Breaking NewsD5 specialIndiaNews

ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਅਹਿਮ ਦਿਨ, SC ਸੁਣਾਏਗੀ ਫੈਸਲਾ

ਨਵੀਂ ਦਿੱਲੀ : ਕਿਸਾਨ ਅੰਦੋਲਨ ਨੂੰ ਲੈ ਕੇ ਅੱਜ ਮਹੱਤਵਪੂਰਨ ਦਿਨ ਹੈ। ਅੱਜ ਸੁਪਰੀਮ ਕੋਰਟ ਖੇਤੀਬਾੜੀ ਕਾਨੂੰਨ, ਅੰਦੋਲਨ ਨਾਲ ਸਬੰਧਤ ਪਟੀਸ਼ਨਾਂ ‘ਤੇ ਆਪਣਾ ਫੈਸਲਾ ਸੁਣਾਏਗੀ। ਅਦਾਲਤ ਨੇ ਖੇਤੀਬਾੜੀ ਕਾਨੂੰਨਾਂ ‘ਤੇ ਰੋਕ ਲਗਾਉਣ ਦਾ ਸੰਕੇਤ ਦਿੱਤਾ ਹੈ। ਚੀਫ਼ ਜਸਟਿਸ ਐਸ.ਏ. ਬੋਬੜੇ, ਜਸਟਿਸ ਏ ਐਸ ਬੋਪੰਨਾ ਅਤੇ ਜਸਟਿਸ ਵੀ. ਰਾਮਸੂਬ੍ਰਾਮਣਿਅਮ ਦੀ ਡਿਵੀਜ਼ਨ ਬੈਂਚ ਅੱਜ ਫੈਸਲਾ ਸੁਣਾਉਣਗੇ।

ਲਓ ਦਿੱਲੀ ਬਾਰਡਰ ‘ਤੇ ਹੋਇਆ ਅਨੌਖਾ ਹੀ ਕੰਮ

ਇਸ ‘ਚ ਕੇਂਦਰ ਸਰਕਾਰ ਵਲੋਂ ਦੇਰ ਸ਼ਾਮ ਇੱਕ ਹਲਫ਼ਨਾਮਾ ਦਰਜ ਕੀਤਾ ਗਿਆ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਪ੍ਰਦਾਰਸ਼ਕਾਰੀਆਂ ਵਲੋਂ ਅਜਿਹਾ ਪ੍ਰਗਟਾਵਾ ਕੀਤੀ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਨੇ ਸੰਸਦ ਦੁਆਰਾ ਬਿੱਲ ਪਾਸ ਕੀਤੇ ਜਾਣ ਤੋਂ ਪਹਿਲਾਂ ਇਨ੍ਹਾਂ ਕਾਨੂੰਨਾਂ ਨੂੰ ਬਣਾਉਣ ਲਈ ਕਿਸੇ ਕਮੇਟੀ ਤੱਕ ਸੰਪਰਕ ਨਹੀਂ ਕੀਤੀ ਸੀ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਸਕੱਤਰ ਸੰਜੇ ਅਗਰਵਾਲ ਵਲੋਂ 45 ਪੰਨਿਆਂ ਦਾ ਹਲਫਨਾਮਾ ਦਰਜ ਕੀਤਾ ਗਿਆ ਹੈ।

ਪਹਿਲਾਂ ਸੁਪਰੀਮ ਕੋਰਟ ਨੇ ਪਾਈ ਕੇਂਦਰ ਨੂੰ ਝਾੜ,ਫੇਰ ਲੱਖਾ ਸਿਧਾਣਾ ਹੋ ਗਿਆ ਗਰਮ

ਇਸ ਤੋਂ ਪਹਿਲਾਂ, ਸੋਮਵਾਰ ਨੂੰ ਕੇਂਦਰ ਸਰਕਾਰ ਅਤੇ ਕਿਸਾਨਾਂ ਦੇ ਵਿੱਚ ਗੱਲ ਬਾਤ ‘ਚ ਡੂੰਘੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਅਦਾਲਤ ਨੇ ਕੇਂਦਰ ਨੂੰ ਪੁੱਛਿਆ ਕਿ ਤਿੰਨੋਂ ਕਾਨੂੰਨਾਂ ‘ਤੇ ਰੋਕ ਲਗਾ ਦਿੱਤੀ ਜਾਵੇ? ਸੁਣਵਾਈ ਦੌਰਾਨ ਬੈਂਚ ਨੇ ਟਿੱਪਣੀ ਕੀਤੀ ਕਿ ਕਿਉਂ ਨਾ ਤਿੰਨੋਂ ਕਾਨੂੰਨਾਂ ਨੂੰ ਉਦੋਂ ਤਕ ਰੋਕਿਆ ਜਾਣਾ ਚਾਹੀਦਾ ਜਦੋਂ ਤੱਕ ਅਦਾਲਤ ਵੱਲੋਂ ਬਣਾਈ ਕਮੇਟੀ ਇਸ ਮਾਮਲੇ ‘ਤੇ ਵਿਚਾਰ ਨਹੀਂ ਕਰਦੀ ਅਤੇ ਆਪਣੀ ਰਿਪੋਰਟ ਪੇਸ਼ ਨਹੀਂ ਕਰਦੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button