ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਵਿਚ ਬੀਬੀਆਂ ਦਾ ਖਾਸ ਯੋਗਦਾਨ : ਢੀਂਡਸਾ

ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਇਸਤਰੀ ਵਿੰਗ ਦੀ ਮੀਟਿੰਗ, ਸਰਵ ਸੰਮਤੀ ਨਾਲ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਹਰਜੀਤ ਕੌਰ ਤਲਵੰਡੀ ਨੂੰ ਸੂਬਾ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਸੌਂਪੀ ਗਈ
ਮੋਹਾਲੀ : ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਇਸਤਰੀ ਵਿੰਗ ਦੀ ਸੂਬਾ ਪੱਧਰੀ ਮੀਟਿੰਗ ਅੱਜ ਪਾਰਟੀ ਦੇ ਮੁੱਖ ਦਫਤਰ ਮੋਹਾਲੀ ਵਿਖੇ ਪਾਰਟੀ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਡਸਾ ਦੀ ਅਗਵਾਈ ਹੇਠ ਕੀਤੀ ਗਈ।ਇਸ ਵਿੱਚ ਸੂਬੇ ਭਰ ਤੋਂ ਵੱਖ ਵੱਖ ਜਿਲਿਆਂ ਦੀਆਂ ਇਸਤਰੀਆਂ ਨੇ ਭਾਗ ਲਿਆ। ਮੀਟਿੰਗ ਦੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪਸਾਰ ਅਤੇ ਔਰਤਾਂ ਦੀ ਇਸ ਵਿੱਚ ਮਹੱਤਵਪੂਰਨ ਭੂਮਿਕਾ ਬਾਰੇ ਵਿਚਾਰ ਚਰਚਾਵਾਂ ਕੀਤੀਆਂ ਗਈਆਂ। ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਬੀਬੀ ਹਰਜੀਤ ਕੌਰ ਤਲਵੰਡੀ ਨੂੰ ਸੂਬਾ ਕੋਆਰਡੀਨੇਟਰ ਦੀ ਜਿੰਮੇਵਾਰੀ ਸੌਂਪੀ।
ਕੈਪਟਨ ਦੇ ਮੁੰਡੇ ‘ਤੇ ਲੱਗੇ ਵੱਡੇ ਇਲਜ਼ਾਮ, ਹੁਣ ਮਗਰ ਪਏ ਕੇਜਰੀਵਾਲ ਦੇ ਬੰਦੇ? D5 channel Punjabi
ਇਸ ਮੌਕੇ ਬੋਲਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਦੇ ਇਤਿਹਾਸ ਵਿੱਚ ਪਾਰਟੀ ਦੇ ਉਭਾਰ ਅਤੇ ਹੋਰ ਕਾਰਜਾਂ ਵਿਚ ਬੀਬੀਆਂ ਦੀ ਭੂਮਿਕਾ ਹਮੇਸ਼ਾ ਹੀ ਮਹੱਤਵਪੂਰਨ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਬੀਬੀਆਂ ਨੇ ਮਾਈ ਭਾਗੋ ਦੇ ਅਸਲ ਵਾਰਸ ਬਣ ਕੇ ਵੱਖ ਵੱਖ ਮੋਰਚਿਆਂ ਵਿੱਚ ਭਾਗ ਲਿਆ ਅਤੇ ਫਤਿਹ ਕੀਤੇ ਹਨ। ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਇੱਕ ਵਾਰ ਫੇਰ ਬੀਬੀਆਂ ਸ਼੍ਰੋਮਣੀ ਅਕਲੀ ਦਲ (ਡੈਮੋਕਰੇਟਿਕ) ਨੂੰ ਦੀ ਸੋਚ ਨੂੰ ਪੰਜਾਬ ਦੇ ਕੋਨੇ ਕੋਨੇ ਤੱਕ ਪਹੁੰਚਾਉਣ ਦਾ ਕਾਰਜ ਕਰਨਗੀਆਂ। ਉਹਨੂੰ ਵਿੰਗ ਦੇ ਮੈਂਬਰਾਂ ਨੂੰ ਔਰਤਾਂ ਦੀ ਪਾਰਟੀ ਵਿੱਚ ਸ਼ਮੂਲੀਅਤ ਅਤੇ ਉਨ੍ਹਾਂ ਨੂੰ ਰਾਜਨੀਤੀ ਵਿੱਚ ਪ੍ਰੇਰਤ ਕਰਨ ਦੀ ਬੇਨਤੀ ਵੀ ਕੀਤੀ।
