Press ReleasePunjabTop News

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਦੀ ਸ਼ੁਰੂਆਤ

ਪ੍ਰੋਕਿਉਰਮੈਂਟ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਸੁਨਿਸ਼ਚਿਤ ਕਰੇਗਾ ਪੋਰਟਲ

ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਐਸ.ਏ.ਐਸ ਅਫਸਰਾਂ ਨੂੰ ਆਈ.ਐਫ.ਐਮ.ਐਸ ਅਤੇ ਆਈ.ਐਚ.ਆਰ.ਐਮ.ਐਸ ਦੇ ਨਵੇਂ ਮਾਡਿਊਲਾਂ ਬਾਰੇ ਜਾਣੂ ਕਰਵਾਇਆ ਗਿਆ

ਚੰਡੀਗੜ੍ਹ: ਬੋਲੀਕਾਰਾਂ ਨਾਲ ਨਿਰਪੱਖ ਅਤੇ ਬਰਾਬਰੀ ਵਾਲਾ ਵਤੀਰਾ ਯਕੀਨੀ ਬਣਾਉਣ ਅਤੇ ਪ੍ਰੋਕਿਊਰਮੈਂਟ ਪ੍ਰਣਾਲੀ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਯਕੀਨੀ ਬਨਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਪੁੱਟਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ (ਐਸ.ਪੀ.ਪੀ.ਪੀ) ਦੀ ਸ਼ੁਰੂਆਤ ਕੀਤੀ ਗਈ। ਇਹ ਪੋਰਟਲ ਪੰਜਾਬ ਦੇ ਵਿੱਤ ਵਿਭਾਗ ਨੇ ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.) ਦੇ ਸਹਿਯੋਗ ਨਾਲ ਤਿਆਰ ਕੀਤਾ ਹੈ।
ਪੇਸ਼ੀ ਵਾਲੇ ਦਿਨ CM Mann ਨੇ ਭੇਜਿਆ ਪੱਤਰ, ਪੂਰੀ Media ਸਾਹਮਣੇ ਲੈ ਆਏ Jathedar | D5 Channel Punjabi
ਇੱਥੇ ਮਿਉਂਸਪਲ ਭਵਨ ਵਿਖੇ ਸਟੇਟ ਅਕਾਊਂਟ ਸਰਵਿਸਿਜ (ਐਸ.ਏ.ਐਸ.) ਅਧਿਕਾਰੀਆਂ ਲਈ ਕਰਵਾਏ ਗਏ ਇੱਕ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਪੋਰਟਲ ਦੀ ਸ਼ੁਰੂਆਤ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਟ੍ਰਾਂਸਪਰੇਸੀ ਇਨ ਪਬਲਿਕ ਪ੍ਰੋਕਿਉਰਮੈਂਟ ਐਕਟ, 2019 ਦੀ ਧਾਰਾ 43 ਤਹਿਤ ਸਟੇਟ ਪਬਲਿਕ ਪ੍ਰੋਕਿਉਰਮੈਂਟ ਪੋਰਟਲ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪੋਰਟਲ ਦਾ ਮੁੱਖ ਮੰਤਵ ਪ੍ਰੋਕਿਉਰਮੈਂਟ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆਉਣਾ ਹੈ।
ਗੱਠਜੋੜ ’ਤੇ Raj Warring ਦਾ ਵੱਡਾ ਬਿਆਨ, ਛੇਤੀ ਹੀ ਸੁਣਾਉਣਗੇ ਫ਼ੈਸਲਾ! | D5 Channel Punjabi
