ਵਿਜੀਲੈਂਸ ਵੱਲੋਂ ਜਾਅਲੀ ਡਿਗਰੀ ਦੇ ਆਧਾਰ ‘ਤੇ ਨੌਕਰੀ ਹਾਸਲ ਕਰਨ ਵਾਲੀ ਸਕੂਲ ਪ੍ਰਿੰਸੀਪਲ ਗ੍ਰਿਫ਼ਤਾਰ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼-11, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਤਾਇਨਾਤ ਪ੍ਰਿੰਸੀਪਲ ਪਰਮਜੀਤ ਕੌਰ ਨੂੰ ਜਾਅਲੀ ਡਿਗਰੀ ਦੇ ਆਧਾਰ ਉਤੇ ਸਰਕਾਰੀ ਨੌਕਰੀ ਲੈਣ ਅਤੇ ਤਰੱਕੀ ਹਾਸਲ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
Ik Meri vi Suno: Akali Dal ‘ਚ ਲੱਗੀ ਅਸਤੀਫ਼ਿਆਂ ਦੀ ਝੜੀ, Badal ਨੇ ਮੰਗੀ ਲੋਕਾਂ ਤੋਂ ਮਦਦ | D5 Channel Punjabi
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਪਰਮਜੀਤ ਕੌਰ ਨੇ ਬਿਹਾਰ ਦੀ ਮਗਧ ਯੂਨੀਵਰਸਿਟੀ ਵੱਲੋਂ ਜਾਰੀ ਐਮ.ਕਾਮ ਦੀ ਡਿਗਰੀ ਦੇ ਆਧਾਰ ਉਤੇ ਸਰਕਾਰੀ ਨੌਕਰੀ ਹਾਸਲ ਕੀਤੀ ਸੀ। ਡਿਗਰੀ ਦੀ ਤਸਦੀਕ ਨਾ ਹੋਣ ਉਪਰੰਤ ਉਸ ਖ਼ਿਲਾਫ਼ ਵਿਜੀਲੈਂਸ ਇਨਕੁਆਰੀ ਦਰਜ ਕੀਤੀ ਗਈ ਸੀ।
‘ਸਾਡੀ ਮੰਨ ਲੈਂਦੇ ਤਾਂ ਬਚ ਜਾਂਦਾ Punjab’ Haryana ਦੇ CM Khattar ਦਾ ਵੱਡਾ ਬਿਆਨ | D5 Channel Punjabi
ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਵਿਜਲੈਂਸ ਬਿਊਰੋ ਨੇ ਪਾਇਆ ਕਿ ਉਕਤ ਪ੍ਰਿੰਸੀਪਲ ਵੱਲੋਂ ਸਰਕਾਰੀ ਨੌਕਰੀ ਲੈਣ ਲਈ ਵਰਤੀ ਗਈ ਡਿਗਰੀ ਫ਼ਰਜ਼ੀ ਹੈ। ਸਰਕਾਰੀ ਨੌਕਰੀ ਅਤੇ ਤਰੱਕੀ ਲਈ ਜਾਅਲੀ ਡਿਗਰੀ ਸਰਟੀਫਿਕੇਟ ਦਾ ਸਹਾਰਾ ਲੈਣ ਦੇ ਦੋਸ਼ ਹੇਠ ਮੁਲਜ਼ਮ ਪ੍ਰਿੰਸੀਪਲ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਵਿਜੀਲੈਂਸ ਵੱਲੋਂ ਅੱਜ ਗ੍ਰਿਫਤਾਰ ਕਰ ਲਿਆ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.