ਮਾਨਸਾ ਵਿੱਚ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਧਰਨੇ ਵਾਲੀ ਥਾਂ ’ਤੇ ਲਿਜਾਣ ਦੌਰਾਨ ਹੋਏ ਵਿਵਾਦ ਵਿੱਚ ਪੁਲੀਸ ਮੁਲਾਜ਼ਮਾਂ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿੱਚ ਕਿਸਾਨ ਆਗੂ ਅਤੇ ਵਾਰਿਸ ਪੰਜਾਬ ਦੇ ਕਾਰਕੁਨ ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨੂੰ ਰਿਮਾਂਡ ਖ਼ਤਮ ਹੋਣ ਉਪਰੰਤ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੋਵਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਇਸ ਦੌਰਾਨ ਪੁਲੀਸ ਵੱਲੋਂ ਦੋਵਾਂ ਮੁਲਜ਼ਮਾਂ ਦਾ 10 ਦਿਨ ਦਾ ਪੁਲੀਸ ਰਿਮਾਂਡ ਮੰਗਿਆ ਗਿਆ। ਪੁਲੀਸ ਨੇ ਦਲੀਲ ਦਿੱਤੀ ਕਿ ਲੱਖਾ ਸਿਧਾਣਾ ਦਾ ਮੋਬਾਈਲ ਫ਼ੋਨ ਬਰਾਮਦ ਕਰਵਾਉਣਾ ਹੈ। ਅਦਾਲਤ ਨੇ ਪੁਲੀਸ ਦੀ ਮੰਗ ਮਨਜ਼ੂਰ ਨਹੀਂ ਕੀਤੀ ਅਤੇ ਦੋਵਾਂ ਨੂੰ ਸਿਰਫ਼ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਣ ਦੇ ਹੁਕਮ ਦਿੱਤੇ।ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਲਾਸ਼ ਇਨਸਾਫ਼ ਮੋਰਚੇ ’ਤੇ ਲਿਜਾਣ ਦੌਰਾਨ ਵਿਵਾਦ ਸਬੰਧੀ ਦਰਜ ਮਾਮਲੇ ’ਚ ਲੱਖਾ ਸਿਧਾਣਾ ਅਤੇ ਮੋਹਣਜੀਤ ਸਿੰਘ ਸ਼ੇਰੋਂ ਨੂੰ ਅਦਾਲਤ ਨੇ ਅੱਜ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਸੀ। ਪੁਲੀਸ ਅਨੁਸਾਰ ਦਲਜੀਤ ਸਿੰਘ ਦੀ ਲਾਸ਼ ਇਨਸਾਫ਼ ਮੋੋਰਚੇ ’ਤੇ ਲਿਜਾਣ ਕਾਰਨ ਹੋਏ ਵਿਵਾਦ ਦੌਰਾਨ ਕਈ ਪੁਲੀਸ ਮੁਲਾਜ਼ਮ ਜ਼ਖ਼ਮੀ ਹੋਏ ਸਨ। ਇਸ ਸਬੰਧੀ ਇਰਾਦਾ ਕਤਲ ਅਤੇ ਹੋਰ ਗੰਭੀਰ ਧਾਰਾਵਾਂ ਅਧੀਨ ਕਰੀਬ 40 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਮੋਹਣਜੀਤ ਸਿੰਘ ਸ਼ੇਰੋਂ, ਲੱਖਾ ਸਿੰਘ ਸਿਧਾਣਾ, ਭਾਨਾ ਸਿੱਧੂ, ਮੱਖਣ ਸਿੰਘ, ਪਰਮਜੀਤ ਸਿੰਘ ਪੁੱਤਰ ਠਾਕੁਰ ਸਿੰਘ, ਪਰਮਜੀਤ ਸਿੰਘ, ਸੁੱਖਾ ਸਿੰਘ, ਗੁਰਕੀਰਤਨ ਸਿੰਘ, ਗੁਰਤੇਜ ਸਿੰਘ, ਅਵਤਾਰ ਸਿੰਘ, ਆਕਾਸ਼ਦੀਪ ਸਿੰਘ, ਹਰਬੰਸ ਸਿੰਘ, ਗੁਰਵੀਰ ਸਿੰਘ ਅਤੇ ਗੁਰਗਗਨ ਸਿੰਘ ਉਰਫ਼ ਗੁਰੀ ਨੂੰ ਨਾਮਜ਼ਦ ਕੀਤਾ ਗਿਆ ਹੈ। ਪੁਲੀਸ ਵੱਲੋਂ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ। ਇਸ ਤੋਂ ਬਾਅਦ ਮਾਨਸਾ ਜ਼ਿਲ੍ਹੇ ਦੀਆਂ ਤਿੰਨੇ ਸਬ-ਡਿਵੀਜ਼ਨਾਂ ਦੇ ਡੀ ਐੱਸ ਪੀ ਬਦਲ ਦਿੱਤੇ ਗਏ ਸਨ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.