Press ReleasePunjabTop News

ਵਿਜੀਲੈਂਸ ਬਿਊਰੋ ਵੱਲੋਂ ਜੰਗਲਾਤ ਘੁਟਾਲੇ ਦਾ ਚਲਾਨ ਮੋਹਾਲੀ ਦੀ ਅਦਾਲਤ ‘ਚ ਪੇਸ਼

ਕੇਸ ਦੀ ਸੁਣਵਾਈ ਲਈ ਅਗਲੀ ਪੇਸ਼ੀ 8 ਅਗਸਤ ਨੂੰ ਨਿਸਚਿਤ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਮੋਹਾਲੀ ਦੀ ਅਦਾਲਤ ਵਿੱਚ ਜੰਗਲਾਤ ਘੁਟਾਲੇ ਦੇ ਮਾਮਲੇ ਵਿੱਚ ਮਿੱਥੇ ਸਮੇਂ ਅੰਦਰ ਚਲਾਨ ਪੇਸ਼ ਕਰ ਦਿੱਤਾ ਹੈ ਜਿਸ ਨੂੰ ਰੈਗੂਲਰ ਸੁਣਵਾਈ ਲਈ ਸ਼ੈਸ਼ਨ ਕੋਰਟ ਵਿੱਚ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਓਰੋ ਵੱਲੋਂ ਪਹਿਲਾਂ ਹੀ ਮੁਕੱਦਮਾ ਨੰ. 7, ਮਿਤੀ 6-7-2022 ਨੂੰ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤਜਿਲਾ ਜੰਗਲਾਤ ਅਫਸਰ ਗੁਰਮਨਪ੍ਰੀਤ ਸਿੰਘ ਅਤੇ ਇੱਕ ਪ੍ਰੈਸ ਰਿਪੋਰਟਰ ਕਮਲਪ੍ਰੀਤ ਸਿੰਘ ਉਰਫ ਕਮਲਤੱਤਕਾਲੀ ਮੰਤਰੀ ਦੇ ਓਐਸਡੀ ਤੋਂ ਇਲਾਵਾ ਹੋਰ ਮੁਲਜਮਾਂ ਕੇਸ ਦਰਜ ਕੀਤਾ ਹੋਇਆ ਹੈ। ਉਨਾਂ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ 7/6/2022 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਉਹ ਨਿਆਂਇਕ ਹਿਰਾਸਤ ਵਿੱਚ ਹਨ।

Bhagwant Mann Case : ਲਓ! CM ਮਾਨ ’ਤੇ ਕੇਸ ਦਰਜ ! Court ਦਾ ਆਇਆ ਵੱਡਾ ਫ਼ੈਸਲਾ?

ਉਨਾਂ ਦੱਸਿਆ ਕਿ ਬਿਓਰੋ ਵੱਲੋਂ ਇਸ ਮਾਮਲੇ ਵਿੱਚ ਮੁਲਜਮ ਸਾਧੂ ਸਿੰਘ ਧਰਮਸੋਤਗੁਰਮਨਪ੍ਰੀਤ ਸਿੰਘਡੀਐਫਓ ਅਤੇ ਕਮਲਪ੍ਰੀਤ ਸਿੰਘ ਉਰਫ ਕਮਲ ਖਿਲਾਫ ਸੀਆਰਪੀਸੀ ਦੀ ਧਾਰਾ 173(2) ਤਹਿਤ ਸੈਸਨ ਕੋਰਟਮੁਹਾਲੀ ਵਿੱਚ ਅੰਤਿਮ ਰਿਪੋਰਟ ਅੱਜ ਦਾਇਰ ਕਰ ਦਿੱਤੀ ਗਈ ਹੈ। ਹੁਣ ਇਹ ਮੁਕੱਦਮਾ ਮੁਹਾਲੀ ਦੀ ਵਧੀਕ ਅਤੇ ਸੈਸਨ ਅਦਾਲਤ ਵਿੱਚ ਸੁਣਵਾਈ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਤੇ ਵਿਚਾਰ ਲਈ ਅਗਲੀ ਤਰੀਕ 8 ਅਗਸਤ, 2022 ਨਿਸਚਿਤ ਕੀਤੀ ਗਈ ਹੈ। ਵਰਨਣਯੋਗ ਹੈ ਕਿ ਉਕਤ ਸਾਬਕਾ ਮੰਤਰੀ ਹੋਰਨਾ ਸਮੇਤ ਖੈਰ ਦੇ ਦਰੱਖਤਾਂ ਦੀ ਕਟਾਈ ਦੇ ਪਰਮਿਟ ਦੇਣਵਿਭਾਗ ਦੇ ਅਧਿਕਾਰੀਆਂ ਦੇ ਤਬਾਦਲੇਖਰੀਦਦਾਰੀ ਕਰਨ ਅਤੇ ਜੰਗਲਾਤ ਵਿਭਾਗ ਦੇ ਹੋਰ ਮੁਲਜਮਾਂ ਅਤੇ ਨਿੱਜੀ ਠੇਕੇਦਾਰਾਂ ਦੀ ਮਿਲੀਭੁਗਤ ਨਾਲ ਵਿਭਾਗ ਵਿੱਚ ਸੰਗਠਿਤ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਸੀ। ਬੁਲਾਰੇ ਨੇ ਦੱਸਿਆ ਕਿ ਇਸ ਘੁਟਾਲੇ ਵਿੱਚ ਵੱਖ-ਵੱਖ ਦੋਸ਼ੀਆਂ ਤੋਂ ਮਿਲੇ ਦਸਤਾਵੇਜੀ ਸਬੂਤਾਂ ਅਤੇ ਜੁਬਾਨੀ ਖੁਲਾਸਿਆਂ ਦੇ ਆਧਾਰ ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਉਪਰੰਤ ਬਿਊਰੋ ਨੇ ਉਕਤ ਵਿਅਕਤੀਆਂ ਤੋਂ ਇਲਾਵਾ ਹੋਰ ਦੋਸੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button