ਪੰਜਾਬ ‘ਚ ਆਇਆ ਖਤਰਨਾਕ ਸਮਾਨ! ਪੁਲਿਸ ਨੂੰ ਮਿਲੀ ਗੁਪਤ ਸੂਚਨਾ ਮੌਕੇ ਤੋਂ ਕਰ ਲਿਆ ਕਾਬੂ
ਇਸ ਮੌਕੇ ਕੀਤੀਆਂ ਸੌਪੀਆਂ ਜਿਮੇਵਾਰੀਆ ਵਿਚ ਬੀਬੀ ਉਰਵਿੰਦਰ ਕੌਰ ਨੂੰ ਲੁਧਿਆਣਾ ਸ਼ਹਿਰੀ ਅਤੇ ਬੀਬੀ ਇੰਦਰਜੀਤ ਕੌਰ ਪੰਧੇਰ ਨੂੰ ਲੁਧਿਆਣਾ ਦਿਹਾਤੀ, ਬੀਬੀ ਹਰਵਿੰਦਰ ਕੌਰ ਸੇਖੋਂ ਅਤੇ ਬੀਬੀ ਅਵਤਾਰ ਕੌਰ ਨੂੰ ਸ਼੍ਰੀ ਫ਼ਤਿਹਗੜ੍ਹ ਸਾਹਿਬ, ਬੀਬੀ ਅਨੁਪਿੰਦਰ ਕੌਰ ਸੰਧੂ ਨੂੰ ਪਟਿਆਲਾ, ਬੀਬੀ ਸੁਨੀਤਾ ਸ਼ਰਮਾ ਤੇ ਹਰਦੀਪ ਕੌਰ ਨੂੰ ਸੰਗਰੂਰ ਅਤੇ ਬਰਨਾਲਾ, ਬੀਬੀ ਸਿਮਰਜੀਤ ਕੌਰ ਸਿੱਧੂ ਨੂੰ ਜਲੰਧਰ, ਬੀਬੀ ਗੁਰਮਿੰਦਰ ਪਾਲ ਕੌਰ ਨੂੰ ਬਠਿੰਡਾ, ਮਾਨਸਾ, ਮੁਕਤਸਰ ਅਤੇ ਫਰੀਦਕੋਟ, ਬੀਬੀ ਅਮਰਜੀਤ ਕੌਰ ਅਤੇ ਅਵਤਾਰ ਕੌਰ ਨੂੰ ਮੁਹਾਲੀ ਦੀ ਜ਼ਿੰਮੇਵਾਰੀ ਸੌਂਪੀ ਗਈ।
ਯੂ.ਪੀ ਦੀ ਰਾਹ ‘ਤੇ ਤੁਰਿਆ ਪੰਜਾਬ? ਸਿਮਰਜੀਤ ਬੈਂਸ ਦੇ ਵੱਡੇ ਖੁਲਾਸੇ,ਕੈਪਟਨ ਤੋਂ ਮੰਗਿਆ ਜਵਾਬ | D5 Channel Punjabi
ਪਾਰਟੀ ਦਾ ਧੰਨਵਾਦ ਕਰਦਿਆਂ ਬੀਬੀ ਪਰਮਜੀਤ ਕੌਰ ਗੁਲਸ਼ਨ ਅਤੇ ਬੀਬੀ ਹਰਜੀਤ ਕੌਰ ਤਲਵੰਡੀ ਨੇ ਕਿਹਾ ਕਿ ਉਹ ਆਪਣੇ ਕਾਰਜ ਨੂੰ ਤਨਦੇਹੀ ਨਾਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੀ ਚੜ੍ਹਦੀ ਕਲਾ ਲਈ ਕਾਰਜ ਕਰਨਗੀਆਂ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਔਰਤਾਂ ਦਾ ਸਮਾਜ ਨਿਰਮਾਣ ਵਿਚ ਮਹੱਤਵਪੂਰਨ ਰੋਲ ਹੈ ਅਤੇ ਉਹ ਹਰ ਖੇਤਰ ਵਿਚ ਮਰਦਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਲੀ ਦਲ (ਡੈਮੋਕਰੇਟਿਕ) ਦੀ ਸੋਚ ਨੂੰ ਪੰਜਾਬ ਦੇ ਪਿੰਡ-ਪਿੰਡ ਤਕ ਲੈ ਕੇ ਜਾਣਾ ਉਨ੍ਹਾਂ ਦਾ ਇਕੋ ਇਕ ਟੀਚਾ ਹੋਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.