ਸਕੂਲੀ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਬਾਰੇ ਮਾਪਿਆਂ ਨੂੰ ਗਰੰਟੀ ਦੇਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ : ਹਰਪਾਲ ਸਿੰਘ ਚੀਮਾ

ਸਕੂਲ ਖੋਲ੍ਹਣ ਦੇ ਅਚਨਚੇਤ ਫ਼ੈਸਲੇ ਕਾਰਨ ਪੈਦਾ ਹੋਏ ਤੌਖਲਿਆਂ ਬਾਰੇ ‘ਆਪ‘ ਨੇ ਪੰਜਾਬ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ
ਤੌਖਲਿਆਂ ਅਤੇ ਜ਼ਮੀਨੀ ਹਕੀਕਤਾਂ ਦੇ ਹਵਾਲੇ ਨਾਲ ਮੁੱਖ ਮੰਤਰੀ, ਸਿਹਤ ਮੰਤਰੀ ਅਤੇ ਸਿੱਖਿਆ ਮੰਤਰੀ ਸਮੇਤ ਨਵਜੋਤ ਸਿੱਧੂ ‘ਤੇ ਵੀ ਦਾਗੇ ਸਵਾਲ
ਕਿਹਾ, ਜੇ ਸੱਤਾਧਾਰੀ ਕਾਂਗਰਸ ਬੱਚਿਆਂ ਦੀ ਸਿਹਤ ਸੁਰਖਿਆ ਦੀ ਪੂਰੀ ਗਰੰਟੀ ਲੈਂਦੀ ਹੈ ਤਾਂ ‘ਆਪ‘ ਨੂੰ ਫੈਸਲੇ ਤੇ ਕੋਈ ਇਤਰਾਜ਼ ਨਹੀਂ
ਚੰਡੀਗੜ੍ਹ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੋਲ੍ਹਣ ਦੇ ਫ਼ੈਸਲੇ ਬਾਰੇ ਪੈਦਾ ਹੋਏ ਤੌਖਲਿਆਂ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਥਿਤੀ ਸਪਸ਼ਟ ਕਰਨ ਦੀ ਅਪੀਲ ਕੀਤੀ ਹੈਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬਾ ਸਰਕਾਰ ਕੋਲੋਂ ਪੁੱਛਿਆ ਹੈ ਕਿ ਡਾਕਟਰਾਂ ਅਤੇ ਸਿੱਖਿਆ ਮਾਹਿਰਾਂ ਦੀ ਕਿਹੜੀ ਰਿਪੋਰਟ ਦੇ ਆਧਾਰ ਉੱਤੇ ਐਨਾ ਵੱਡਾ ਫੈਸਲਾ ਅਚਾਨਕ ਲੈ ਲਿਆ ਗਿਆ ਹੈਚੀਮਾ ਨੇ ਕਿਹਾ ਕਿ ਇਹ 60.5 ਲੱਖ ਬੱਚਿਆਂ ਦੀ ਜ਼ਿੰਦਗੀ ਨਾਲ ਜੁੜਿਆ ਹੋਇਆ ਫੈਸਲਾ ਹੈ, ਜੋ ਸੂਬੇ ਦੀ ਕੁੱਲ ਆਬਾਦੀ ਦੀ 20 ਫੀਸਦੀ ਹਿੱਸਾ ਅਤੇ ਪੰਜਾਬ ਦਾ ਭਵਿੱਖ ਵੀ ਹਨਚੀਮਾ ਨੇ ਕਿਹਾ ਕਿ ਲੱਖਾਂ ਮਾਪਿਆਂ ਦੀਆਂ ਚਿੰਤਾਵਾਂ ਅਤੇ ਤੌਖਲੇ ਦੂਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਕੂਲ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਸੱਤਾਧਾਰੀ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇਹ ਸਪਸ਼ਟ ਕਰਨਾ ਚਾਹੀਦਾ ਹੈ ਕਿ ਸੂਬਾ ਕਰੋਨਾ ਦੇ ਪ੍ਰਕੋਪ ਤੋਂ ਮੁਕੰਮਲ ਤੌਰ ਉੱਤੇ ਮੁਕਤ ਹੋ ਗਿਆ ਹੈ? ਕੀ ਕੋਰੋਨਾ ਦੀ ਦੂਸਰੀ ਅਤੇ ਚਰਚਿਤ ਤੀਸਰੀ ਲਹਿਰ ਸਮੇਤ ਡੈਲਟਾ ਵੈਰੀਏਂਟ ਦੇ ਖਤਰੇ ਤੋਂ ਹੁਣ ਪੰਜਾਬ ਪੂਰੀ ਤਰ੍ਹਾਂ ਸੁਰੱਖਿਅਤ ਹੈ? ਕੀ ਮਾਪਿਆਂ ਅਤੇ ਅਧਿਆਪਕਾਂ ਨੂੰ ਪਿਛਲੇ ਤਿੰਨ–ਚਾਰ ਦਿਨਾਂ ਤੋਂ ਦੇਸ਼ ਭਰ ਵਿਚ ਵਧ ਰਹੇ ਕੋਰੋਨਾ ਦੇ ਨਵੇਂ ਕੇਸਾਂ ਦੀ ਕੋਈ ਚਿੰਤਾ ਨਹੀਂ ਕਰਨੀ ਚਾਹੀਦੀ?
