PunjabTop News

ਵਿਦਿਆਰਥੀ ਨੇ ਵਿਦਿਆਰਥਣ ਨੂੰ ਗੋਲੀ ਮਾਰ ਕੇ ਖੁਦ ਨੂੰ ਵੀ ਮਾਰੀ ਗੋਲੀ; ਦੋਵਾਂ ਦੀ ਮੌਤ

 ਰਾਜਪਾਲ ਦੇ ਦੌਰੇ ਤੋਂ ਦੋ ਘੰਟੇ ਪਹਿਲਾਂ ਤਰਨਤਾਰਨ ਦੇ ਉਸਮਾ ਪਿੰਡ ਦੇ ਮਾਈ ਭਾਗੋ ਲਾਅ ਕਾਲਜ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ। ਇੱਕ ਵਿਦਿਆਰਥੀ ਨੇ ਆਪਣੇ ਆਪਣੇ ਨਾਲ ਪੜ੍ਹਦੀ ਵਿਦਿਆਰਥਣ ਦੇ ਸਿਰ ਵਿੱਚ ਗੋਲੀ ਮਾਰ ਲਈ ਅਤੇ ਫਿਰ ਆਪਣੇ ਆਪ ਨੂੰ ਗੋਲੀ ਮਾਰ ਲਈ। ਵਿਦਿਆਰਥੀਆਂ ਦੀ ਪਛਾਣ ਸੰਦੀਪ ਕੌਰ ਵਾਸੀ ਨੌਸ਼ਹਿਰਾ ਪੰਨੂਆ ਅਤੇ ਪ੍ਰਿੰਸਰਾਜ, ਵਾਸੀ ਪਿੰਡ ਮਾਲੀਆਂ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਜਾਂਚ ਕਰ ਰਹੀ ਹੈ ਅਤੇ ਕਾਲਜ ਪ੍ਰਸ਼ਾਸਨ ‘ਤੇ ਸਵਾਲ ਖੜ੍ਹੇ ਕੀਤੇ ਗਏ ਹਨ।

ਪੁਲਿਸ ਨੇ ਪੂਰੇ ਲਾਅ ਕਾਲਜ ਨੂੰ ਸੀਲ ਕਰ ਦਿੱਤਾ ਹੈ। ਪਰਿਵਾਰਕ ਮੈਂਬਰ ਵੀ ਬਾਹਰ ਪਹੁੰਚ ਗਏ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਵਿੱਚ ਲਿਆ। ਪੁਲਿਸ ਵੱਲੋਂ ਘਟਨਾ ਸਥਾਨ ਤੋਂ ਲੋੜੀਂਦੇ ਸਬੂਤ ਇਕੱਠੇ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਨਾਲ ਕਾਲਜ ਵਿਦਿਆਰਥੀਆਂ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਲੜਕੀ ਦੀ ਮਾਂ ਹਰਜਿੰਦਰ ਕੌਰ ਨੇ ਕਿਹਾ, “ਸਾਨੂੰ ਕੁਝ ਨਹੀਂ ਪਤਾ। ਉਹ ਅੱਜ ਸਵੇਰੇ ਆਮ ਦੀ ਤਰ੍ਹਾਂ ਤਿਆਰ ਕੇ ਘਰ ਤੋਂ ਆਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button