ਭਦੌੜ : ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਵਲੋਂ ਜ਼ਹਿਰ ਨਹੀਂ ਖਾਧਾ ਗਿਆ ਬਲਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਕਰਕੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਅੱਜ ਦਿਆਨੰਦ ਹਸਪਤਾਲ ਵਿਚ ਪਾਰਟੀ ਵਰਕਰਾਂ ਨੇ ਦੱਸਿਆ ਕਿ ਜ਼ਹਿਰ ਖਾਣ ਦੀ ਖ਼ਬਰ ਸਰਾਸਰ ਗ਼ਲਤ ਹੈ ਅਤੇ ਇਸ ‘ਚ ਕੋਈ ਸੱਚਾਈ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਦਿਲ ਦੀ ਬਿਮਾਰੀ ਤੋਂ ਪੀੜਤ ਸਨ, ਜਿਸ ਕਾਰਨ ਅੱਜ ਉਨ੍ਹਾਂ ਦੀ ਹਾਲਤ ਵਿਗੜ ਗਈ ਜਿਸ ਤੇ ਪਹਿਲਾਂ ਉਨ੍ਹਾਂ ਨੂੰ ਸਥਾਨਕ ਹਸਪਤਾਲ ਲਿਆਂਦਾ ਗਿਆ ਪਰ ਉੱਥੇ ਡਾਕਟਰਾਂ ਨੇ ਦਰਸ਼ਨ ਸਿੰਘ ਨੂੰ ਦਿਆਨੰਦ ਹਸਪਤਾਲ ‘ਚ ਰੈਫ਼ਰ ਕਰ ਦਿੱਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.