ਵੱਡੀ ਖ਼ਬਰ : ਵਿਜੀਲੈਂਸ ਵੱਲੋਂ ਰਿਸ਼ਵਤ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਪੁਲਿਸ ਅਫ਼ਸਰ ਅਸ਼ੀਸ਼ ਕਪੂਰ ਦੇ ਖ਼ਿਲਾਫ਼ ਸ਼ਿਕਾਇਤ ਕਰਨ ਵਾਲੀ ਔਰਤ ਨੂੰ ਗਵਰਨਰ ਨੇ ਬੁਲਾਇਆ
ਚੰਡੀਗੜ੍ਹ (ਬਿੰਦੂ ਸਿੰਘ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਥਿਤ ਤੋਰ ‘ਤੇ ਵੱਖ-ਵੱਖ ਚੈੱਕਾਂ ਰਾਹੀਂ ਇੱਕ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਏ ਆਈ ਜੀ ਅਸ਼ੀਸ਼ ਕਪੂਰ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਨੇ ਉਸ ਬੀਬੀ ਨੂੰ ਸੁਣਵਾਈ ਲਈ ਬੁਲਾਇਆ ਹੈ ਜਿਸ ਨੇ ਅਸ਼ੀਸ਼ ਕਪੂਰ ਦੇ ਖ਼ਿਲਾਫ਼ ਇਕ ਕਰੋੜ ਰਿਸ਼ਵਤ ਲੈਣ ਦੇ ਨਾਲ ਨਾਲ ਪੁਲੀਸ ਹਿਰਾਸਤ ਵਿੱਚ ਰੇਪ ਅਤੇ ਧੋਖਾਦੇਹੀ ਦੀ ਸ਼ਿਕਾਇਤ ਕੀਤੀ ਸੀ ।
Punjab Congress ਨੂੰ ਵੱਡਾ ਝਟਕਾ, BJP ਨੇ ਪੱਟਿਆ ਵੱਡਾ ਲੀਡਰ, ਵੇਖਦਾ ਰਹਿ ਗਿਆ Raja Warring !
ਜ਼ਿਕਰਯੋਗ ਹੈ ਕਿ ਇਸ ਕੇਸ ਬਾਰੇ ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਇੱਕ ਖ਼ਤ ਵੀ ਲਿਖਿਆ ਸੀ ਅਤੇ ਕਿਹਾ ਸੀ ਕਿ ਕਾਰਵਾਈ ਕਿਓਂ ਨਹੀਂ ਹੋਈ । ਆਸ਼ੀਸ਼ ਕਪੂਰ ਨੂੰ ਵੱਖ-ਵੱਖ ਚੈੱਕਾਂ ਰਾਹੀਂ ਇੱਕ ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾਂ ਚੁੱਕਾ ਹੈ ਅਤੇ ਓਹ ਇਸ ਵੇਲੇ ਜੇਲ੍ਹ ਵਿੱਚ ਹਨ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.