Breaking NewsD5 specialNewsPress ReleasePunjab
ਵਿਜੀਲੈਂਸ ਨੇ ਮਈ ਮਹੀਨੇ ਦੌਰਾਨ ਰਿਸ਼ਵਤ ਲੈਣ ਦੇ ਮਾਮਲੇ `ਚ 18 ਕਰਮਚਾਰੀਆਂ ਅਤੇ 4 ਪ੍ਰਾਈਵੇਟ ਵਿਅਕਤੀਆਂ ਨੂੰ ਕੀਤਾ ਕਾਬੂ
ਚੰਡੀਗੜ੍ਹ:ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਈ ਮਹੀਨੇ ਵਿੱਚ ਵੱਖ-ਵੱਖ ਤਰ੍ਹਾਂ ਦੇ ਰਿਸ਼ਵਤਖੋਰੀ ਦੇ 12 ਮਾਮਲਿਆਂ ਵਿੱਚ 18 ਸਰਕਾਰੀ ਕਰਮਚਾਰੀਆਂ ਅਤੇ 4 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਜਿਸ ਵਿਚ ਪੁਲਿਸ, ਮਾਈਨਿੰਗ ਅਤੇ ਸਿਹਤ ਵਿਭਾਗ ਦੇ 3-3 ਕਰਮਚਾਰੀ ਸ਼ਾਮਲ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਚੀਫ਼ ਡਾਇਰੈਕਟਰ-ਕਮ-ਡੀ.ਜੀ.ਪੀ. ਵਿਜੀਲੈਂਸ ਬਿਊਰੋ ਪੰਜਾਬ ਸ੍ਰੀ ਬੀ.ਕੇ. ਉੱਪਲ ਨੇ ਕਿਹਾ ਕਿ ਬਿਊਰੋ ਨੇ ਇਸ ਅਰਸੇ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹੋਰਾਂ ਦਰਮਿਆਨ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਠੋਸ ਕੋਸ਼ਿਸ਼ਾਂ ਕੀਤੀਆਂ ਹਨ।
ਉਨ੍ਹਾਂ ਦੱਸਿਆ ਕਿ ਬਿਊਰੋ ਨੇ ਮਈ ਮਹੀਨੇ ਦੌਰਾਨ ਵੱਖ-ਵੱਖ ਅਦਾਲਤਾਂ ਵਿੱਚ ਵਿਜੀਲੈਂਸ ਵੱਲੋਂ 13 ਮੁਕੱਦਮਿਆਂ `ਚ ਚਲਾਨ ਦਾਖਲ ਕੀਤੇ ਗਏ। ਇਸ ਸਮੇਂ ਦੌਰਾਨ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਪੂਰੀ ਡੂੰਘਾਈ ਨਾਲ ਜਾਂਚ ਲਈ 5 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ ਵਿਜੀਲੈਂਸ ਪੜਤਾਲਾਂ ਦੇ ਆਧਾਰ `ਤੇ 8 ਨਵੇਂ ਮੁਕੱਦਮੇ ਵੀ ਦਰਜ ਕੀਤੇ ਗਏ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.