ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ ਇੰਸਪੈਕਟਰ 35,000 ਰੁਪਏ ਰਿਸ਼ਵਤ ਲੈਂਦਾ ਕਾਬੂ
ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਸਿਟੀ-2, ਮਾਲੇਰਕੋਟਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਿਲਬਰ ਖਾਂ (ਨੰਬਰ 1479/ਸੰਗਰੂਰ) ਨੂੰ 35,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮੁਹੰਮਦ ਯਾਮੀਨ ਵਾਸੀ ਮੁਹੱਲਾ ਮਿਲਖ, ਮਾਲੇਰਕੋਟਲਾ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ।
CM Mann ਦਾ ਵੱਡਾ Action ! Gangsters ਲਈ ਵੱਡਾ ਪਲੈਨ ਤਿਆਰ! | D5 Channel Punjabi
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੇ ਆਰਥਿਕ ਅਪਰਾਧ ਵਿੰਗ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਕੋਲੋਂ ਰਿਸ਼ਤੇਦਾਰਾਂ ਦੇ ਝਗੜੇ ਸਬੰਧੀ ਦਰਜ ਕੇਸ ਵਿੱਚ ਸਮਝੌਤਾ ਕਰਵਾਉਣ ਅਤੇ ਹਾਈ ਕੋਰਟ ਵਿੱਚ ਕੇਸ ਰੱਦ ਕਰਵਾਉਣ ਲਈ ਬਿਆਨ ਦੇਣ ਬਦਲੇ 45,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ. ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਗਿਆ ਸੀ।
Navjot Kaur Sidhu ਦਾ ਇਕ ਹੋਰ ਖੁਲਾਸਾ! Kejriwal ਚਾਹੁੰਦੇ ਸੀ Navjot Sidhu ਨੂੰ | D5 Channel Punjabi
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਰੇਂਜ ਲੁਧਿਆਣਾ ਦੇ ਆਰਥਿਕ ਅਪਰਾਧ ਵਿੰਗ ਦੀ ਟੀਮ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਕਾਬੂ ਕਰ ਲਿਆ। ਇਸ ਏ.ਐਸ.ਆਈ. ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.