ਵਾਸ਼ਿੰਗਟਨ ’ਚ ਗੋਲੀਬਾਰੀ ਦੌਰਾਨ ਸ਼ੱਕੀ ਸਮੇਤ ਤਿੰਨ ਮੌਤਾਂ

ਅਮਰੀਕਾ ਦੇ ਵਾਸ਼ਿੰਗਟਨ ਸੂਬੇ ਦੀ ਸਪੋਕੇਨ ਕਾਊਂਟੀ ਵਿਚ ਇਕ ਘਰ ’ਚ ਹੋਈ ਗੋਲੀਬਾਰੀ ਅਤੇ ਮਗਰੋਂ ਪੁਲਿਸ ਨਾਲ ਚੱਲੀਆਂ ਗੋਲੀਆਂ ਦੌਰਾਨ ਸ਼ੱਕੀ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਵਿਸ਼ੇਸ਼ ਪੁਲਿਸ ਦਸਤੇ ਦੇ ਦੋ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਮੁਤਾਬਿਕ ਦੁਪਹਿਰ ਕਰੀਬ ਢਾਈ ਵਜੇ ਇਕ ਔਰਤ ਨੇ ਆਪਣੇ ਗੁਆਂਢੀ ਨੂੰ ਦੱਸਿਆ ਕਿ ਉਸ ਦੇ ਭਰਾ ਨੇ ਉਸ ਨੂੰ ਗੋਲੀ ਮਾਰੀ ਹੈ।
ਸੂਚਨਾ ਮਿਲਣ ’ਤੇ ਪੁਲਿਸ ਘਰ ਪਹੁੰਚੀ। ਜਾਂਚ ਦੌਰਾਨ ਪਤਾ ਲੱਗਾ ਕਿ ਸ਼ੱਕੀ ਖ਼ਿਲਾਫ਼ ਗੰਭੀਰ ਅਪਰਾਧ ਦੇ ਮਾਮਲੇ ਵਿਚ ਪਹਿਲਾਂ ਹੀ ਗ੍ਰਿਫ਼ਤਾਰੀ ਵਾਰੰਟ ਜਾਰੀ ਸੀ ਅਤੇ ਅੰਦਰ ਹੋਰ ਪੀੜਤ ਵੀ ਹੋ ਸਕਦੇ ਹਨ। ਜਦੋਂ ਵਿਸ਼ੇਸ਼ ਦਸਤੇ ਦੇ ਮੁਲਾਜ਼ਮਾਂ ਨੇ ਦਰਵਾਜ਼ਾ ਤੋੜ ਕੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਉੱਤੇ ਗੋਲੀਆਂ ਚਲਾਈਆਂ ਗਈਆਂ।
ਹੋਰ ਪੁਲਿਸ ਮੁਲਾਜ਼ਮਾਂ ਨੇ ਜਵਾਬੀ ਗੋਲੀਬਾਰੀ ਕਰਦਿਆਂ ਜ਼ਖ਼ਮੀ ਸਾਥੀਆਂ ਨੂੰ ਸੁਰੱਖਿਅਤ ਥਾਂ ਪਹੁੰਚਾਇਆ। ਬਾਅਦ ਵਿਚ ਇਕ ਵਿਅਕਤੀ ਘਰ ਅੰਦਰ ਅਤੇ ਦੂਜਾ ਵਿਹੜੇ ਵਿਚ ਮ੍ਰਿਤਕ ਮਿਲਿਆ। ਸ਼ੱਕੀ ਦੀ ਵੀ ਮੌਤ ਹੋ ਗਈ। ਜ਼ਖ਼ਮੀ ਔਰਤ ਨੂੰ ਵੀ ਹਸਪਤਾਲ ਲਿਜਾਇਆ ਗਿਆ ਹੈ। ਮ੍ਰਿਤਕਾਂ ਅਤੇ ਸ਼ੱਕੀ ਦੀ ਪਛਾਣ ਅਜੇ ਜਨਤਕ ਨਹੀਂ ਕੀਤੀ ਗਈ। ਪੁਲਿਸ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




