Breaking NewsD5 specialNewsPoliticsPress ReleasePunjabTop News

ਲੋਕਾਂ ਵੱਲੋਂ ਦਿੱਤਾ ਫ਼ਤਵਾ 10 ਮਾਰਚ ਨੂੰ ਵੋਟਾਂ ਦੀ ਗਿਣਤੀ ਨਾਲ ਮਸ਼ੀਨਾਂ ਤੋਂ ਆਵੇਗਾ ਬਾਹਰ : ਭਗਵੰਤ ਮਾਨ

ਭਗਵੰਤ ਮਾਨ ਨੇ ਸੰਗਰੂਰ ਸਥਿਤ 'ਸਟ੍ਰਾਂਗ ਰੂਮ' ਦਾ ਲਿਆ ਜਾਇਜਾ

ਸੰਗਰੂਰ/ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੇ ਵਿਧਾਨ ਸਭਾ ਹਲਕਾ ਧੂਰੀ ਦੇ ਸੰਗਰੂਰ ਸਥਿਤ ‘ਸਟ੍ਰਾਂਗ ਰੂਮ’ (ਵੋਟਿੰਗ ਮਸ਼ੀਨਾਂ ਵਾਲੀ ਥਾਂ) ਦਾ ਦੌਰਾ ਕੀਤਾ ਅਤੇ ਮਸ਼ੀਨਾਂ ਦੀ ਸੁਰੱਖਿਆ ਅਤੇ ਵੋਟਾਂ ਦੀ ਗਿਣਤੀ ਲਈ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਕੀਤੀ। ਇਸ ਸਮੇਂ ਮਾਨ ਨੇ ‘ਆਪ’ ਵਰਕਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ 10 ਮਾਰਚ ਨੂੰ ਵਰਕਰਾਂ ਦੀ ਮਿਹਨਤ ਦਾ ਨਤੀਜਾ ਆਵੇਗਾ ਅਤੇ ਪੰਜਾਬ ‘ਚ ਆਮ ਆਦਮੀ ਦੀ ਸਰਕਾਰ ਬਣੇਗੀ।

Punjab Election 2022 : ਚੋਣ ਨਤੀਜਿਆਂ ਤੋਂ ਪਹਿਲਾ SAD ਦਾ ਖੁਲਾਸਾ!, ਭਾਜਪਾ ਨਾਲ ਗਠਜੋੜ ਦੀ ਦੱਸੀ ਸੱਚਾਈ

ਭਗਵੰਤ ਮਾਨ ਅੱਜ ਵਿਸ਼ੇਸ਼ ਤੌਰ ‘ਤੇ ਸੰਗਰੂਰ ਸਥਿਤ ਸਟ੍ਰਾਂਗ ਰੂਮ ਪਹੁੰਚੇ , ਜਿਥੇ ਇੱਥੇ ਧੂਰੀ, ਮਲੇਰਕੋਟਲਾ, ਸੁਨਾਮ, ਦਿੜਬਾ, ਸੰਗਰੂਰ, ਅਮਰਗੜ ਅਤੇ ਲਹਿਰਾਗਾਗਾ ਵਿਧਾਨ ਸਭਾ ਹਲਕਿਆਂ ਦੀਆਂ ਵੋਟਿੰਗ ਮਸ਼ੀਨਾਂ ਰੱਖੀਆਂ ਹੋਈਆਂ ਹਨ। ਸਟ੍ਰਾਂਗ ਰੂਮ ਦੀ ਸੁਰੱਖਿਆ ‘ਚ ਆਈ.ਟੀ.ਬੀ.ਪੀ ਅਤੇ ਬੀ.ਐਸ.ਐਫ ਤਾਇਨਾਤ ਹਨ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਵੋਟਾਂ ਦੀ ਗਿਣਤੀ ਲਈ ਕਾਊਂਟਿੰਗ ਡੈਸਕ ਬਣਾਏ ਜਾ ਰਹੇ ਹਨ। ਸਟ੍ਰਾਂਗ ਰੂਮ ਦੀ ਨਿਗਰਾਨੀ ਲਈ ਬੈਠੇ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਭਗਵੰਤ ਮਾਨ ਨੇ ਵਿਚਾਰ ਚਰਚਾ ਕੀਤੀ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

PM Modi ਦੀ Ukraine ਨਾਲ ਗੱਲਬਾਤ, ਆਹ ਸ਼ਰਤਾਂ ’ਤੇ ਖ਼ਤਮ ਹੋਊ ਯੁੱਧ! Russia ਨੇ ਕੀਤਾ ਜੰਗਬੰਦੀ ਦਾ ਐਲਾਨ

ਮਾਨ ਨੇ ਕਿਹਾ ਕਿ 10 ਮਾਰਚ ਨੂੰ ਵੋਟਾਂ ਦੀ ਗਿਣਤੀ ਦੇ ਨਾਲ ਹੀ ਲੋਕਾਂ ਵੱਲੋਂ ਦਿੱਤਾ ਫ਼ਤਵਾ ਮਸ਼ੀਨਾਂ ਤੋਂ ਬਾਹਰ ਆ ਜਾਵੇਗਾ ਅਤੇ ਸੂਬੇ ‘ਚ ਆਮ ਲੋਕਾਂ ਦੀ ਸਰਕਾਰ ਬਣੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button