ਨੂੰ ਮੁਆਵਜ਼ਾ ਦੇਵੇ।
Ik Meri vi Suno : Kunwar Vijay Pratap ਦੇ ਅੜਿੱਕੇ ਆਇਆ ਵੱਡਾ ਲੀਡਰ! Beadbi Case ’ਚ ਨਵਾਂ ਧਮਾਕਾ?
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਕ ਆਰ ਟੀ ਆਈ ਰਾਹੀਂ ਹੈਰਾਨੀਜਨਕ ਖੁਲ੍ਹਾਸੇ ਹੋਏ ਹਨ ਕਿ ਸਰਕਾਰ ਰੋਜ਼ਾਨਾ 2 ਕਰੋੜ ਰੁਪਏ ਆਪਣੀਆਂ ਪ੍ਰਾਪਤੀਆਂ ਦੇ ਝੂਠੇ ਇਸ਼ਤਿਹਾਰਾਂ ’ਤੇ ਖਰਚ ਕਰ ਰਹੀ ਹੈ ਜਦੋਂ ਕਿ ਜ਼ਮੀਨੀ ਪੱਧਰ ’ਤੇ ਕੱਖ ਵੀ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਇਹ ਸਭ ਕੁਝ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਗੁੰਮਰਾਹ ਕਰਨ ਵਾਸਤੇ ਕੀਤਾ ਜਾ ਰਿਹਾ ਹੈ ਜਿਥੇ ਆਉਂਦ ਮਹੀਨਿਆਂ ਵਿਚ ਚੋਣਾਂ ਹੋਣੀਆਂ ਹਨ। ਉਹਨਾਂ ਕਿਹਾ ਕਿ ਇਹ ਸਿਰਫ ਪੰਜਾਬ ਦੇ ਲੋਕਾਂ ਨਾਲ ਧੋਖਾ ਨਹੀਂ ਹੈ ਜਿਥੋਂ ਦਾ ਜਨਤਕ ਪੈਸਾ ਬਰਬਾਦ ਕੀਤਾ ਜਾ ਰਿਹਾ ਹੈ ਬਲਕਿ ਇਹ ਉਹਨਾਂ ਦੋ ਰਾਜਾਂ ਦੇ ਲੋਕਾਂ ਨਾਲ ਵੀ ਧੋਖਾ ਹੈ ਜਿਥੇ ਆਪ ਕਨਵੀਨਰ ਹਰ ਹਾਲਤ ਵਿਚ ਚੋਣਾਂ ਜਿੱਤਣਾ ਚਾਹੁੰਦੇ ਹਨ।
ਮੁੜ ਸੜਕਾਂ ’ਤੇ ਉਤਰੇ ਕਿਸਾਨ, ਸਰਕਾਰ ਅੱਗੇ ਰੱਖੀ ਵੱਡੀ ਮੰਗ, ਦਿੱਲੀ ਵਰਗੇ ਬਣੇ ਹਲਾਤ
ਸਰਦਾਰ ਮਜੀਠੀਆ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸ੍ਰੀ ਭਗਵੰਤ ਮਾਨ ਨੂੰ ਆਪਣੇ ਸੂਬੇ ਦੇ ਲੋਕਾਂ ਦੀ ਭਲਾਈ ਦੀ ਕੋਈ ਪਰਵਾਹ ਨਹੀਂ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦਾਅਵੇ ਤਾਂ ਇਹ ਕਰਦੇ ਹਨ ਕਿ ਉਹ ਪੰਜਾਬੀਆਂ ਦੇ ਇਕ ਇਕ ਪੈਸੇ ਦਾ ਹਿਸਾਬ ਰੱਖਣਗੇ ਪਰ ਅਸਲ ਵਿਚ ਉਹ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਦੀਆਂ ਸਿਆਸੀ ਇੱਛਾਵਾਂ ਦੀ ਪੂਰਤੀ ਵਾਸਤੇ ਪੰਜਾਬ ਨੂੰ ਕੰਗਾਲ ਕਰਨ ਦੇ ਰਾਹ ਪਏ ਹੋਏ ਹਨ।
ਕਸੂਤਾ ਫਸਿਆ Fauja Singh Sarari, ਵਿਰੋਧੀਆਂ ’ਤੇ ਭੜਕਿਆ Kuldeep Dhaliwal | D5 Channel Punjabi
ਉਹਨਾਂ ਕਿਹਾ ਕਿ ਭਲਾਈ ਰਾਜ ਦਾ ਵਿਚਾਰ ਭਗਵੰਤ ਮਾਨ ਸਰਕਾਰ ਨੇ ਕੂੜੇ ਦੇ ਡੱਬੇ ਵਿਚ ਸੁੱਟ ਦਿੱਤਾ ਹੈ ਤੇ ਇਹੀ ਕਾਰਨ ਹੈ ਕਿ ਸਰਕਾਰ ਨੇ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਨਹੀਂ ਦਿੱਤਾ, ਨਾ ਆਪਣੇ ਦੁਧਾਰੂ ਪਸ਼ੂ ਲੰਪੀ ਚਮੜੀ ਰੋਗ ਕਾਰਨ ਗੁਆਉਣ ਵਾਲੇ ਡੇਅਰੀ ਮਾਲਕਾਂ ਨੁੰ ਕੋਈ ਮੁਆਵਜ਼ਾ ਦਿੱਤਾ ਤੇ ਨਾ ਹੀ ਝੋਨੇ ਦੀ ਸਿੱਧੀ ਬਿਜਾਈ ਲਈ ਕੀਤੇ 1500 ਰੁਪਏ ਪ੍ਰਤੀ ਏਕੜ ਦੇ ਵਾਅਦੇ ਮੁਤਾਬਕ ਅਦਾਇਗੀ ਕੀਤੀ ਤੇ ਨਾ ਹੀ ਪਰਾਲੀ ਸਾੜਨ ਤੋਂ ਰੋਕਣ ਵਾਸਤੇ 2500 ਰੁਪਏ ਪ੍ਰਤੀ ਏਕੜ ਦਿੱਤੇ।
CM Kejriwal ਦਾ Pollution ਨੂੰ ਲੈਕੇ ਵੱਡਾ ਦਾਅਵਾ, ਹਰ ਵਾਰ ਘਸੀਟੇ ਜਾਂਦੇ ਸੀ ਕਿਸਾਨ | D5 Channel Punjabi
ਉਹਨਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਹਾਲੇ ਵੀ ਸ੍ਰੀ ਕੇਜਰੀਵਾਲ ਦੇ ਅਸਲ ਮਿਸ਼ਨ ਨੂੰ ਸਮਝਣ ਤੇ ਉਹਨਾਂ ਦੀ ਮਨਮਰਜ਼ੀ ਮੁਤਾਬਕ ਸੂਬੇ ਦਾ ਪੈਸਾ ਬਰਬਾਦ ਨਾ ਕਰਨ ਤੇ ਆਪਣੇ ਰਾਜ ਦੇ ਉਹਨਾਂ ਲੋਕਾਂ ਵਾਸਤੇ ਕੰਮ ਕਰਨਾ ਸ਼ੁਰੂ ਕਰਨ ਜਿਹਨਾਂ ਨੇ ਉਹਨਾਂ ਨੂੰ ਵੱਡਾ ਫਤਵਾ ਦਿੱਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.