ਵਿਜੀਲੈਂਸ ਵੱਲੋਂ ਡੇਢ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫਤਾਰ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਲੁਧਿਆਣਾ ਵਿਖੇ ਤਾਇਨਾਤ ਪਨਗ੍ਰੇਨ ਦੇ ਇੰਸਪੈਕਟਰ ਕੁਨਾਲ ਗੁਪਤਾ ਨੂੰ 1,50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਇੰਸਪੈਕਟਰ ਨੂੰ ਕਰਤਾਰ ਸਿੰਘ ਐਂਡ ਸੰਨਜ਼ ਰਾਈਸ ਮਿੱਲ ਦੇ ਮਾਲਕ ਸ਼ਿਕਾਇਤਕਰਤਾ ਚਰਨਜੀਤ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਕਿ ਦੋਸ਼ੀ ਇੰਸਪੈਕਟਰ ਨੇ ਪਿਛਲੇ ਸੀਜ਼ਨ ਲਈ ਝੋਨਾ ਅਲਾਟ ਕਰਨ ਦੇ ਬਦਲੇ ਉਸ ਤੋਂ ਅਤੇ ਪਾਰਸ ਰਾਈਸ ਮਿੱਲ ਦੇ ਮਾਲਕ ਮਹੇਸ਼ ਗੋਇਲ ਤੋਂ ਕ੍ਰਮਵਾਰ ਇਕ ਲੱਖ ਰੁਪਏ ਅਤੇ 50,000 ਰੁਪਏ ਦੀ ਰਿਸ਼ਵਤ ਲਈ ਹੈ।
ਵੀਰ ਬਾਲ ਦਿਵਸ’ ਸਮਾਗਮ ‘ਚ ਪਹੁੰਚੇ CM ਮਾਨ, SGPC ਨੇੇ ਕੀਤਾ ‘ਵੀਰ ਬਾਲ ਦਿਵਸ’ ਨਾਮ ਦਾ ਵਿਰੋਧ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.