ਲਓ ਕਿਸਾਨਾਂ ਅੱਗੇ ਟੇਕੇ ਅਡਾਨੀ ਨੇ ਗੋਡੇ, ਮੰਨ ਲਈ ਹਾਰ, ਕਰਤਾ ਆਪਣਾ ਕੰਮ ਬੰਦ! D5 Channel Punjabi
ਕੀ ਸਕੂਲ ਖੋਲ੍ਹਣ ਤੋਂ ਪਹਿਲਾਂ ਸਾਰੇ 19500 ਸਰਕਾਰੀ ਅਤੇ 9500 ਪ੍ਰਾਈਵੇਟ ਸਕੂਲਾਂ ਅੰਦਰ ਕੋਰੋਨਾ ਰੋਕੂ ਦਿਸ਼ਾਨਿਰਦੇਸ਼ਾਂ ਅਨੁਸਾਰ ਤਕਨੀਕੀ, ਡਾਕਟਰੀ ਅਤੇ ਵਿਸ਼ੇਸ਼ ਕਰਕੇ 6 ਫੁਟ ਦੀ ਸਰੀਰਕ ਦੂਰੀ (ਫਿਜ਼ੀਕਲ ਡਿਸਟੈਂਸ) ਸਬੰਧੀ ਸਾਰੇ ਪ੍ਰਬੰਧ ਯਕੀਨੀ ਬਣਾ ਲਏ ਗਏ ਹਨ? ਸਰਕਾਰ ਖਾਸ ਕਰਕੇ ਸਿੱਖਿਆ ਅਤੇ ਸਿਹਤ ਮਹਿਕਮੇ ਨੂੰ ਤਸੱਲੀ ਹੋ ਚੁੱਕੀ ਹੈ ਕਿ ਸਰਕਾਰੀ ਸਕੂਲਾਂ ਦੇ ਸਾਰੇ 22,08339 ਅਤੇ ਪ੍ਰਾਈਵੇਟ ਸਕੂਲਾਂ ਦੇ ਕਰੀਬ 38 ਲੱਖ ਵਿਦਿਆਰਥੀਆਂ ਲਈ ਮਾਪਿਆਂ ਜਾਂ ਸਰਕਾਰ ਵੱਲੋਂ ਮਾਸਕਾਂ ਦਾ ਪੂਰਾ ਪ੍ਰਬੰਧ ਹੈ ਅਤੇ ਕੋਈ ਵੀ ਵਿਦਿਆਰਥੀ ਸਕੂਲ ਅੰਦਰ ਬਿਨਾਂ ਮਾਸਕ ਪ੍ਰਵੇਸ਼ ਨਹੀਂ ਕਰੇਗਾਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਅਚਾਨਕ ਸਕੂਲ ਖੋਲ੍ਹਣ ਦਾ ਫੈਸਲਾ ਬਿਨਾਂ ਕਿਸੇ ਦਬਾਅ ਤੋਂ ਡਾਕਟਰੀ, ਸਿੱਖਿਆ ਅਤੇ ਤਕਨੀਕੀ ਮਾਹਿਰਾਂ ਦੀਆਂ ਜ਼ਮੀਨੀ ਰਿਪੋਰਟਾਂ ਸਮੇਤ ਸੰਭਾਵੀ ਖ਼ਤਰਿਆਂ ਬਾਰੇ ਚੰਗੀ ਤਰ੍ਹਾਂ ਘੋਖ ਪਰਖ ਕੇ ਲਿਆ ਹੈ ਤਾਂ ਆਮ ਆਦਮੀ ਪਾਰਟੀ ਨੂੰ ਸਰਕਾਰ ਦੇ ਫੈਸਲੇ ਉੱਤੇ ਕੋਈਇਤਰਾਜ਼ ਨਹੀਂ ਹੈ ਅਤੇ ਨਾ ਹੀ ਮਾਪਿਆਂ ਜਾਂ ਪੰਜਾਬ ਵਾਸੀਆਂ ਨੂੰ ਹੋਣਾ ਚਾਹੀਦਾ ਹੈਬਸ਼ਰਤੇ ਇਨ੍ਹਾਂ ਤੌਖਲਿਆਂ ਬਾਰੇ ਮੁੱਖ ਮੰਤਰੀ, ਸਿਹਤ ਮੰਤਰੀ ਅਤੇ ਸਿੱਖਿਆ ਮੰਤਰੀ ਸਪਸ਼ਟ ਸ਼ਬਦਾਂ ਵਿੱਚ ਜ਼ਿੰਮੇਵਾਰੀ ਅਤੇ ਗਰੰਟੀ ਲੈਣ ਕਿ ਸਕੂਲ ਗਿਆ ਹਰ ਬੱਚਾ ਉਨ੍ਹਾਂ ਦੀ ਦੂਸਰੀ ਅਤੇ ਸੰਭਾਵਿਤ ਤੀਸਰੀ ਲਹਿਰ ਸਮੇਤ ਡੈਲਟਾ ਦੀ ਲਾਗ ਤੋਂ ਪੂਰੀ ਤਰਾਂ ਸੁਰੱਖਿਅਤ ਰਹੇਗਾ।
93 ਵਿਧਾਇਕਾਂ ਨੇ ਲੁੱਟਿਆ ਪੰਜਾਬ! ਦੇਖੋ ਹੁਣ ਖੁੱਲ੍ਹੀਆਂ ਸਾਰੀਆਂ ਪੋਲਾਂ || D5 Channel Punjabi
ਹਰਪਾਲ ਸਿੰਘ ਚੀਮਾ ਨੇ ਕਿਹਾ,”ਸਾਰਿਆਂ ਵਾਂਗ ਅਸੀਂ ਵੀ ਕਰੋਨਾ ਦੇ ਪ੍ਰਕੋਪ ਅਤੇ ਭੈਅ ਤੋਂ ਮੁਕੰਮਲ ਮੁਕਤੀ ਦੀ ਦੁਆ ਕਰਦੇ ਹਾਂਚਾਹੁੰਦੇ ਹਾਂ ਕਿ ਬੱਚੇ ਪਹਿਲਾਂ ਵਾਂਗ ਸਕੂਲ ਜਾਣ, ਕਿਉਂਕਿ ਡੇਢ ਸਾਲ ਤੋਂ ਘਰਾਂ ਚ ਬੰਦ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਚਿੰਤਾਜਨਕ ਖੜੋਤ ਆਈ ਹੈਖਾਸ ਕਰਕੇ ਆਮ ਅਤੇ ਗਰੀਬ ਘਰਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋਇਆ ਹੈ,ਪ੍ਰੰਤੂ ਅੱਖਾਂ ਦੇ ਤਾਰੇ ਅਤੇ ਜਿਗਰ ਦੇ ਟੋਟਿਆਂ ਤੋਂ ਵੱਧ ਕੇ ਕੁਝ ਵੀ ਨਹੀਂ ਹੈ। “ਚੀਮਾ ਮੁਤਾਬਕ,”ਸਾਡੀ ਚਿੰਤਾ ਜ਼ਮੀਨੀ ਹਕੀਕਤਾਂ ਅਤੇ ਕੋਰੋਨਾ ਡੈਲਟਾ ਬਾਰੇ ਦੇਸ਼ਦੁਨੀਆ ਦੀ ਤਾਜਾ ਖਬਰਾਂ ਨੂੰ ਲੈ ਕੇ ਹੈ।”ਜ਼ਮੀਨੀ ਹਕੀਕਤ ਬਾਰੇ ਅੰਕੜਿਆਂ ਦੇ ਹਵਾਲੇ ਨਾਲ ਚੀਮਾ ਨੇ ਦੱਸਿਆ ਕਿ ਸਰਕਾਰੀ ਅਤੇ ਸਾਰੇ ਪ੍ਰਾਈਵੇਟ ਸਕੂਲਾਂ ਦੇ ਸਾਢੇ 60 ਲੱਖ ਵਿਦਿਆਰਥੀਆਂ ਲਈ ਕਲਾਸ ਰੂਮਾਂ, ਬੈਂਚਾਂ, ਟਰਾਂਸਪੋਰਟ ਅਤੇ ਹੋਰ ਪ੍ਰਬੰਧਾਂ ਦੀ ਕਮੀ ਸਮੇਤ ਬੱਚਿਆਂ ਨੂੰ ਸੰਭਾਲਣ ਵਾਲੇ ਅਧਿਆਪਕਾਂ ਦਾ ਅਨੁਪਾਤ ਬੱਚਿਆਂ ਦੀ ਸੁਰੱਖਿਆ ਬਾਰੇ ਗੰਭੀਰ ਚਿੰਤਾ ਪੈਦਾ ਕਰਦਾ ਹੈ। ਜਿਥੇ ਸਰਕਾਰੀ ਸਕੂਲਾਂ ਦੇ 22,08339 ਵਿਦਿਆਰਥੀਆਂ ਲਈ 1,16442 ਅਧਿਆਪਕ ਹਨ।
ਮੁੱਖ ਮੰਤਰੀ ਨੂੰ ਬੋਲੇ ਅਪਸ਼ਬਦ ! ਹੁਣ ਕੀ ਬਣੂ ਕੈਪਟਨ ਸਾਬ੍ਹ || D5 Channel Punjabi
ਉਥੇ ਪ੍ਰਾਈਵੇਟ ਸਕੂਲਾਂ ਦੇ 38 ਲੱਖ ਵਿਦਿਆਰਥੀਆਂ ਲਈ ਲਗਭਗ 1,60000 ਅਧਿਆਪਕ ਹਨਚੀਮਾ ਨੇ ਨਾਲ ਹੀ ਕਿਹਾ ਬੇਸ਼ਕ ਸਰਕਾਰੀ ਸਕੂਲਾਂ ਦਾ ਵਿਦਿਆਰਥੀ ਅਧਿਆਪਕ ਅਨੁਪਾਤ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਬਿਹਤਰ ਜਾਪਦਾ ਹੈ, ਪਰੰਤੂ ਸਰਕਾਰੀ ਸਕੂਲਾਂ ਵਿਚ ਰਿਸ਼ਵਤ ਅਤੇ ਸਿਆਸੀ ਦਖਲ ਅੰਦਾਜੀ ਨਾਲ ਹੁੰਦੀ ਬਦਲੀ ਪੋਸਟ ਪੋਸਟਿੰਗ ਕਾਰਨ ਕਿਸੇ ਸਕੂਲ ਵਿਚ 400 ਬੱਚਿਆਂ ਪਿੱਛੇ ਵੀ ਇੱਕ ਜਾਂ ਦੋ ਅਧਿਆਪਕ ਹਨ (ਸਰਹੱਦੀ ਅਤੇ ਦੂਰ–ਦੁਰਾਡੇ ਦੇ ਪੇਂਡੂ ਖੇਤਰਾਂ ਵਿਚ ਅਜਿਹੀਆਂ ਦਰਜਨਾਂ ਮਿਸਾਲਾਂ ਹਨ), ਦੂਜੇ ਪਾਸੇ ਚੰਗੇ ਸ਼ਹਿਰਾਂ ਅਤੇ ਆਸਪਾਸ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਮੁਕਾਬਲੇ ਅਧਿਆਪਕਾਂ ਦੀ ਬਹੁਤਾਤ ਹੈਚੀਮਾ ਨੇ ਕਿਹਾ ਕੀ ਅਜਿਹੀਆਂ ਜ਼ਮੀਨੀ ਹਕੀਕਤਾਂ ਕਾਰਨ ਹੀ ਉਹ (ਆਮ ਆਦਮੀ ਪਾਰਟੀ) ਮੁੱਖ ਮੰਤਰੀ ਪੰਜਾਬ ਕੋਲੋਂ ਵੱਡੇ ਫੈਸਲੇ ਬਾਰੇ ਸਪਸ਼ਟੀਕਰਨ ਮੰਗ ਰਹੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.