PunjabTop News

 ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਿਆਂ ਪਨਸਪ ਦੇ ਦੋ ਇੰਸਪੈਕਟਰਾਂ ਨੂੰ ਰੰਗੇ ਹੱਥੀਂ ਕੀਤਾ ਕਾਬੂ

 ਵਿਜੀਲੈਂਸ ਬਿਊਰੋ ਨੇ ਪੰਜਾਬ ਰਾਜ ਸਿਵਲ ਸਪਲਾਈ ਕਾਰਪੋਰੇਸ਼ਨ (ਪਨਸਪ) ਦੇ ਦੋ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਰਨਾਲਾ ਵਿੱਚ ਵਿਜੀਲੈਂਸ ਬਿਊਰੋ ਨੇ ਪਨਸਪ ਵਿੱਚ ਤਾਇਨਾਤ ਦੋ ਇੰਸਪੈਕਟਰ ਇੱਕ ਵਿਅਕਤੀ ਤੋਂ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਪਾਇਆ। ਵਿਜੀਲੈਂਸ ਨੇ ਜਾਲ ਵਿਛਾ ਕੇ ਇਨ੍ਹਾਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਪੰਜਾਬ ਵਿਜੀਲੈਂਸ ਬਿਊਰੋ ਨੇ ਪਨਸਪ ਦੇ ਦੋ ਇੰਸਪੈਕਟਰਾਂ ਜਸਪਾਲ ਸਿੰਘ ਅਤੇ ਬਰਨਾਲਾ ਦਫਤਰ ਵਿੱਚ ਤਾਇਨਾਤ ਪ੍ਰਵੀਨ ਕੁਮਾਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਸ਼ਿਕਾਇਤ ਕੀਤੀ ਸੀ ਕਿ ਉਕਤ ਦੋਵੇਂ ਇੰਸਪੈਕਟਰਾਂ ਨੇ ਉਸ ਤੋਂ 1 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਭ੍ਰਿਸ਼ਟ ਅਧਿਕਾਰੀਆਂ ਨੇ ਉਸ ਨੂੰ ਧਮਕੀ ਦਿੱਤੀ ਸੀ ਕਿ ਉਹ ਉਨ੍ਹਾਂ ਨੂੰ 1 ਲੱਖ ਰੁਪਏ ਦਾ ਭੁਗਤਾਨ ਕਰ ਦੇਵੇ ਨਹੀਂ ਤਾਂ ਉਹ ਰਿਕਵਰੀ ਨੋਟਿਸ ਜਾਰੀ ਕਰਕੇ ਉਸ ਤੋਂ ਪਿਛਲੇ ਸੀਜ਼ਨ ਦੌਰਾਨ ਟਰੱਕਾਂ ਰਾਹੀਂ ਢੋਆ-ਢੁਆਈ ਦੌਰਾਨ ਕਣਕ ਦੀ ਘਾਟ ਦਿਖਾਉਣ ਦੇ ਬਦਲੇ ਵੱਡੀ ਰਕਮ ਅਦਾ ਕਰਨ ਦੀ ਮੰਗ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button