ਉਨ੍ਹਾਂ ਕਿਹਾ ਕਿ ਇਹ ਪੋਰਟਲ ਬੁਨਿਆਦੀ ਟੈਂਡਰ ਵੇਰਵਿਆਂ (ਮੌਜੂਦਾ ਐਕਟਿਵ ਟੈਂਡਰ, ਓਪਨਿੰਗ/ਕਲੋਜ਼ਿੰਗ ਟੈਂਡਰ ਅਤੇ ਰੱਦ ਕੀਤੇ ਟੈਂਡਰ), ਬੋਲੀ ਸਬੰਧੀ ਦਸਤਾਵੇਜ਼, ਐਕਟਿਵ ਕੋਰੀਜੈਂਡਮ, ਐਕਟ ਅਤੇ ਨਿਯਮ, ਅਪੀਲ ਅਤੇ ਇਸ ਦੀਆਂ ਪ੍ਰਕਿਰਿਆਵਾਂ, ਸਾਲਾਨਾ ਪ੍ਰੋਕਿਉਰਮੈਂਟ ਯੋਜਨਾਵਾਂ, ਉਨ੍ਹਾਂ ਬੋਲੀਕਾਰਾਂ ਦੀ ਸੂਚੀ ਜਿਨ੍ਹਾਂ ਨੇ ਪੂਰਵ-ਯੋਗਤਾ ਜਾਂ ਬੋਲੀਕਾਰ ਰਜਿਸਟ੍ਰੇਸ਼ਨ ਦੌਰਾਨ ਬੋਲੀ ਪੇਸ਼ ਕੀਤੀ, ਪ੍ਰੀ-ਕੁਆਲੀਫਾਈਡ ਅਤੇ ਰਜਿਸਟਰਡ ਬੋਲੀਕਾਰਾਂ ਦੀ ਸੂਚੀ, ਕਾਰਨਾਂ ਸਮੇਤ ਸੈਕਸ਼ਨ 24 ਅਧੀਨ ਬਾਹਰ ਰੱਖੇ ਗਏ ਬੋਲੀਕਾਰਾਂ ਦੀ ਸੂਚੀ, ਐਕਟ ਦੀ ਧਾਰਾ 49 ਅਤੇ 50 ਅਧੀਨ ਲਾਜ਼ਮੀ ਅਪੀਲਾਂ ਬਾਰੇ ਫੈਸਲੇ, ਸਫਲ ਬੋਲੀਆਂ ਦੇ ਵੇਰਵੇ; ਉਹਨਾਂ ਦੀਆਂ ਕੀਮਤਾਂ ਅਤੇ ਬੋਲੀਕਾਰ, ਅਤੇ ਕਾਲੀ ਸੂਚੀ ਵਿੱਚ ਸ਼ਾਮਿਲ ਬੋਲੀਕਾਰਾਂ ਬਾਰੇ ਜਾਣਕਾਰੀ ਪ੍ਰਦਾਨ ਕਰੇਗਾ।
ਇਕ ਹੋਰ ਦਰਿਆ ’ਚ ਛੱਡਿਆ ਪਾਣੀ, ਪਿੰਡਾਂ ਦੇ ਪਿੰਡ ਕਰਾਏ ਖਾਲੀ | D5 Channel Punjabi | Gurdaspur News
ਪੋਰਟਲ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਐਸ.ਪੀ.ਪੀ.ਪੀ ਪ੍ਰੋਕਿਉਰਮੈਂਟ ਪ੍ਰਕ੍ਰਿਆ ਵਿੱਚ ਮੁਕਾਬਲੇ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਪ੍ਰੋਕਿਉਰਮੈਂਟ ਕਰਨ ਵਾਲੀ ਹਰੇਕ ਇਕਾਈ ਇਸ ਪੋਰਟਲ ‘ਤੇ ਪ੍ਰੋਕਿਉਰਮੈਂਟ ਸੰਬੰਧੀ ਜਾਣਕਾਰੀ ਪ੍ਰਕਾਸ਼ਿਤ ਕਰਨਾ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਪ੍ਰੋਕਿਉਰਮੈਂਟ ਕਰਨ ਵਾਲੀਆਂ ਸਾਰੀਆਂ ਇਕਾਈਆਂ ਹਰ ਵਿੱਤੀ ਸਾਲ ਦੀ ਸ਼ੁਰੂਆਤ ਵਿੱਚ ਪੋਰਟਲ ‘ਤੇ ਆਪਣੀਆਂ ਪ੍ਰੋਕਿਉਰਮੈਂਟ ਯੋਜਨਾਵਾਂ ਵੀ ਪ੍ਰਕਾਸ਼ਤ ਕਰਨਗੀਆਂ।
Beadbi Case ‘ਚ SGPC President ਦਾ ਅਸਤੀਫਾ? ਦਿੱਲੀ ਕਮੇਟੀ ਬਾਰੇ ਹੋਇਆ ਵੱਡਾ ਖੁਲਾਸਾ! | D5 Channel Punjabi
