ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਪਿਛਲੇ ਸਾਲ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ।ਗੱਜਣਮਾਜਰਾ ‘ਤੇ ਆਰੋਪ ਹੈ ਕਿ ਉਨ੍ਹਾਂ ਨੇ ਆਪਣੀ ਕੰਪਨੀ ਤਾਰਾ ਕਾਰਪੋਰੇਸ਼ਨ ਲਿਮਟਿਡ ਦੇ ਜ਼ਰੀਏ ਇੱਕ ਬੈਂਕ ਨਾਲ 41 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਸੀ। ਇਸ ਮਾਮਲੇ ਵਿੱਚ ਈਡੀ ਨੇ ਗੱਜਣ ਮਾਜਰਾ ਖ਼ਿਲਾਫ਼ ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਈ.ਡੀ. ਨੇ ਗ੍ਰਿਫ਼ਤਾਰ ਕਰ ਲਿਆ ਸੀ। ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੇ ਪੰਜਾਬ-ਹਰਿਆਣਾ ਹਾਈਕੋਰਟ ‘ਚ ਜ਼ਮਾਨਤ ਲਈ ਅਪੀਲ ਕੀਤੀ ਹੈ। ਪਟੀਸ਼ਨ ‘ਤੇ ਹਾਈ ਕੋਰਟ ਨੇ ਈਡੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ। ਹਾਈ ਕੋਰਟ ਦੀ ਸ਼ਰਨ ਲਈ ਹੈ। ਗੱਜਣਮਾਜਰਾ ਵੱਲੋਂ ਨਿਯਮਤ ਜ਼ਮਾਨਤ ਦੀ ਮੰਗ ‘ਤੇ ਹਾਈ ਕੋਰਟ ਨੇ ਈਡੀ ਨੂੰ 15 ਅਕਤੂਬਰ ਲਈ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ।ਇਸ ਤੋਂ ਬਾਅਦ ਉਨਾਂ ਨੇ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਮੋਹਾਲੀ ਅਦਾਲਤ ਨੇ ਉਸ ਨੂੰ ਕੋਈ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਪਟੀਸ਼ਨ ਖਾਰਜ ਕਰ ਦਿੱਤੀ ਸੀ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.