ਵਿਧਾਨ ਸਭਾ ਚੋਣਾਂ 2022 : ਮੱਧ ਪ੍ਰਦੇਸ਼ ਤੋਂ VVPAT ਅਤੇ ਕੰਟਰੋਲ ਯੂਨਿਟ ਪਹੁੰਚੀ ਪੰਜਾਬ
ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ.ਕਰੁਣਾ ਰਾਜੂ ਨੇ ਕਿਹਾ ਕਿ ਮੱਧ ਪ੍ਰਦੇਸ਼ ਤੋਂ ਵੀਵੀਪੈਟ ਅਤੇ ਕੰਟਰੋਲ ਯੂਨਿਟਾਂ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਿਰੋਜ਼ਪੁਰ, ਮੁਕਤਸਰ, ਮਾਨਸਾ ਅਤੇ ਅੰਮ੍ਰਿਤਸਰ ਵਿੱਚ ਈਵੀਐਮ – ਵੀਵੀਪੈਟ ਸੁਰੱਖਿਅਤ ਢੰਗ ਨਾਲ ਜ਼ਿਲ੍ਹਾ ਦਫ਼ਤਰ ਪਹੁੰਚ ਗਈਆਂ ਹਨ ਅਤੇ ਬਾਕੀ ਜ਼ਿਲ੍ਹਿਆਂ ‘ਚ ਇਹ ਮਸ਼ੀਨਾਂ ਦੋ ਦਿਨਾਂ ਦੇ ਅੰਦਰ ਪਹੁੰਚ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਰਾਜ ‘ਚ ਤਰਕਸੰਗਤ ਪ੍ਰਕਿਰਿਆ ਤੋਂ ਬਾਅਦ ਵਟਿੰਗ ਬੂਥਾਂ ਦੀ ਗਿਣਤੀ 23211 ਤੋਂ ਵਧਾ ਕੇ 24689 ਕਰ ਦਿੱਤੀ ਗਈ ਹੈ।
ਭਾਜਪਾ ਆਗੂ ’ਤੇ ਕਿਸਾਨਾਂ ਦਾ ਐਕਸ਼ਨ ! ਧਮਕੀ ਦੇਣੀ ਪਈ ਮਹਿੰਗੀ ! D5 Channel Punjabi
ਉਨ੍ਹਾਂ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੇ ਕਾਰਨ ਇੱਕ ਪੋਲਿੰਗ ਬੂਥ ‘ਚ ਆਉਣ ਵਾਲੇ ਵੋਟਰਾਂ ਦੀ ਗਿਣਤੀ 1400 ਤੋਂ ਘਟਾ ਕੇ 1200 ਕਰ ਦਿੱਤੀ ਗਈ ਹੈ। ਇਸਨੂੰ ਧਿਆਨ ‘ਚ ਰੱਖਦੇ ਹੋਏ ਸੂਬੇ ਭਰ ਦੇ ਪੋਲਿੰਗ ਬੂਥਾਂ ਦੀ ਗਿਣਤੀ ਵਧਾਈ ਗਈ ਹੈ। ਡਾ.ਰਾਜੂ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜ਼ਰੂਰੀ ਈਵੀਐਮ ਦਾ ਪ੍ਰਬੰਧ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਮੱਧ ਪ੍ਰਦੇਸ਼ ਦੇ ਵੱਖਰੇ ਜ਼ਿਲ੍ਹਿਆਂ ਤੋਂ 10500 ਕੰਟਰੋਲ ਯੂਨਿਟਾਂ (ਸੀਊ) ਅਤੇ 21100 ਵੀਵੀਪੈਟ ਮਸ਼ੀਨਾਂ ਨੂੰ ਪੰਜਾਬ ਦੇ ਵੱਖਰੇ ਜ਼ਿਲ੍ਹਿਆਂ ‘ਚ ਪਹੁੰਚਾਇਆ ਜਾ ਰਿਹਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.