ਓਰੀਐਂਟੇਸ਼ਨ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਐਸ.ਏ.ਐਸ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਿੱਤੀ ਸੁਧਾਰਾਂ ਅਤੇ ਤਕਨੀਕੀ ਕਾਢਾਂ ਨੂੰ ਅਪਣਾ ਕੇ ਸੂਬੇ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਿਖਲਾਈ ਪ੍ਰੋਗਰਾਮਾਂ ਰਾਹੀਂ ਆਪਣੇ ਪੇਸ਼ੇਵਰ ਹੁਨਰ ਨੂੰ ਅੱਪਡੇਟ ਕਰਦੇ ਰਹਿਣ ਅਤੇ ਆਪਣੀ ਪੇਸ਼ੇਵਰ ਯੋਗਤਾ ਨੂੰ ਵਧਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਐਸ.ਏ.ਐਸ. ਦੇ ਅਧਿਕਾਰੀਆਂ ਲਈ ਇੱਕ ਸਿਖਲਾਈ ਨੀਤੀ ਵਿਚਾਰ ਅਧੀਨ ਹੈ ਤਾਂ ਜੋ ਨਵੀਨਤਮ ਆਈ.ਟੀ. ਅਤੇ ਹੋਰ ਤਕਨੀਕਾਂ ਅਤੇ ਪ੍ਰੋਫੈਸ਼ਨਲ ਲੋੜਾਂ ਅਨੁਸਾਰ ਉਨ੍ਹਾਂ ਦੀ ਵਿੱਤੀ ਪ੍ਰਬੰਧਨ ਦੀ ਕੁਸ਼ਲਤਾ ਵਿੱਚ ਸੁਧਾਰ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਆਪਣੇ ਸੁਝਾਅ ਅਤੇ ਜ਼ਮੀਨੀ ਪੱਧਰ ‘ਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਸਾਂਝੀ ਕਰਨ ਦਾ ਵੀ ਸੱਦਾ ਦਿੱਤਾ।
Haryana ਦੀ Punjab ਨੂੰ ਡੋਬਣ ਦੀ ਚਾਲ, MP ਕੋਲ ਪਹੁੰਚੀ ਖ਼ੂਫ਼ੀਆ Report | D5 Channel Punjabi
ਇਸ ਮੌਕੇ ਕਰਵਾਇਆ ਗਿਆ ਓਰੀਐਂਟੇਸ਼ਨ ਪ੍ਰੋਗਰਾਮ ਐਸ.ਏ.ਐਸ ਅਧਿਕਾਰੀਆਂ ਨੂੰ ਆਈ.ਐਫ.ਐਮ.ਐਸ ਅਤੇ ਆਈ.ਐਚ.ਆਰ.ਐਮ.ਐਸ ਦੇ ਨਵੇਂ ਮਾਡਿਊਲਾਂ ਬਾਰੇ ਜਾਣੂ ਕਰਵਾਉਣ ‘ਤੇ ਕੇਂਦਰਿਤ ਸੀ, ਜੋ ਸਰਕਾਰੀ ਕੰਮਕਾਜ ਵਿੱਚ ਵਧੇਰੇ ਪਾਰਦਰਸ਼ਤਾ, ਜਵਾਬਦੇਹੀ ਅਤੇ ਗਤੀ ਲਿਆਉਣ ਲਈ ਤਿਆਰ ਕੀਤੇ ਗਏ ਹਨ। ਇਸ ਦੌਰਾਨ ਅਧਿਕਾਰੀਆਂ ਨੂੰ ਬਿਨਾਂ ਕਿਸੇ ਦਬਾਅ ਅੱਗੇ ਝੁਕ ਕੇ ਆਪਣੀ ਡਿਊਟੀ ਨਿਯਮਾਂ ਅਨੁਸਾਰ ਨਿਭਾਉਣ ਲਈ ਕਿਹਾ ਗਿਆ ਅਤੇ ਇਹ ਸੰਦੇਸ਼ ਵੀ ਦਿੱਤਾ ਗਿਆ ਕਿ ਕੰਮਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਜੋਏ ਕੁਮਾਰ ਸਿਨਹਾ, ਸਕੱਤਰ ਵਿੱਤ ਸ੍ਰੀ ਦੀਪਰਵਾ ਲਾਕਰਾ, ਸਕੱਤਰ ਖਰਚਾ ਕਮ ਡਾਇਰੈਕਟਰ ਖਜ਼ਾਨਾ ਜਨਾਬ ਮੁਹੰਮਦ ਤਇਅਬ, ਵਿਸ਼ੇਸ਼ ਸਕੱਤਰ ਵਿੱਤ ਸ੍ਰੀ ਯਸ਼ਨਜੀਤ ਸਿੰਘ ਅਤੇ ਸਹਾਇਕ ਡਾਇਰੈਕਟਰ ਖਜਾਨਾ ਸ੍ਰੀਮਤੀ ਸਿਮਰਜੀਤ ਕੌਰ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button