Breaking NewsPunjabTop News

ਵਿਆਹ ਸਮਾਗਮ ‘ਚ AAP ਦੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ-ਬਠਿੰਡਾ ਰਾਸ਼ਟਰੀ ਰਾਜਮਾਰਗ ‘ਤੇ ਸਿੱਧੂ ਫਾਰਮ ਵਿਖੇ ਇੱਕ ਵਿਆਹ ਸਮਾਰੋਹ ਦੌਰਾਨ ਦੋ ਨੌਜਵਾਨਾਂ ਨੇ ਠੱਠੀਆਂ ਮਹੰਤਾ ਪਿੰਡ ਦੇ ਸਰਪੰਚ ਹਰਪਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਸਰਪੰਚ ਦੇ ਭਰਾ ਨੂੰ ਵੀ ਗੋਲੀ ਮਾਰੀ ਗਈ ਹੈ, ਜੋ ਜ਼ਖਮੀ ਦੱਸਿਆ ਜਾ ਰਿਹਾ ਹੈ। ਹਰਪਿੰਦਰ ਸਿੰਘ ਆਮ ਆਦਮੀ ਪਾਰਟੀ ਦਾ ਸਰਪੰਚ ਦੱਸਿਆ ਜਾ ਰਿਹਾ ਹੈ।

ਇਸ ਹਮਲੇ ਵਿੱਚ ਸਰਪੰਚ ਦੇ ਚਾਚੇ ਦਾ ਲੜਕਾ ਜਰਮਨਜੀਤ ਸਿੰਘ ਵੀ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਉੱਚ ਪੁਲਿਸ ਅਧਿਕਾਰੀ ਭਾਰੀ ਫੋਰਸ ਸਮੇਤ ਮੌਕੇ ‘ਤੇ ਪਹੁੰਚ ਗਏ ਹਨ। ਪੁਲਿਸ ਵੱਲੋਂ ਇਲਾਕੇ ਵਿੱਚ ਨਾਕਾਬੰਦੀ ਕਰਕੇ ਦੋਸ਼ੀਆਂ ਦੀ ਭਾਲ ਤੇਜ਼ ਕਰ ਦਿੱਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button