Breaking NewsD5 specialNewsPunjab

ਲਓ ਜੀ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਪਰਿਵਾਰ ਦਾ ਵੱਡਾ ਖ਼ੁਲਾਸਾ | ਅਦਾਲਤ ‘ਚ ਖੋਲ੍ਹਤੀ ਸਰਕਾਰ ਤੇ ਪੁਲਿਸ ਦੀ ਪੋਲ

ਫਰੀਦਕੋਟ : ਜਿੱਥੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਨੂੰ ਲੈ ਕੇ ਪੰਜਾਬ ਪੁਲਿਸ ਅਤੇ ਸੀਬੀਆਈ ਆਹਮੋ ਸਾਹਮਣੇ ਹੈ। ਉਥੇ ਹੀ ਹੁਣ ਪੰਜਾਬ ਸਰਕਾਰ, ਡਿਪਟੀ ਕਮਿਸ਼ਨਰ ਫਰੀਦਕੋਟ ਅਤੇ ਸੁਪਰਡੈਂਟ ਨਿਊ ਨਾਭਾ ਜੇਲ੍ਹ ਖਿਲਾਫ ਇਸ ਮਾਮਲੇ ਵਿਚ ਕਥਿਤ ਮੁੱਖ ਮੁਲਜਮ ਵਜੋਂ ਗ੍ਰਿਫਤਾਰ ਕੀਤੇ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਪਰਿਵਾਰ ਬਿੱਟੂ ਦੀ ਮੌਤ ਦਾ ਮੁਆਵਜਾ ਲੈਣ ਲਈ ਅਦਾਲਤ ਪਹੁੰਚਿਆ ਹੈ। ਇਸ ਸਬੰਧੀ ਫਰੀਦਕੋਟ ਅਦਾਲਤ ਵਿਚ ਕੇਸ ਦਾਇਰ ਕੀਤਾ ਗਿਆ ਹੈ।

🔴 LIVE 🔴 ਅਕਾਲੀ ਦਲ ਨੂੰ ਇਕ ਹੋਰ ਝਟਕਾ, ਭਾਜਪਾ ਵੀ ਬਾਦਲਾਂ ਦੇ ਖਿਲਾਫ਼ ਹੋਈ, ਕਰਤਾ ਵੱਡਾ ਐਲਾਨ!

ਜ਼ਿਕਰ ਏ ਖ਼ਾਸ ਹੈ ਕਿ ਡੇਰਾ ਸੱਚਾ ਸੌਦਾ ਸਿਰਸਾ ਦੀ 45 ਮੈਂਬਰੀ ਕਮੇਟੀ ਦਾ ਮੈਂਬਰ ਮਹਿੰਦਰਪਾਲ ਬਿੱਟੂ ਦਾ ਨਾਭਾ ਜੇਲ੍ਹ ‘ਚ ਕਤਲ ਕੀਤਾ ਗਿਆ ਸੀ। ਮਹਿੰਦਰਪਾਲ ਬਿੱਟੂ ਬਰਗਾੜੀ ਬੇਅਦਬੀ ਮਾਮਲੇ ‘ਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵੱਲੋਂ ਨਾਮਜ਼ਦ ਕੀਤਾ ਗਿਆ ਮੁਲਜ਼ਮ ਸੀ। ਪਹਿਲਾਂ ਉਹ ਫਰੀਦਕੋਟ ਜੇਲ੍ਹ ‘ਚ ਵਿਚਾਰ ਅਧੀਨ ਕੈਦੀ ਸੀ ਪਰ ਉਸ ਦੀ ਜਾਨ ਨੂੰ ਖ਼ਤਰਾ ਹੋਣ ਦੇ ਮੱਦੇਨਜ਼ਰ ਨਾਭਾ ਜੇਲ ‘ਚ ਤਬਦੀਲ ਕਰ ਦਿੱਤਾ ਗਿਆ ਸੀ। ਜਿਥੇ ਉਸ ਦਾ ਕਤਲ ਹੋ ਗਿਆ ਸੀ। ਖੈਰ ਹੁਣ ਮੁਆਵਜ਼ੇ ਦੇ ਇਸ ਮਾਮਲੇ ਦੀ ਸੁਣਵਾਈ 1 ਅਗਸਤ ਨੂੰ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button